July 29, 2026, 5:21 pm
----------- Advertisement -----------
HomeNewsEntertainmentਕਸ਼ਮੀਰ ਦੀ ਵਾਦੀਆਂ 'ਚ ਭਰਾ ਇਬ੍ਰਾਹਿਮ ਨਾਲ ਛੁੱਟੀਆਂ ਮਨਾ ਰਹੀ ਹੈ ਸਾਰਾ...

ਕਸ਼ਮੀਰ ਦੀ ਵਾਦੀਆਂ ‘ਚ ਭਰਾ ਇਬ੍ਰਾਹਿਮ ਨਾਲ ਛੁੱਟੀਆਂ ਮਨਾ ਰਹੀ ਹੈ ਸਾਰਾ ਅਲੀ ਖਾਨ,ਵੇਖੋ ਖੂਬਸੂਰਤ ਤਸਵੀਰਾਂ

Published on

----------- Advertisement -----------

ਸਾਰਾ ਅਲੀ ਖਾਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਸਾਰਾ ਨੇ ਬਹੁਤ ਘੱਟ ਸਮੇਂ ਵਿੱਚ ਇੱਕ ਵੱਖਰੀ ਪਛਾਣ ਬਣਾ ਲਈ ਹੈ। ਸਾਰਾ ਨੂੰ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿਚ ਲੋਕ ਫਾਲੋ ਕਰਦੇ ਹਨ। ਸਾਰਾ ਅਲੀ ਖਾਨ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਸਾਰਾ ਦਾ ਭਰਾ ਇਬਰਾਹਿਮ ਅਲੀ ਖਾਨ ਵੀ ਨਜ਼ਰ ਆ ਰਿਹਾ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

ਫ਼ਿਲਮ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਸਾਰਾ ਏਨ੍ਹੀਂ ਦਿਨੀਂ ਆਪਣੇ ਭਰਾ ਇਬ੍ਰਾਹਿਮ ਅਲੀ ਖ਼ਾਨ ਨਾਲ ਕਸ਼ਮੀਰ ਦੀ ਬਰਫੀਲੀ ਵਾਦੀਆਂ ‘ਚ ਛੁੱਟਿਆਂ ਮਨਾ ਰਹੀ ਹੈ। ਸਾਰਾ ਨੇ ਤਸਵੀਰਾਂ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਾਰਾ ਨੇ ਲਿਖਿਆ, ” ਜਿੱਥੇ ਭਰਾ ਹੈ, ਸਮਝੋ ਉੱਥੇ ਹੀ ਘਰ ਹੈ। ਇਸ ਦੇ ਨਾਲ ਹੀ ਸਾਰਾ ਨੇ ਕਈ ਖੂਬਸੂਰਤ ਈਮੋਜੀ ਬਣਾਏ ਹਨ। ਸਾਰਾ ਨੇ ਆਪਣੇ ਇੰਸਟਾ ਅਕਾਉਂਟ ‘ਤੇ ਸ਼ੇਅਰ ਕੀਤੀ ਪੋਸਟ ‘ਤੇ ” Jannat e Kashmir” ਵੀ ਲਿਖਿਆ ਹੈ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਾਰਾ ਆਪਣੇ ਭਰਾ ਨਾਲ ਕਾਰ ਦੇ ਬੋਨਟ ‘ਤੇ ਬੈਠੀ ਪੋਜ਼ ਦਿੰਦੀ ਨਜ਼ਰ ਆ ਰਹੀ ਸੀ, ਜਿੱਥੇ ਉਨ੍ਹਾਂ ਦੇ ਆਲੇ-ਦੁਆਲੇ ਸਿਰਫ ਬਰਫ਼ ਹੀ ਬਰਫ਼ ਹੈ। ਦੂਜੀ ਤਸਵੀਰ ‘ਚ ਸਾਰਾ ਅਲੀ ਖ਼ਾਨ ਆਪਣੇ ਕੁਝ ਦੋਸਤਾਂ ਨਾਲ ਸਨੋ ਮੈਨ ਬਣਾਉਂਦੀ ਨਜ਼ਰ ਆ ਰਹੀ ਹੈ। ਸਾਰਾ ਤੋਂ ਇਲਾਵਾ ਉਸ ਦੇ ਭਰਾ ਅਤੇ ਸੈਫ ਅਲੀ ਖਾਨ ਦੇ ਵੱਡੇ ਬੇਟੇ ਇਬ੍ਰਹਿਮ ਅਲੀ ਖ਼ਾਨ ਨੇ ਵੀ ਕਈ ਪੋਜ਼ ਦਿੱਤੇ। ਸਾਰਾ ਨੇ ਆਪਣੇ ਭਰਾ ਤੇ ਦੋਸਤਾਂ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੁਝ ਤਸਵੀਰਾਂ ਵਿੱਚ ਇਬ੍ਰਹਿਮ ਅਲੀ ਖ਼ਾਨ ਬਹੁਤ ਹੀ ਸਟਾਈਲੀਸ਼ ਪੋਜ਼ ਦਿੰਦੇ ਹੋਏ ਨਜ਼ਰ ਆਏ। ਸਾਰਾ ਅਲੀ ਖ਼ਾਨ ਵੱਲੋਂ ਪੋਸਟ ਕੀਤੀ ਗਈ ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ ਅੱਠ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...