June 16, 2026, 7:55 pm
----------- Advertisement -----------
HomeNewsEntertainmentਸਾਰਾ ਅਲੀ ਖਾਨ ਨੂੰ ਭਰਾ ਇਬਰਾਹਿਮ ਨੇ ਦਿੱਤਾ ਧੱਕਾ ,ਤਾਂ ਅਦਾਕਾਰਾ ਨੇ...

ਸਾਰਾ ਅਲੀ ਖਾਨ ਨੂੰ ਭਰਾ ਇਬਰਾਹਿਮ ਨੇ ਦਿੱਤਾ ਧੱਕਾ ,ਤਾਂ ਅਦਾਕਾਰਾ ਨੇ ਕੀਤਾ ਅਜਿਹਾ ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਉਨ੍ਹਾਂ ਮਸ਼ਹੂਰ ਸਟਾਰ ਕਿਡਜ਼ ਦੀ ਲਿਸਟ ‘ਚ ਗਿਣੀ ਜਾਂਦੀ ਹੈ, ਜਿਨ੍ਹਾਂ ਨੇ ਬਹੁਤ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਵੱਖਰੀ ਪਛਾਣ ਬਣਾਈ। ਸਾਰਾ ਨੇ ਆਪਣੇ ਕਰੀਅਰ ‘ਚ ਹੁਣ ਤੱਕ ਕਈ ਫਿਲਮਾਂ ‘ਚ ਕੰਮ ਕੀਤਾ ਹੈ। ਉਸ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਨੇ ਸਰਾਹਿਆ ਹੈ। ਇਸ ਦੇ ਨਾਲ ਹੀ ਸਾਰਾ ਆਪਣੇ ਅਨੋਖੇ ਅੰਦਾਜ਼ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਹਾਲ ਹੀ ‘ਚ ਸਾਰਾ ਦੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਆਪਣੇ ਭਰਾ ਦੇ ਨਾਲ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ

https://www.instagram.com/p/CYp3Mc5Ivha/

ਸਾਰਾ ਅਲੀ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਾਰਾ ਅਲੀ ਖਾਨ ਅਤੇ ਉਸ ਦਾ ਭਰਾ ਇਬਰਾਹਿਮ ਪੂਲ ‘ਚ ਖੇਡਦੇ ਨਜ਼ਰ ਆ ਰਹੇ ਹਨ। ਉਦੋਂ ਹੀ ਇਬਰਾਹਿਮ ਕੁਝ ਸ਼ੈਤਾਨੀ ਸੁਝਦੀ ਹੈ ਤੇ ਆਪਣੀ ਭੈਣ ਨੂੰ ਧੱਕਾ ਦੇ ਦਿੰਦਾ ਹੈ। ਜਿਸ ਤੋਂ ਬਾਅਦ ਗੁੱਸੇ ‘ਚ ਆਈ ਸਾਰਾ ਨੇ ਆਪਣੇ ਭਰਾ ਦੀ ਕਲਾਸ ਲਾਈ। ਉਨ੍ਹਾਂ ਦਾ ਇਹ ਮਜ਼ਾਕੀਆ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਹ ਵੀਡੀਓ ਵੱਖ-ਵੱਖ ਇੰਸਟਾ ਪੇਜ਼ਾਂ ਤੇ ਖੂਬ ਵਾਇਰਲ ਹੋ ਰਿਹਾ ਹੈ। ਜੇ ਗੱਲ ਕਰੀਏ ਸਾਰਾ ਅਲੀ ਖਾਨ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ‘ਅਰੰਗੀ ਰੇ’ ਚ ਨਜ਼ਰ ਆ ਰਹੀ ਹੈ। ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...