November 19, 2026, 10:12 am
----------- Advertisement -----------
HomeNewsEntertainmentਦੋਸਤ ਤੋਂ ਕੋ ਸਟਾਰ ਬਣੀਆਂ ਸਾਰਾ ਅਤੇ ਜਾਹਨਵੀ,ਜਲਦ ਹੀ ਇਸ ਪ੍ਰੋਜੈਕਟ 'ਚ...

ਦੋਸਤ ਤੋਂ ਕੋ ਸਟਾਰ ਬਣੀਆਂ ਸਾਰਾ ਅਤੇ ਜਾਹਨਵੀ,ਜਲਦ ਹੀ ਇਸ ਪ੍ਰੋਜੈਕਟ ‘ਚ ਆਉਣਗੀਆਂ ਨਜ਼ਰ

Published on

----------- Advertisement -----------

ਸ਼੍ਰੀਦੇਵੀ ਦੀ ਪਿਆਰੀ ਜਾਹਨਵੀ ਕਪੂਰ ਅਤੇ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਦੋਵੇਂ ਬਹੁਤ ਚੰਗੀਆਂ ਦੋਸਤ ਹਨ। ਦੋਵੇਂ ਇਕ-ਦੂਜੇ ਨਾਲ ਖਾਸ ਬੰਧਨ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਮਸ਼ਹੂਰ ਸਟਾਰਕਿਡਸ ‘ਚ ਜਾਨ੍ਹਵੀ ਅਤੇ ਸਾਰਾ ਦਾ ਨਾਂ ਲਿਆ ਜਾਂਦਾ ਹੈ। ਉਂਜ ਦੋਵਾਂ ਨੇ ਹਿੰਦੀ ਫਿਲਮ ਇੰਡਸਟਰੀ ਯਾਨੀ ਬਾਲੀਵੁੱਡ ‘ਚ ਕਾਫੀ ਮਿਹਨਤ ਨਾਲ ਆਪਣੀ ਪਛਾਣ ਅਤੇ ਨਾਂ ਬਣਾਈ ਹੈ। ਪਰ ਇਹ ਖਬਰ ਸੁਣ ਕੇ ਤੁਸੀਂ ਵੀ ਖੁਸ਼ ਹੋਵੋਗੇ ਜੋ ਅਸੀਂ ਤੁਹਾਨੂੰ ਇਨ੍ਹਾਂ ਦੋਵਾਂ ਬਾਰੇ ਦੱਸਣ ਜਾ ਰਹੇ ਹਾਂ। ਜਾਹਨਵੀ ਅਤੇ ਸਾਰਾ ਜਲਦ ਹੀ ਇਕੱਠੇ ਨਜ਼ਰ ਆਉਣ ਵਾਲੇ ਹਨ। ਜੀ ਹਾਂ, ਜਾਹਨਵੀ ਕਪੂਰ ਅਤੇ ਸਾਰਾ ਅਲੀ ਖਾਨ ਇਕੱਠੇ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਸੋਸ਼ਲ ਮੀਡੀਆ ਤੋਂ ਇਸ ਦੇ ਸੰਕੇਤ ਮਿਲ ਰਹੇ ਹਨ। ਹਾਲ ਹੀ ‘ਚ ਜਾਨ੍ਹਵੀ ਕਪੂਰ ਨੇ ਸਾਰਾ ਅਲੀ ਖਾਨ ਨਾਲ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ।

ਦੋਵਾਂ ਦੀ ਤਸਵੀਰ ‘ਚ ਖਾਸ ਗੱਲ ਇਹ ਹੈ ਕਿ ਜਿੱਥੇ ਜਾਹਨਵੀ ਕਪੂਰ ਹੱਸਦੀ ਨਜ਼ਰ ਆ ਰਹੀ ਹੈ, ਉਥੇ ਸਾਰਾ ਅਲੀ ਖਾਨ ਥੋੜੀ ਹੈਰਾਨ ਨਜ਼ਰ ਆ ਰਹੀ ਹੈ। ਸਾਰਾ ਦੇ ਹਾਵ-ਭਾਵ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੂੰ ਕੋਈ ਸਰਪ੍ਰਾਈਜ਼ ਜ਼ਰੂਰ ਮਿਲਿਆ ਹੋਵੇਗਾ। ਤਸਵੀਰ ‘ਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਜਾਨ੍ਹਵੀ ਕਪੂਰ ਨੇ ਕੈਪਸ਼ਨ ਵੀ ਦਿੱਤਾ ਹੈ। ਉਸ ਨੇ ਲਿਖਿਆ- ਟ੍ਰੈਵਲ ਐਡਵੈਂਚਰ, ਕੌਫੀ ਡੇਟ ਅਤੇ ਹੁਣ ਕੋ-ਸਟਾਰ। ਫੋਟੋ ‘ਚ ਜਾਹਨਵੀ ਕਪੂਰ ਨੇ ਸਕਾਈ ਬਲੂ ਕਲਰ ਦਾ ਟਾਪ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਸਾਰਾ ਅਲੀ ਖਾਨ ਨੇ ਚਿੱਟੇ ਰੰਗ ਦਾ ਟਾਪ ਪਾਇਆ ਹੋਇਆ ਹੈ। ਦੋਵੇਂ ਜ਼ਬਰਦਸਤ ਲੁੱਕ ‘ਚ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜਾਹਨਵੀ ਦੇ ਇਸ ਕੈਪਸ਼ਨ ਤੋਂ ਸਾਫ ਹੈ ਕਿ ਉਹ ਅਤੇ ਸਾਰਾ ਅਲੀ ਖਾਨ ਜਲਦ ਹੀ ਇੱਕ ਪ੍ਰੋਜੈਕਟ ਵਿੱਚ ਨਜ਼ਰ ਆ ਸਕਦੇ ਹਨ। ਹਾਲਾਂਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...