September 15, 2026, 1:14 am
----------- Advertisement -----------
HomeNewsEntertainment21 ਸਾਲਾਂ ਦਾ ਇੰਤਜ਼ਾਰ ਹੋਇਆ ਖਤਮ,ਸਰਗਮ ਕੌਸ਼ਲ ਨੇ ਜਿੱਤਿਆ Mrs World 2022...

21 ਸਾਲਾਂ ਦਾ ਇੰਤਜ਼ਾਰ ਹੋਇਆ ਖਤਮ,ਸਰਗਮ ਕੌਸ਼ਲ ਨੇ ਜਿੱਤਿਆ Mrs World 2022 ਦਾ ਖਿਤਾਬ

Published on

----------- Advertisement -----------

21 ਸਾਲਾਂ ਦਾ ਲੰਮਾ ਇੰਤਜ਼ਾਰ ਆਖਿਰਕਾਰ ਖਤਮ ਹੋ ਗਿਆ ਹੈ। ਭਾਰਤ ਦੀ ਇਸ ਧੀ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਕ ਵਾਰ ਫਿਰ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਇਕ ਵਾਰ ਫਿਰ ਮਿਸਿਜ਼ ਵਰਲਡ ਦਾ ਖਿਤਾਬ ਭਾਰਤ ਦੇ ਨਾਂ ਦਰਜ ਕਰਵਾਇਆ ਹੈ। ਦਰਅਸਲ, ਮੁੰਬਈ ਦੀ ਰਹਿਣ ਵਾਲੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਮੁਕਾਬਲੇ ਵਿੱਚ ਸਾਰੇ ਭਾਰਤੀਆਂ ਦਾ ਮਾਣ ਵਧਾਇਆ ਹੈ। ਦੇਸ਼ ਦਾ ਮਾਣ 21 ਸਾਲਾਂ ਬਾਅਦ ਵਾਪਸ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦੇਸ਼ ਲਈ ਬਹੁਤ ਵੱਡਾ ਅਤੇ ਮਾਣ ਵਾਲਾ ਪਲ ਹੈ ਕਿਉਂਕਿ 21 ਸਾਲਾਂ ਬਾਅਦ ਕਿਸੇ ਭਾਰਤੀ ਨੇ ਮਿਸਿਜ਼ ਵਰਲਡ ਦਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ ਇਹ ਖਿਤਾਬ 2001 ਵਿੱਚ ਅਦਿਤੀ ਗੋਵਿਤਰੀਕਰ ਨੇ ਜਿੱਤਿਆ ਸੀ। ਯਾਨੀ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਮਿਸਿਜ਼ ਵਰਲਡ ਕਰਾਊਨ 21 ਸਾਲ ਬਾਅਦ ਦੇਸ਼ ਵਾਪਸ ਆਇਆ ਹੈ।

ਜਿਊਰੀ ਪੈਨਲ ਦੀ ਗੱਲ ਕਰੀਏ ਤਾਂ ਇਸ ਵਿੱਚ ਸੋਹਾ ਅਲੀ ਖਾਨ, ਵਿਵੇਕ ਓਬਰਾਏ, ਮੁਹੰਮਦ ਅਜ਼ਹਰੂਦੀਨ ਅਤੇ ਸਾਬਕਾ ਮਿਸਿਜ਼ ਵਰਲਡ ਅਦਿਤੀ ਗੋਵਿਤਰੀਕਰ ਵੀ ਸ਼ਾਮਲ ਸਨ। ਸਰਗਮ ਦੀ ਜਿੱਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਗਮ ਕੌਸ਼ਲ ਨੇ ਮਿਸਿਜ਼ ਇੰਡੀਆ ਵਰਲਡ ਦਾ ਖਿਤਾਬ ਜਿੱਤਿਆ ਸੀ, ਜਿਸ ਤੋਂ ਬਾਅਦ ਉਹ ਮਿਸਿਜ਼ ਵਰਲਡ ਮੁਕਾਬਲੇ ‘ਚ ਪਹੁੰਚੀ ਅਤੇ ਇੱਥੇ ਵੀ ਉਨ੍ਹਾਂ ਨੇ ਜਿੱਤ ਹਾਸਿਲ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਸਰਗਮ ਕੌਸ਼ਲ ਦੇ ਪਤੀ ਭਾਰਤੀ ਜਲ ਸੈਨਾ ਵਿੱਚ ਹਨ। ਦੂਜੇ ਪਾਸੇ ਸਰਗਮ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਅਧਿਆਪਕ ਸੀ। ਜਾਣਕਾਰੀ ਅਨੁਸਾਰ ਸਰਗਮ ਕੌਸ਼ਲ ਨੇ ਅੰਗਰੇਜ਼ੀ ਸਾਹਿਤ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਮਿਸਿਜ਼ ਵਰਲਡ ਇੱਕ ਸੁੰਦਰਤਾ ਮੁਕਾਬਲਾ ਹੈ, ਜਿਸ ਵਿੱਚ ਸਿਰਫ਼ ਵਿਆਹੀਆਂ ਔਰਤਾਂ ਹੀ ਹਿੱਸਾ ਲੈ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...