June 6, 2026, 12:40 pm
----------- Advertisement -----------
HomeNewsEntertainmentਸਰਗੁਨ ਮਹਿਤਾ ਨੇ ਆਪਣੀ ਪ੍ਰੈਗਨੇਂਸੀ ਨੂੰ ਲੈ ਕੇ ਤੋੜੀ ਚੁੱਪੀ,ਆਖੀ ਇਹ ਗੱਲ

ਸਰਗੁਨ ਮਹਿਤਾ ਨੇ ਆਪਣੀ ਪ੍ਰੈਗਨੇਂਸੀ ਨੂੰ ਲੈ ਕੇ ਤੋੜੀ ਚੁੱਪੀ,ਆਖੀ ਇਹ ਗੱਲ

Published on

----------- Advertisement -----------

ਸਰਗੁਨ ਮਹਿਤਾ ਤੇ ਰਵੀ ਦੁਬੇ ਦੀ ਜੋੜੀ ਜਿਨ੍ਹਾਂ ਦੇ ਲੱਖਾਂ ਹੀ ਫੈਨਜ਼ ਹਨ। ਇਹ ਕਪਲ ਆਏ ਦਿਨ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦਾ ਹੈ ਅਤੇ ਆਪਣੇ ਫੈਨਜ਼ ਨਾਲ ਆਪਣੀ ਹਰ ਅਪਡੇਟ ਸਾਂਝਾ ਕਰਦੇ ਹਨ। ਇਸ ਜੋੜੀ ਨੂੰ ਕਈ ਲੋਕ ਬਹੁਤ ਪਿਆਰ ਕਰਦੇ ਹਨ । ਪਰ ਹਾਲ ਹੀ ‘ਚ ਉਸ ਦੀ ਪ੍ਰੈਗਨੇਂਸੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲ ਰਹੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਨੇ ਇਸ ਮਾਮਲੇ ‘ਚ ਆਪਣੀ ਸਫਾਈ ਦਿੱਤੀ ਹੈ । ਇਹ ਜੋੜੀ ਨੌ ਸਾਲ ਪਹਿਲਾਂ ਵਿਆਹ ਦੇ ਬੰਧਨ ‘ਚ ਬੱਝੀ ਸੀ ਪਰ ਹਾਲੇ ਤੱਕ ਦੋਵਾਂ ਨੇ ਬੱਚੇ ਦੀ ਪਲਾਨਿੰਗ ਨਹੀਂ ਕੀਤੀ ਹੈ । ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪ੍ਰੈਗਨੇਂਸੀ ਨੂੰ ਲੈ ਕੇ ਅਫਵਾਹਾਂ ਦਾ ਬਜ਼ਾਰ ਗਰਮ ਹੈ ।

ਜਿਸ ‘ਤੇ ਅਦਾਕਾਰਾ ਨੇ ਚੁੱਪੀ ਤੋੜੀ ਹੈ । ਅਦਾਕਾਰਾ ਨੇ ਕਿਹਾ ਹੈ ਕਿ ਕਿ ਲੋਕ ਜੋੜਿਆਂ ਤੋਂ ਸਿਰਫ ਮਾਤਾ-ਪਿਤਾ ਬਣਨ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਉਹ ਆਪਣੇ ਕਰੀਅਰ ‘ਤੇ ਧਿਆਨ ਦੇ ਰਹੀ ਹੈ ਅਤੇ ਇਹ ਕਿਹਾ ਕਿ ‘ਹਾਲੇ ਤਾਂ ਮੈਂ ਵੱਖਰੇ ਸਫਰ ‘ਤੇ ਹਾਂ। ਫ਼ਿਲਹਾਲ ਸਰਗੁਨ ਮਹਿਤਾ ਨੇ ਆਪਣੀ ਪ੍ਰੈਗਨੇਂਸੀ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪਾਲੀਵੁੱਡ ਨੂੰ ਦਿੱਤੀਆਂ ਹਨ । ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਨੇ । ਇਸ ਦੇ ਨਾਲ ਹੀ ਗੱਲ ਕੀਤੀ ਜਾਵੇ ਉਨ੍ਹਾਂ ਦੇ ਫ਼ਿਲਮਾਂ ‘ਚ ਨਿਭਾਏ ਜਾਂਦੇ ਕਿਰਦਾਰਾਂ ਦੀ ਤਾਂ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਫਿਰ ਅੜਬ ਮੁਟਿਆਰ ਦੇ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਜਾਨ ਪਾਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...