ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ (Sargun Mehta) ਅਕਸਰ ਆਪਣੀਆਂ ਵੀਡੀਓਜ਼ ਅਤੇ ਰੀਲਸ ਬਣਾਉਂਦੀ ਰਹਿੰਦੀ ਹੈ । ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬਾਲੀਵੁੱਡ ਫ਼ਿਲਮ ਦੇ ਮਸ਼ਹੂਰ ਗੀਤ ‘ਟਿੱਪ ਟਿੱਪ ਬਰਸਾ ਪਾਣੀ’ (Tip Tip Barsa Paani) ‘ਤੇ ਡਾਂਸ (Dance Video) ਕਰਦੀ ਹੋਈ ਨਜ਼ਰ ਆ ਰਹੀ ਹੈ ।
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ‘ਅੰਗਰੇਜ’ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ਅਤੇ ਇਸ ਤੋਂ ਇਲਾਵਾ ਫ਼ਿਲਮ ‘ਸੁਰਖੀ ਬਿੰਦੀ’ ‘ਚ ਗੁਰਨਾਮ ਭੁੱਲਰ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਪ੍ਰਸ਼ੰਸਕਾਂ ਨੇ ਪਸੰਦ ਕੀਤਾ ਸੀ । ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਇੱਕ ਬਿਹਤਰੀਨ ਅਦਾਕਾਰ ਹਨ ਅਤੇ ਟੀਵੀ ਇੰਡਸਟਰੀ ਦੇ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੇ ਹਨ ।











