November 13, 2026, 6:18 pm
----------- Advertisement -----------
HomeNewsEntertainmentਸਰਗੁਨ ਮਹਿਤਾ ਨੇ ਆਪਣੀ ਨਾਨੀ ਦੇ ਨਾਲ ਸ਼ੇਅਰ ਕੀਤੀਆਂ ਤਸਵੀਰਾਂ,ਕਿਹਾ ........

ਸਰਗੁਨ ਮਹਿਤਾ ਨੇ ਆਪਣੀ ਨਾਨੀ ਦੇ ਨਾਲ ਸ਼ੇਅਰ ਕੀਤੀਆਂ ਤਸਵੀਰਾਂ,ਕਿਹਾ ……..

Published on

----------- Advertisement -----------

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜਿਨ੍ਹਾਂ ਨੂੰ ਆਪਣੇ ਚੁਲਬੁਲੇ ਤੇ ਮਸਤੀ ਵਾਲੇ ਸੁਭਾਅ ਕਰਕੇ ਵੀ ਜਾਣਿਆ ਜਾਂਦਾ ਹੈ । ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ । ਸਰਗੁਨ ਮਹਿਤਾ ਜਿੱਥੇ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਰਹੀ ਹੈ, ਉੱਥੇ ਹੀ ਆਪਣੇ ਸੀਰੀਅਲਸ ਕਾਰਨ ਵੀ ਚਰਚਾ ‘ਚ ਹੈ । ਉਹ ਆਪਣੇ ਪਤੀ ਰਵੀ ਦੁਬੇ ਦੇ ਨਾਲ ਕਈ ਸੀਰੀਅਲ ਬਣਾ ਚੁੱਕੀ ਹੈ । ਉਸ ਦਾ ਸੀਰੀਅਲ ‘ਉਡਾਰੀਆਂ’ ਪਹਿਲਾਂ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਹੁਣ ਉਸ ਨੇ ਆਪਣੇ ਨਵੇਂ ਸੀਰੀਅਲ ‘ਸਵਰਨ ਘਰ’ ਦਾ ਐਲਾਨ ਕਰ ਦਿੱਤਾ ਹੈ ।

ਜਿਸ ਦੀ ਜਾਣਕਾਰੀ ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਾਂਝੀ ਕਰ ਰਹੀ ਹੈ । ਹਾਲ ਹੀ ਵਿੱਚ ਸਰਗੁਨ ਮਹਿਤਾ ਨੇ ਆਪਣੀ ਨਾਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਉਸਨੇ ਸ਼ੋਅ ਅਤੇ ਮੁੱਖ ਕਿਰਦਾਰ ਦਾ ਨਾਮ ਆਪਣੀ ਨਾਨੀ ਸ਼੍ਰੀਮਤੀ ਸਵਰਨ ਬੇਦੀ ਦੇ ਨਾਮ ‘ਤੇ ਰੱਖਿਆ ਹੈ। ਉਸਨੇ ਇਹ ਵੀ ਦੱਸਿਆ ਕਿ ਸ਼ੋਅ ਦੀ ਕਹਾਣੀ ਉਸਦੀ ਨਾਨੀ ਦੀ ਕਹਾਣੀ ਨਹੀਂ ਹੈ ਪਰ ਇਹ ਸ਼ੋਅ ਕਈ ਤਰੀਕਿਆਂ ਨਾਲ ਉਸਦੇ ਨੇੜੇ ਹੈ। ਸਰਗੁਨ ਮਹਿਤਾ ਇਸ ਤੋਂ ਪਹਿਲਾਂ ‘ਉਡਾਰੀਆਂ’ ਸ਼ੋਅ ਦੁੇ ਨਾਲ ਹਾਜ਼ਰ ਹੋਈ ਸੀ ਅਤੇ ਇਸ ਸ਼ੋਅ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਪਿਆਰ ਮਿਲਿਆ ਸੀ ।

https://www.instagram.com/p/CY3w88ytflh/?utm_source=ig_embed&ig_rid=8d7efd6e-746d-4a92-a808-e7cb4af80cb4

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਭਾਵੇਂ ਉਹ ‘ਕਿਸਮਤ’ ਹੋਵੇ ‘ਅੰਗਰੇਜ’ ਜਾਂ ਫਿਰ ‘ਲਹੌਰੀਏ’ ਹਰ ਫ਼ਿਲਮ ‘ਚ ਉਨ੍ਹਾਂ ਨੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਹਰ ਕਿਰਦਾਰ ‘ਚ ਉਹ ਖੁੱਭ ਜਾਂਦੀ ਹੈ । ਸਰਗੁਨ ਮਹਿਤਾ ਦਾ ਪਤੀ ਵੀ ਇੱਕ ਬਿਹਤਰੀਨ ਅਦਾਕਾਰ ਹੈ ਤੇ ਹੁਣ ਤੱਕ ਕਈ ਸੀਰੀਅਲਸ ਅਤੇ ਵੈੱਬ ਸੀਰੀਜ਼ ‘ਚ ਨਜ਼ਰ ਆ ਚੁੱਕਿਆ ਹੈ ।ਦੋਵਾਂ ਦੀ ਮੁਲਾਕਾਤ ਦਿੱਲੀ ਦੇ ਕਰੋਲ ਬਾਗ ‘ਚ ਹੋਈ ਸੀ ਅਤੇ ਇੱਥੋਂ ਹੀ ਦੋਵਾਂ ਦੀ ਪ੍ਰੇਮ ਕਹਾਣੀ ਦੀ ਸ਼ੁਰੂਆਤ ਵੀ ਹੋਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...