September 6, 2026, 6:58 pm
----------- Advertisement -----------
HomeNewsEntertainmentਫ਼ਿਲਮ ‘ਪਠਾਨ’ ਦੇ ਸੈੱਟ ਤੋਂ ਸ਼ਾਹਰੁਖ ਖ਼ਾਨ ਦੀ ਅਣਦੇਖੀ ਤਸਵੀਰ ਸੋਸ਼ਲ ਮੀਡਿਆ...

ਫ਼ਿਲਮ ‘ਪਠਾਨ’ ਦੇ ਸੈੱਟ ਤੋਂ ਸ਼ਾਹਰੁਖ ਖ਼ਾਨ ਦੀ ਅਣਦੇਖੀ ਤਸਵੀਰ ਸੋਸ਼ਲ ਮੀਡਿਆ ‘ਤੇ ਖੂਬ ਹੋ ਰਹੀ ਹੈ ਵਾਇਰਲ

Published on

----------- Advertisement -----------

ਅਦਾਕਾਰ ਸ਼ਾਹਰੁਖ ਖ਼ਾਨ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਪਠਾਨ’ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ। ਫੈਨਜ਼ ਕਾਫੀ ਸਮੇਂ ਬਾਅਦ ਸ਼ਾਹਰੁਖ ਖ਼ਾਨ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ, ਪਠਾਨ ਵਿੱਚ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਪਠਾਨ ਦੇ ਟ੍ਰੇਲਰ ਅਤੇ ਗੀਤਾਂ ਨੇ ਦਰਸ਼ਕਾਂ ਨੂੰ ਕਾਫੀ ਉਤਸ਼ਾਹਿਤ ਕੀਤਾ ਹੈ। ਪ੍ਰਸ਼ੰਸਕ 25 ਜਨਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਸ਼ਾਹਰੁਖ ਦੀ ਇਕ ਨਵੀਂ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਐਤਵਾਰ ਨੂੰ ਪਠਾਨ ਦੇ ਸੈੱਟ ਤੋਂ ਸ਼ਾਹਰੁਖ ਦੀ ਇੱਕ ਅਣਦੇਖੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਕਰੂ ਮੈਂਬਰਾਂ ‘ਚੋਂ ਇੱਕ ਨੇ ਇੰਸਟਾਗ੍ਰਾਮ ‘ਤੇ ਕਿੰਗ ਖ਼ਾਨ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿੱਚ ਫ਼ਿਲਮ ਦੀ ਟੀਮ ਸੁਪਰਸਟਾਰ ਨੂੰ ਗੋਦੀ ਚੁੱਕਦੇ ਹੋਏ ਕੈਮਰੇ ਅੱਗੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਸਿਧਾਰਥ ਆਨੰਦ ਵੀ ਹਨ। ਸ਼ਾਹਰੁਖ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ । ਸ਼ਾਹਰੁਖ ਲੰਬੇ ਵਾਲਾਂ ‘ਚ ਖੂਬਸੂਰਤ ਲੱਗ ਰਹੇ ਹਨ। ਅਜਿਹਾ ਲੱਗ ਰਿਹਾ ਹੈ ਕਿ ਇਹ ਤਸਵੀਰ ‘ਝੂਮ ਜੋ ਪਠਾਨ’ ਗੀਤ ਦੀ ਸ਼ੂਟਿੰਗ ਦੌਰਾਨ ਲਈ ਗਈ ਹੈ। ਤਸਵੀਰ ਦੇ ਨਾਲ, ਕਰੂ ਮੈਂਬਰ ਨੇ ਲਿਖਿਆ, “ਇਹ ਨਾਮ ਕਿਉਂ ਆਇਆ, ਇਹ ਕਿਵੇਂ ਆਇਆ, ਥੋੜ੍ਹੀ ਦੇਰ ਉਡੀਕ ਕਰੋ” ਜਲਦੀ ਮਿਲਦੇ ਹਾਂ …ਪਠਾਨ ਸੇ..”। ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...