September 6, 2026, 9:13 am
----------- Advertisement -----------
HomeNewsEntertainmentਫਿਲਮ ਦੇ ਸੈੱਟ ਤੋਂ ਸ਼ਾਹਰੁਖ ਖਾਨ ਦੀਆਂ ਤਸਵੀਰਾਂ ਹੋਈਆਂ ਲੀਕ, White ਸ਼ਰਟ...

ਫਿਲਮ ਦੇ ਸੈੱਟ ਤੋਂ ਸ਼ਾਹਰੁਖ ਖਾਨ ਦੀਆਂ ਤਸਵੀਰਾਂ ਹੋਈਆਂ ਲੀਕ, White ਸ਼ਰਟ ‘ਚ ਨਜ਼ਰ ਆਏ ਅਦਾਕਾਰ

Published on

----------- Advertisement -----------

ਸੁਪਰਸਟਾਰ ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ਪਠਾਨ ਲਗਾਤਾਰ ਚਰਚਾ ‘ਚ ਬਣੀ ਹੋਈ ਹੈ। ਫਿਲਮ ‘ਚ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਵੀ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਲਈ ਤਿਆਰ ਹਨ। ਯਸ਼ਰਾਜ ਪ੍ਰੋਡਕਸ਼ਨ ਦੁਆਰਾ ਨਿਰਮਿਤ, ਇਹ ਫਿਲਮ 25 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਮਾਰਚ ‘ਚ ਜਦੋਂ ਕਿੰਗ ਖਾਨ ਨੇ ਸਪੇਨ ‘ਚ ਦੀਪਿਕਾ ਨਾਲ ਫਿਲਮ ਦੇ ਅਹਿਮ ਸੀਨ ਸ਼ੂਟ ਕੀਤੇ ਸਨ ਤਾਂ ਦੋਹਾਂ ਸਿਤਾਰਿਆਂ ਦੀਆਂ ਤਸਵੀਰਾਂ ਆਨਲਾਈਨ ਲੀਕ ਹੋ ਗਈਆਂ ਸਨ। ਹੁਣ ਫਿਲਮ ਦੇ ਸੈੱਟ ਤੋਂ ਸ਼ਾਹਰੁਖ ਖਾਨ ਦੀ ਇਕ ਨਵੀਂ ਤਸਵੀਰ ਲੀਕ ਹੋਈ ਹੈ, ਜਿਸ ‘ਚ ਅਭਿਨੇਤਾ ਸਫੇਦ ਕਾਲਰ ਵਾਲੀ ਕਮੀਜ਼ ਪਹਿਨੇ ਨਜ਼ਰ ਆ ਰਹੇ ਹਨ।

ਉਸਨੇ ਆਪਣੇ ਵਾਲਾਂ ਨੂੰ ਬਨ ਲੁੱਕ ਦਿੱਤਾ ਹੈ ਅਤੇ ਸਨਗਲਾਸ ਪਹਿਨੀ ਹੈ। ਇਸ ਖੂਬਸੂਰਤ ਹੰਕ ਦੀ ਤਸਵੀਰ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਇਹ ਪ੍ਰਸ਼ੰਸਕਾਂ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੈ। ਸ਼ਾਹਰੁਖ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਮੈਗਾਸਟਾਰ ਸ਼ਾਹਰੁਖ ਖਾਨ ਦੀਆਂ ਅਗਲੇ ਸਾਲ ਇਕ ਤੋਂ ਬਾਅਦ ਇਕ ਤਿੰਨ ਫਿਲਮਾਂ ਆਉਣ ਵਾਲੀਆਂ ਹਨ ਅਤੇ ਅਭਿਨੇਤਾ ਇਸ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ। ਫਿਲਹਾਲ ਉਹ ਨਯਨਤਾਰਾ ਨਾਲ ‘ਜਵਾਨ’ ਦੀ ਸ਼ੂਟਿੰਗ ਕਰ ਰਹੇ ਹਨ। ਫਿਲਮ ਦਾ ਨਿਰਦੇਸ਼ਨ ਐਟਲੀ ਨੇ ਕੀਤਾ ਹੈ। ਉਹ ਆਪਣੀਆਂ ਵਾਪਸੀ ਫਿਲਮਾਂ ਪਠਾਨ ਅਤੇ ਰਾਜਕੁਮਾਰ ਹਿਰਾਨੀ ਕੀ ਡੰਕੀ ‘ਤੇ ਵੀ ਕੰਮ ਕਰ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਉਹ ਹਮੇਸ਼ਾ ਦੀ ਤਰ੍ਹਾਂ ਡੈਸ਼ਿੰਗ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...