September 17, 2026, 1:29 am
----------- Advertisement -----------
HomeNewsEntertainmentਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੇ ਕੋਰਟ ਤੋਂ ਆਪਣਾ ਪਾਸਪੋਰਟ...

ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੇ ਕੋਰਟ ਤੋਂ ਆਪਣਾ ਪਾਸਪੋਰਟ ਵਾਪਸ ਕਰਨ ਦੀ ਕੀਤੀ ਮੰਗ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ, ਜਿਸ ਨੂੰ ਪਿਛਲੇ ਸਾਲ ਦੇ ਕਰੂਜ਼ ਡਰੱਗਜ਼ ਮਾਮਲੇ ‘ਚ ਨਾਰਕੋਟਿਕਸ ਕੰਟਰੋਲ ਬਿਊਰੋ (NCB) ਤੋਂ ਕਲੀਨ ਚਿੱਟ ਮਿਲੀ ਸੀ, ਨੇ ਵੀਰਵਾਰ ਨੂੰ ਵਿਸ਼ੇਸ਼ NDPS ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਆਪਣਾ ਪਾਸਪੋਰਟ ਵਾਪਸ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਐਨਸੀਬੀ ਨੂੰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੁਣਵਾਈ ਲਈ 13 ਜੁਲਾਈ ਦੀ ਤਰੀਕ ਤੈਅ ਕੀਤੀ। ਆਰੀਅਨ ਖਾਨ ਨੂੰ ਐੱਨਸੀਬੀ ਨੇ ਪਿਛਲੇ ਸਾਲ ਅਕਤੂਬਰ ਦੀ ਸ਼ੁਰੂਆਤ ‘ਚ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ, ਪਰ ਜਾਂਚ ਏਜੰਸੀ ਨੇ ਮਈ ‘ਚ ਦਾਇਰ ਚਾਰਜਸ਼ੀਟ ‘ਚ ਉਸ ਦਾ ਨਾਂ ਮੁਲਜ਼ਮ ਵਜੋਂ ਨਹੀਂ ਲਿਆ ਸੀ।

ਐਨਸੀਬੀ ਨੇ “ਕਾਫ਼ੀ ਸਬੂਤਾਂ ਦੀ ਘਾਟ” ਕਾਰਨ ਆਰੀਅਨ ਖਾਨ ਅਤੇ ਪੰਜ ਹੋਰਾਂ ਨੂੰ ਰਿਹਾਅ ਕਰ ਦਿੱਤਾ ਸੀ। ਆਰੀਅਨ ਖਾਨ ਨੇ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਆਪਣਾ ਪਾਸਪੋਰਟ ਅਦਾਲਤ ‘ਚ ਜਮ੍ਹਾ ਕਰਵਾਇਆ ਸੀ।ਵੀਰਵਾਰ ਨੂੰ ਉਸ ਨੇ ਆਪਣੇ ਵਕੀਲਾਂ ਰਾਹੀਂ ਵਿਸ਼ੇਸ਼ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਚਾਰਜਸ਼ੀਟ ਦਾ ਹਵਾਲਾ ਦਿੰਦੇ ਹੋਏ ਪਾਸਪੋਰਟ ਵਾਪਸ ਕਰਨ ਦੀ ਮੰਗ ਕੀਤੀ ਸੀ, ਜਿਸ ‘ਚ ਉਸ ਦਾ ਨਾਂ ਨਹੀਂ ਹੈ। 24 ਸਾਲਾ ਆਰੀਅਨ ਨੂੰ ਐੱਨਸੀਬੀ ਨੇ ਪਿਛਲੇ ਸਾਲ 3 ਅਕਤੂਬਰ ਨੂੰ ਮੁੰਬਈ ਤੱਟ ‘ਤੇ ਗੋਆ ਜਾਣ ਵਾਲੇ ਕਰੂਜ਼ ਜਹਾਜ਼ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਮੁੰਬਈ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਪਹਿਲਾਂ ਆਰੀਅਨ ਖਾਨ ਨੇ 20 ਦਿਨ ਤੋਂ ਵੱਧ ਜੇਲ੍ਹ ਵਿੱਚ ਬਿਤਾਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...