September 8, 2026, 4:12 am
----------- Advertisement -----------
HomeNewsEntertainmentਭਰਾ ਸ਼ਹਿਬਾਜ਼ ਨੇ ਸ਼ਹਿਨਾਜ਼ ਨੂੰ ਇਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ...

ਭਰਾ ਸ਼ਹਿਬਾਜ਼ ਨੇ ਸ਼ਹਿਨਾਜ਼ ਨੂੰ ਇਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ ਨਾਲ ਹੀ ਲਿਖਿਆ ਖਾਸ ਸੰਦੇਸ਼

Published on

----------- Advertisement -----------

ਅੱਜ ਸ਼ਹਿਨਾਜ਼ ਗਿੱਲ ਇੰਡਸਟਰੀ ਦਾ ਅਜਿਹਾ ਨਾਂ ਬਣ ਗਈ ਹੈ ਜਿਸ ਨੂੰ ਹਰ ਕੋਈ ਪਛਾਣਦਾ ਹੈ। ਬਿੱਗ ਬੌਸ ‘ਚ ‘ਪੰਜਾਬ ਦੀ ਕੈਟਰੀਨਾ’ ਦੇ ਨਾਂ ਨਾਲ ਇਹ ਅਦਾਕਾਰਾ ਕਾਫੀ ਚਰਚਾ ‘ਚ ਰਹੀ ਸੀ। ਅਦਾਕਾਰਾ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਬਹੁਤ ਖਾਸ ਹੈ ਕਿਉਂਕਿ ਅੱਜ ਸ਼ਹਿਨਾਜ਼ ਗਿੱਲ ਦਾ ਜਨਮ ਦਿਨ ਹੈ । ਸੋਸ਼ਲ ਮੀਡੀਆ ‘ਤੇ ਸਵੇਰ ਤੋਂ ਹੀ ਅਦਾਕਾਰਾ ਨੂੰ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਭਰਾ ਸ਼ਹਿਬਾਜ਼ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਿਸ਼ੇਸ਼ ਵਧਾਈ ਦਿੱਤੀ ਹੈ।

ਸ਼ਹਿਬਾਜ਼ ਨੇ ਸ਼ਹਿਨਾਜ਼ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ ਜੋ ਹੁਣ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਇੱਕ ਮਿਨਟ ਦੀ ਹੈ। ਇਸ ਪਿਆਰੀ ਜਿਹੀ ਵੀਡੀਓ ਦੇ ਨਾਲ ਸ਼ਹਿਬਾਜ਼ ਨੇ ਇੱਕ ਖ਼ਾਸ ਨੋਟ ਵੀ ਲਿਖਿਆ ਹੈ। ਸ਼ਹਿਬਾਜ਼ ਨੇ ਲਿਖਿਆ , “ਹੈਪੀ ਬਰਥਡੇਅ ਸਿਸਟਰ, ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਤੇਰੇ ਬਿਨਾਂ ਮੈਂ ਕੁਝ ਵੀ ਨਹੀਂ ਹਾਂ। ਮੈਂ ਤੁਹਾਨੂੰ ਪਿਆਰ ਕਰਦਾ ਹਾਂ. ਰੱਬ ਤੈਨੂੰ ਮੇਰੀ ਉਮਰ ਵੀ ਬਖਸ਼ੇ।”ਇਸ ਇੱਕ ਮਿਨਟ ਦੀ ਵੀਡੀਓ ਦੇ ਵਿੱਚ ਸ਼ਹਿਬਾਜ਼ ਨੇ ਆਪਣੀ ਭੈਣ ਨਾਲ ਬਿੱਗ ਬੌਸ 13 ਦੀਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ ਹਨ। ਇਸ ਵੀਡੀਓ ਦੇ ਵਿੱਚ ਸ਼ਹਿਨਾਜ਼ ਤੇ ਸ਼ਹਿਬਾਜ਼ ਨੇ ਬਿੱਗ ਬੌਸ ਦੇ ਘਰ ਵਿੱਚ ਸਿਧਾਰਥ ਨਾਲ ਬਤੀਤ ਕੀਤੇ ਗਏ ਪਲਾਂ ਨੂੰ ਦਰਸਾਇਆ ਗਿਆ ਹੈ।

ਇਸ ਵੀਡੀਓ ਦੇ ਵਿੱਚ ਸ਼ਹਿਬਾਜ਼ ਨੇ ਆਪਣੀ ਆਵਾਜ਼ ਵਿੱਚ ਭੈਣ ਸ਼ਹਿਨਾਜ਼ ਲਈ ਇੱਕ ਖ਼ਾਸ ਗੀਤ ਵੀ ਗਾਇਆ ਹੈ। ਸ਼ਹਿਬਾਜ਼ ਵੱਲੋਂ ਸ਼ਹਿਨਾਜ਼ ਲਈ ਕੀਤੀ ਗਈ ਖ਼ਾਸ ਪੋਸਟ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਦੱਸ ਦਈਏ ਲੋਕ ਸ਼ਹਿਨਾਜ਼ ਦੇ ਫੈਨਜ਼ ਇਸ ਭੈਣ-ਭਰਾ ਦੀ ਜੋੜੀ ਨੂੰ ਵੀ ਬਹੁਤ ਪਸੰਦ ਕਰਦੇ ਹਨ। ਫੈਨਜ਼ ਸ਼ਹਿਬਾਜ਼ ਦੀ ਇਸ ਪੋਸਟ ਉੱਤ ਕਈ ਤਰ੍ਹਾਂ ਦੇ ਕਮੈਂਟ ਕਰਕੇ ਸ਼ਹਿਨਾਜ਼ ਨੂੰ ਉਸ ਦੇ ਜਨਮਦਿਨ ‘ਤੇ ਵਧਾਈਆਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...