June 16, 2026, 6:51 pm
----------- Advertisement -----------
HomeNewsEntertainmentਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਵਿਆਹ 'ਤੇ ਸ਼ਾਹਿਦ ਕਪੂਰ ਨੇ ਦਿੱਤਾ...

ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਵਿਆਹ ‘ਤੇ ਸ਼ਾਹਿਦ ਕਪੂਰ ਨੇ ਦਿੱਤਾ ਰਿਐਕਸ਼ਨ, ਆਖੀ ਇਹ ਗੱਲ

Published on

----------- Advertisement -----------

ਬਾਲੀਵੁਡ ਵਿੱਚ ਇੱਕ ਹੋਰ ਬਿੱਗ ਫੈਟ ਵੈਡਿੰਗ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਮੀਡੀਆ ਵਿੱਚ ਹਰ ਤਰ੍ਹਾਂ ਦੀਆਂ ਖ਼ਬਰਾਂ ਛਾਈਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲਵਬਰਡ 17 ਅਪ੍ਰੈਲ ਨੂੰ ਆਰਕੇ ਹਾਊਸ ‘ਚ ਸੱਤ ਫੇਰੇ (ਆਲੀਆ ਰਣਬੀਰ ਵੈਡਿੰਗ ਡੇਟ) ਲੈਣਗੇ ਅਤੇ ਵਿਆਹ ਤੋਂ ਪਹਿਲਾਂ ਦੀ ਰਸਮ 13 ਤੋਂ ਸ਼ੁਰੂ ਹੋਵੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਣਬੀਰ ਨੇ ਮਹਿਮਾਨਾਂ ਲਈ ਘਰ ਦੇ ਕੋਲ ਇੱਕ ਬੈਂਕੁਏਟ ਹਾਲ ਵੀ ਬੁੱਕ ਕਰਵਾਇਆ ਹੈ।

ਇਸ ਦੌਰਾਨ ਜਦੋਂ ‘ਜਰਸੀ’ ਦੀ ਪ੍ਰਮੋਸ਼ਨ ਕਰ ਰਹੇ ਸ਼ਾਹਿਦ ਕਪੂਰ ਨੂੰ ਜਦੋਂ ਇਹ ਸਵਾਲ ਪੁੱਛਿਆ ਗਿਆ ਕਿ ਉਹ ਆਲਿਆ ਤੇ ਰਣਬੀਰ ਦੇ ਵਿਆਹ ਬਾਰੇ ਕੀ ਕਹਿਣਾ ਚਾਹੁੰਦੇ ਹਨ। ਇਸ ਉੱਤੇ ਸ਼ਾਹਿਦ ਨੇ ਆਪਣਾ ਰਿਐਕਸ਼ਨ ਦਿੰਦੇ ਹੋਏ ਕਿਹਾ ਕਿ ਮੈਂ ਉਸ ਵੇਲੇ ਕੁਝ ਨਹੀਂ ਕਹਿਣਾ ਚਾਹੁੰਦਾ ਜਦੋਂ ਤੱਕ ਇਹ ਜੋੜੀ ਖ਼ੁਦ ਆਫੀਸ਼ੀਅਲ ਕੁਝ ਨਹੀਂ ਕਹਿੰਦੀ। ਅਫਵਾਹਾਂ ਫੈਲ ਰਹੀਆਂ ਹਨ ਤਾਂ ਇਨ੍ਹਾਂ ਚੀਜ਼ਾਂ ਨੂੰ ਇਥੇ ਤੱਕ ਹੀ ਰਹਿਣ ਦਵੋ, ਮੈਂ ਇਸ ਬਾਰੇ ਕੋਈ ਕਮੈਂਟ ਨਹੀਂ ਕਰਨਾ ਚਾਹੁੰਦਾ।

ਫਿਲਹਾਲ ਸ਼ਾਹਿਦ ਨੇ ਰਣਬੀਰ ਤੇ ਆਲਿਆ ਦੇ ਵਿਆਹ ਸਬੰਧੀ ਕੋਈ ਵੀ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ 14 ਅਪ੍ਰੈਲ ਨੂੰ ਸ਼ਾਹਿਦ ਕਪੂਰ ਦੀ ਫ਼ਿਲਮ ਜਰਸੀ ਸਿਨੇਮਾਘਰਾ ਦੇ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ਾਹਿਦ ਦੀ ਇਹ ਫ਼ਿਲਮ ਸਪੋਰਟਸ ਡਰਾਮਾ ‘ਤੇ ਅਧਾਰਿਤ ਹੈ। ਇਹ ਇੱਕ ਖਿਡਾਰੀ ਦੀ ਕਹਾਣੀ ਹੈ ਜੋ ਆਪਣੇ ਕ੍ਰਿਕਟਰ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ ਅਤੇ ਅੰਤ ਵਿੱਚ ਕਾਮਯਾਬ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...