July 23, 2026, 9:53 am
----------- Advertisement -----------
HomeNewsEntertainmentਏਅਰਪੋਰਟ ‘ਤੇ ਸਖ਼ਸ਼ ਨੇ ਸ਼ਹਿਨਾਜ਼ ਗਿੱਲ ਨਾਲ ਕੀਤੀ ਅਜਿਹੀ ਹਰਕਤ, ਵੀਡੀਓ ਦੇਖ...

ਏਅਰਪੋਰਟ ‘ਤੇ ਸਖ਼ਸ਼ ਨੇ ਸ਼ਹਿਨਾਜ਼ ਗਿੱਲ ਨਾਲ ਕੀਤੀ ਅਜਿਹੀ ਹਰਕਤ, ਵੀਡੀਓ ਦੇਖ ਫੈਨਜ਼ ਵੀ ਹੋਏ ਹੈਰਾਨ

Published on

----------- Advertisement -----------

ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਸ਼ਹਿਨਾਜ਼ ਦੀ ਕਾਫੀ ਮਜ਼ਬੂਤ ​​ਫੈਨ ਫਾਲੋਇੰਗ ਹੈ। ਉਸ ਦੇ ਪ੍ਰਸ਼ੰਸਕ ਉਸ ਦੀ ਇਕ ਝਲਕ ਪਾਉਣ ਲਈ ਬੇਤਾਬ ਹਨ। ਪੰਜਾਬ ਹੀ ਨਹੀਂ ਹੁਣ ਸ਼ਹਿਨਾਜ਼ ਦੇ ਪ੍ਰਸ਼ੰਸਕ ਦੇਸ਼ ਭਰ ‘ਚ ਮੌਜੂਦ ਹਨ, ਜੋ ਉਸ ਬਾਰੇ ਜਾਣਨ ਲਈ ਬੇਤਾਬ ਹਨ। ਸ਼ਹਿਨਾਜ਼ ਗਿੱਲ ਦੀ ਏਅਰਪੋਰਟ ਤੋਂ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਭੜਕ ਉੱਠੇ ਹਨ ਅਤੇ ਵੀਡੀਓ ‘ਤੇ ਕਾਫੀ ਕਮੈਂਟ ਕਰ ਰਹੇ ਹਨ। ਬਿੱਗ ਬੌਸ 13 ਫੇਮ ਗਰਲ ਸ਼ਹਿਨਾਜ਼ ਗਿੱਲ ਨੂੰ ਏਅਰਪੋਰਟ ‘ਤੇ ਦੇਖਿਆ ਗਿਆ । ਜਿਸ ਤੋਂ ਬਾਅਦ ਪ੍ਰਸ਼ੰਸਕ ਆਪਣੀ ਪਸੰਦੀਦਾ ਅਦਾਕਾਰਾ ਨੂੰ ਦੇਖ ਕੇ ਬਹੁਤ ਖੁਸ਼ ਹੋਏ ਤੇ ਅਦਾਕਾਰਾ ਦੇ ਨਾਲ ਤਸਵੀਰਾਂ ਲੈਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਉੱਧਰ ਅਦਾਕਾਰਾ ਵੀ ਏਅਰਪੋਰਟ ‘ਤੇ ਆਪਣੇ ਹਰ ਪ੍ਰਸ਼ੰਸਕ ਨਾਲ ਪੋਜ਼ ਦਿੰਦੇ ਹੋਏ ਤਸਵੀਰਾਂ ਕਲਿੱਕ ਕਰਵਾਉਂਦੀ ਹੋਈ ਨਜ਼ਰ ਆਈ।

ਪਰ ਇੱਕ ਪੁਰਸ਼ ਪ੍ਰਸ਼ੰਸਕ ਜੋਸ਼ ਵਿੱਚ ਏਨਾਂ ਆ ਗਿਆ ਅਤੇ ਉਸਨੇ ਸ਼ਹਿਨਾਜ਼ ਗਿੱਲ ਦੇ ਮੋਢੇ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਪਰ ਸ਼ਹਿਨਾਜ਼ ਜਿਸ ਤਰ੍ਹਾਂ ਪ੍ਰਸ਼ੰਸਕਾਂ ਦੁਆਰਾ ਛੂਹਣ ਤੋਂ ਬਚ ਗਈ, ਉਹ ਸ਼ਲਾਘਾਯੋਗ ਹੈ। ਪਰ ਅਦਾਕਾਰਾ ਨੇ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਇਸ ਸਾਰੀ ਹਾਲਾਤ ਨੂੰ ਸੰਭਾਲ ਲਿਆ। ਪ੍ਰਸ਼ੰਸਕ ਨੂੰ ਵੀ ਤੁਰੰਤ ਆਪਣੀ ਗਲਤੀ ਦਾ ਅਹਿਸਾਸ ਹੋਇਆ ਅਤੇ ਉਸਨੇ ਹੱਥ ਜੋੜ ਕੇ ਸ਼ਹਿਨਾਜ਼ ਤੋਂ ਮੁਆਫੀ ਮੰਗੀ। ਜਿਸ ਕਰਕੇ ਅਦਾਕਾਰਾ ਨੇ ਆਪਣੇ ਫੈਨ ਦੇ ਉਤਸ਼ਾਹ ਨੂੰ ਸਮਝਿਆ ਅਤੇ ਉਸਨੂੰ ਇੱਕ ਤਸਵੀਰ ਵੀ ਦੇ ਦਿੱਤੀ। ਅਦਾਕਾਰਾ ਨੇ ਇਹ ਵੀ ਕਿਹਾ ਕਿ ‘ਦੋਸਤ ਸਮਝ ਲਿਆ ਸੀ’। ਇਸ ਵੀਡੀਓ ਨੂੰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਸ਼ੇਅਰ ਕੀਤਾ ਹੈ। ਸ਼ਹਿਨਾਜ਼ ਗਿੱਲ ਨੂੰ ਪੰਜਾਬ ਦੀ ਕੈਟਰੀਨਾ ਕੈਫ ਕਿਹਾ ਜਾਂਦਾ ਹੈ। ਸ਼ਹਿਨਾਜ਼ ਨੂੰ ਹਾਲ ਹੀ ‘ਚ ਸਾਊਥ ਐਵਾਰਡ ਸ਼ੋਅ ‘ਚ ਖੂਬਸੂਰਤ ਹਰੇ ਰੰਗ ਦੀ ਕਾਂਜੀਵਰਮ ਸਾੜੀ ਪਹਿਨ ਕੇ ਦੇਖਿਆ ਗਿਆ ਸੀ। ਉਹ ਜਲਦ ਹੀ ਸਲਮਾਨ ਖਾਨ ਦੀ ਫਿਲਮ ‘KisiKa Bhai KisKi Jaan’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...