August 1, 2026, 11:21 pm
----------- Advertisement -----------
HomeNewsEntertainmentਸ਼ਾਹਰੁਖ ਖਾਨ ਨੇ ਬੇਟੇ ਅਬਰਾਮ ਨਾਲ ਕੀਤਾ ਗਣਪਤੀ ਜੀ ਦਾ ਸਵਾਗਤ, ਫੈਨਜ਼...

ਸ਼ਾਹਰੁਖ ਖਾਨ ਨੇ ਬੇਟੇ ਅਬਰਾਮ ਨਾਲ ਕੀਤਾ ਗਣਪਤੀ ਜੀ ਦਾ ਸਵਾਗਤ, ਫੈਨਜ਼ ਕਰ ਰਹੇ ਖੂਬ ਤਾਰੀਫ਼

Published on

----------- Advertisement -----------

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਭਾਵੇਂ ਕਾਫੀ ਸਮੇਂ ਤੋਂ ਫਿਲਮਾਂ ਤੋਂ ਦੂਰ ਹਨ ਪਰ ਉਹ ਅਕਸਰ ਸੁਰਖੀਆਂ ‘ਚ ਬਣੇ ਰਹਿੰਦੇ ਹਨ। 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਉਨ੍ਹਾਂ ਨੇ ਆਪਣੇ ਘਰ ਮੰਨਤ ਵਿਖੇ ਤਿਰੰਗਾ ਝੰਡਾ ਲਹਿਰਾਇਆ। ਹੁਣ ਸੁਪਰਸਟਾਰ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਸ਼ਰਧਾ ‘ਚ ਡੁੱਬੇ ਨਜ਼ਰ ਆ ਰਹੇ ਹਨ। ਹਰ ਧਰਮ ਨੂੰ ਮੰਨਣ ਵਾਲੇ ਸ਼ਾਹਰੁਖ ਨੇ ‘ਮੰਨਤ’ ‘ਚ ਗਣਪਤੀ ਦਾ ਸਵਾਗਤ ਕੀਤਾ ਹੈ। ਸ਼ਾਹਰੁਖ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਬੰਗਲੇ ਮੰਨਤ ‘ਚ ਬੈਠੀ ਭਗਵਾਨ ਗਣੇਸ਼ ਦੀ ਮੂਰਤੀ ਦੀ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇਸ ਤਸਵੀਰ ਦੇ ਨਾਲ ਕੈਪਸ਼ਨ ਵੀ ਦਿੱਤਾ ਹੈ। ਉਨ੍ਹਾਂ ਨੇ ਲਿਖਿਆ, ‘ਗਣਪਤੀ ਜੀ ਦਾ ਮੇਰਾ ਅਤੇ ਮੇਰੇ ਛੋਟੇ ਬੇਟੇ ਨੇ ਸਵਾਗਤ ਕੀਤਾ। ਅਸੀਂ ਮੋਦਕ ਖਾਧੇ ਜੋ ਬਹੁਤ ਸਵਾਦ ਸਨ। ਸਖ਼ਤ ਮਿਹਨਤ ਅਤੇ ਪਰਮਾਤਮਾ ਵਿੱਚ ਵਿਸ਼ਵਾਸ ਨਾਲ ਸਾਰੇ ਸੁਪਨੇ ਪੂਰੇ ਹੋ ਸਕਦੇ ਹਨ।

ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਮੁਬਾਰਕਾਂ।’ ਹੁਣ ਸ਼ਾਹਰੁਖ ਦੁਆਰਾ ਪੋਸਟ ਕੀਤੀ ਗਈ ਫੋਟੋ ‘ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪ੍ਰਸ਼ੰਸਕ ਕਿੰਗ ਖਾਨ ਦੀ ਖੂਬ ਤਾਰੀਫ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਸਲੀ ਹੀਰੋ ਕਹਿ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਭਾਰਤ ਦਾ ਮਾਣ ਸ਼ਾਹਰੁਖ ਖਾਨ’। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਪਠਾਨ ਦੇ ਤੂਫਾਨ ਦਾ ਇੰਤਜ਼ਾਰ।’ ਇਸ ਤੋਂ ਇਲਾਵਾ ਜ਼ਿਆਦਾਤਰ ਯੂਜ਼ਰਸ ਗਣੇਸ਼ ਚਤੁਰਥੀ ‘ਤੇ ਇਸ ਪੋਸਟ ‘ਤੇ ਆਪਣੇ ਪਸੰਦੀਦਾ ਸਟਾਰ ਨੂੰ ਵਧਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਾਹਰੁਖ ਖਾਨ ਪਿਛਲੇ ਚਾਰ ਸਾਲਾਂ ਤੋਂ ਫਿਲਮਾਂ ਤੋਂ ਦੂਰ ਹਨ। ਉਹ ਆਖਰੀ ਵਾਰ ਫਿਲਮ ‘ਜ਼ੀਰੋ’ ‘ਚ ਨਜ਼ਰ ਆਏ ਸਨ। ਫਿਲਮ ਦਾ ਨਿਰਦੇਸ਼ਨ ਮਸ਼ਹੂਰ ਨਿਰਦੇਸ਼ਕ ਆਨੰਦ ਐੱਲ ਰਾਏ ਨੇ ਕੀਤਾ ਸੀ।

ਅਭਿਨੇਤਾ ਨੂੰ ਇਸ ਫਿਲਮ ਤੋਂ ਬਹੁਤ ਉਮੀਦਾਂ ਸਨ ਪਰ ਇਹ ਬਾਕਸ ਆਫਿਸ ‘ਤੇ ਅਸਫਲ ਸਾਬਤ ਹੋਈ। ਇਸ ਤੋਂ ਬਾਅਦ ਬਾਲੀਵੁੱਡ ਦੇ ਬਾਦਸ਼ਾਹ ਨੇ ਫਿਲਮਾਂ ਤੋਂ ਦੂਰੀ ਬਣਾ ਲਈ। ਹੁਣ ਲੰਬੇ ਸਮੇਂ ਬਾਅਦ ਸ਼ਾਹਰੁਖ ਅਗਲੇ ਸਾਲ ਤਿੰਨ ਫਿਲਮਾਂ ਨਾਲ ਵਾਪਸੀ ਕਰ ਰਹੇ ਹਨ। ਉਨ੍ਹਾਂ ਦੀ ਪਹਿਲੀ ਫਿਲਮ ‘ਪਠਾਨ’ 25 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ‘ਜਵਾਨ’ ਜੂਨ ‘ਚ ਅਤੇ ‘ਡੰਕੀ’ ਦਸੰਬਰ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...