July 30, 2026, 7:34 pm
----------- Advertisement -----------
HomeNewsEntertainmentਕਲੀਨ ਚਿੱਟ ਮਿਲਣ ਤੋਂ ਬਾਅਦ ਕਲੱਬ 'ਚ ਪਾਰਟੀ ਕਰਦਾ ਨਜ਼ਰ ਆਇਆ ਸ਼ਾਹਰੁਖ...

ਕਲੀਨ ਚਿੱਟ ਮਿਲਣ ਤੋਂ ਬਾਅਦ ਕਲੱਬ ‘ਚ ਪਾਰਟੀ ਕਰਦਾ ਨਜ਼ਰ ਆਇਆ ਸ਼ਾਹਰੁਖ ਖਾਨ ਦਾ ਬੇਟਾ ਆਰੀਅਨ ਖਾਨ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦਾ ਬੇਟਾ ਆਰੀਅਨ ਖਾਨ ਮਸ਼ਹੂਰ ਸਟਾਰ ਕਿਡ ਹੈ। NCB ਨੇ ‘ਕਰੂਜ਼ ਡਰੱਗਜ਼’ ਮਾਮਲੇ ‘ਚ ਆਰੀਅਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਦੌਰਾਨ ਆਰੀਅਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਉਹ ਮੁੰਬਈ ਦੇ ਇਕ ਕਲੱਬ ‘ਚ ਪਾਰਟੀ ਕਰਦੇ ਨਜ਼ਰ ਆ ਰਹੇ ਹਨ। ਆਰੀਅਨ ਖਾਨ ਸੋਸ਼ਲ ਮੀਡੀਆ ‘ਤੇ ਭਾਵੇਂ ਘੱਟ ਐਕਟਿਵ ਰਹਿੰਦੇ ਹਨ ਪਰ ਉਨ੍ਹਾਂ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਾਰ ਸਾਹਮਣੇ ਆਈ ਵੀਡੀਓ ‘ਚ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਨੂੰ ਦੋਸਤਾਂ ਨਾਲ ਪਾਰਟੀ ਕਰਦੇ ਦੇਖਿਆ ਗਿਆ।

ਵੀਡੀਓ ‘ਚ ਉਹ ਡ੍ਰਿੰਕ ਲੈਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਤੋਂ ਬਾਅਦ ਉਹ ਮਾਸਕ ਪਾਉਂਦੇ ਹਨ। ਧਿਆਨ ਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਆਰੀਅਨ ਖਾਨ ਨੂੰ NCB ਨੇ ਮੁੰਬਈ ਦੇ ਤੱਟ ‘ਤੇ ਇਕ ਕਰੂਜ਼ ‘ਤੇ ਛਾਪਾ ਮਾਰ ਕੇ ਗ੍ਰਿਫਤਾਰ ਕੀਤਾ ਸੀ। ਬਾਂਬੇ ਹਾਈ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਹੋਣ ਤੋਂ ਪਹਿਲਾਂ ਆਰੀਅਨ ਨੂੰ 20 ਦਿਨ ਜੇਲ੍ਹ ਵਿੱਚ ਬਿਤਾਉਣੇ ਪਏ ਸਨ। ਹਾਲ ਹੀ ਵਿੱਚ ਆਰੀਅਨ ਦੇ ਵਕੀਲ ਸੰਦੀਪ ਕਪੂਰ ਨੇ ਪੁਸ਼ਟੀ ਕੀਤੀ ਸੀ ਕਿ ਕੇਸ ਬੰਦ ਹੋ ਗਿਆ ਹੈ ਅਤੇ ਸਟਾਰ ਕਿਡ ਹੁਣ ਆਜ਼ਾਦ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੌਰੀ ਖਾਨ, ਭਾਵਨਾ ਪਾਂਡੇ ਅਤੇ ਮਹੀਪ ਕਪੂਰ ‘ਕੌਫੀ ਵਿਦ ਕਰਨ 7’ ‘ਚ ਇਕੱਠੇ ਨਜ਼ਰ ਆਉਣਗੇ। ਖਬਰਾਂ ਮੁਤਾਬਕ ਗੌਰੀ ਇਸ ‘ਚ ਆਪਣੇ ਬੇਟੇ ਆਰੀਅਨ ਖਾਨ ਬਾਰੇ ਗੱਲ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਸ਼ੋਅ ‘ਚ ਰਣਵੀਰ ਸਿੰਘ, ਆਲੀਆ ਭੱਟ, ਅਕਸ਼ੈ ਕੁਮਾਰ, ਸਮੰਥਾ ਰੂਥ ਪ੍ਰਭੂ, ਵਰੁਣ ਧਵਨ, ਸਾਰਾ ਅਲੀ ਖਾਨ, ਅਨਿਲ ਕਪੂਰ, ਜਾਹਨਵੀ ਕਪੂਰ ਵਰਗੇ ਸੈਲੇਬਸ ਆਉਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...