August 27, 2026, 8:09 am
----------- Advertisement -----------
HomeNewsEntertainmentਰਣਬੀਰ ਕਪੂਰ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ,ਫਿਲਮ ਸ਼ਮਸ਼ੇਰਾ ਦੀ ਰਿਲੀਜ਼ ਡੇਟ...

ਰਣਬੀਰ ਕਪੂਰ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ,ਫਿਲਮ ਸ਼ਮਸ਼ੇਰਾ ਦੀ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਪ੍ਰਸ਼ੰਸਕ ਰਣਬੀਰ ਕਪੂਰ, ਸੰਜੇ ਦੱਤ ਅਤੇ ਵਾਣੀ ਕਪੂਰ ਦੀ ਫਿਲਮ ‘ਸ਼ਮਸ਼ੇਰਾ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਰਿਲੀਜ਼ ‘ਚ ਕੁਝ ਸਮਾਂ ਬਾਕੀ ਹੈ ਪਰ ਇਸ ਤੋਂ ਪਹਿਲਾਂ ਹੀ ਫਿਲਮ ‘ਸ਼ਮਸ਼ੇਰਾ’ ਤੋਂ ਫਿਲਮ ਦੇ ਹੀਰੋ ਰਣਬੀਰ ਕਪੂਰ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਸੋਸ਼ਲ ਮੀਡੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਣਬੀਰ ਦਾ ਇਹ ਲੁੱਕ ਕਾਫੀ ਦਮਦਾਰ ਹੈ। ਅਭਿਨੇਤਾ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਰਣਬੀਰ ਦਾ ਇਹ ਲੁੱਕ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਫਿਲਮ ਸ਼ਮਸ਼ੇਰਾ ਤੋਂ ਰਣਬੀਰ ਕਪੂਰ ਦਾ ਲੁੱਕ ਸਾਹਮਣੇ ਆਉਣ ਮਗਰੋ ਜਿਥੇ ਕੁਝ ਲੋਕ ਰਣਬੀਰ ਕਪੂਰ ਦੀ ਤਾਰੀਫ ਕਰ ਰਹੇ ਹਨ, ਉਥੇ ਹੀ ਕਈ ਅਜਿਹੇ ਵੀ ਹਨ ਜੋ ਉਸ ਦੇ ਇਸ ਲੁੱਕ ਨੂੰ ਇਸ ਦੌਰਾਨ ਬਹੁਤ ਸਾਰੇ ਲੋਕਾਂ ਨੇ ਰਣਬੀਰ ਕਪੂਰ ਦੇ ਸ਼ਮਸ਼ੇਰਾ ਲੁੱਕ ਦੀ ਤੁਲਨਾ ਫਿਲਮ ‘ਪਦਮਾਵਤ’ ਦੇ ਰਣਵੀਰ ਸਿੰਘ ‘ਖਿਲਜੀ’ ਨਾਲ ਕੀਤੀ।

ਫਿਲਮ ਨੂੰ ਕਰਨ ਮਲਹੋਤਰਾ ਵੱਲੋਂ ਨਿਰਦੇਸ਼ਿਤ ਕੀਤਾ ਜਾ ਰਿਹਾ ਹੈ ਅਤੇ ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਆਦਿਤਿਆ ਵੱਲੋਂ ਬੈਂਕਰੋਲ ਕੀਤਾ ਜਾ ਰਿਹਾ ਹੈ। ਫਿਲਮ 22 ਜੁਲਾਈ, 2022 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਣਬੀਰ ਕਪੂਰ ਸ਼ਮਸ਼ੇਰਾ ਨਾਲ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਦਰਸ਼ਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਰਣਬੀਰ ਕਪੂਰ ਵੀ ਫਿਲਮ ‘ਬ੍ਰਹਮਾਸਤਰ’ ‘ਚ ਨਜ਼ਰ ਆਉਣ ਵਾਲੇ ਹਨ, ਜਿਸ ਨੂੰ ਲੈ ਕੇ ਹਰ ਕੋਈ ਉਤਸ਼ਾਹਿਤ ਹੈ। ਇਸ ਫਿਲਮ ਵਿੱਚ ਉਹ ‘ਸ਼ਿਵ’ ਦੀ ਭੂਮਿਕਾ ਨਿਭਾ ਰਿਹਾ ਹੈ ਜਿਸ ਕੋਲ ਇਕ ਤੱਤ ਯਾਨੀ ਅੱਗ ਦੀ ਸਮਰੱਥਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...