ਟੀਵੀ ਸ਼ੋਅ ਕੁੰਡਲੀ ਭਾਗਿਆ ਦੀ ਅਦਾਕਾਰਾ ਸ਼ਰਧਾ ਆਰੀਆ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਕੁਝ ਹਫਤੇ ਪਹਿਲਾਂ ਹੀ ਸ਼ਰਧਾ ਆਰਿਆ ਵਿਆਹ ਦੇ ਬੰਧਨ ‘ਚ ਬੱਝੀ ਸੀ। ਇਸ ਤੋਂ ਇਲਾਵਾ ਹਾਲ ਹੀ ‘ਚ ਉਹ ਆਪਣੇ ਸੀਰੀਅਲ ਲਈ ਕਈ ਐਵਾਰਡ ਵੀ ਜਿੱਤ ਚੁੱਕੀ ਹੈ। ਅਦਾਕਾਰਾ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਕੁਝ ਨਾ ਕੁਝ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

ਇਹਨਾਂ ਤਸਵੀਰਾਂ ‘ਚ ਅਦਾਕਾਰਾ ਸ਼ਰਧਾ ਆਰੀਆ ਚਿੱਟੇ ਰੰਗ ਦੇ ਪਟਿਆਲਾ ਸੂਟ ‘ਚ ਨਜ਼ਰ ਆ ਰਹੀ ਹੈ। ਜਾਬੀ ਸੂਟ ਚ ਉਹ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ, ਦਰਸ਼ਕਾਂ ਦੇ ਦਿਲਾਂ ਉੱਤੇ ਕਹਿਰ ਢਾਹ ਰਹੀ ਹੈ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਸ਼ਰਧਾ ਆਰਿਆ ਦੀ ਤਾਰੀਫ਼ਾਂ ਕਰ ਰਹੇ ਹਨ ।
ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਸ਼ਰਧਾ ਨੇ 16 ਨਵੰਬਰ ਨੂੰ ਆਪਣੇ ਬੁਆਏਫ੍ਰੈਂਡ ਰਾਹੁਲ ਨਾਗਲ ਨਾਲ ਵਿਆਹ ਕਰਵਾ ਲਿਆ ਸੀ। ਇਸ ਦੌਰਾਨ ਵਿਆਹ ਦੀਆਂ ਕਈ ਵੀਡੀਓਜ਼ ਕਾਫੀ ਚਰਚਾ ‘ਚ ਰਹੀਆਂ ਹਨ। ਵਿਆਹ ਤੋਂ ਬਾਅਦ ਮਾਲਦੀਵ ‘ਚ ਹਨੀਮੂਨ ਨੂੰ ਲੈ ਕੇ ਕਾਫੀ ਚਰਚਾ ਰਹੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।












