August 25, 2026, 11:18 pm
----------- Advertisement -----------
HomeNewsEntertainmentਮਨਿੰਦਰ ਬੁੱਟਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸ਼ਰੀਕ 2’ ਫ਼ਿਲਮ ਦਾ ਨਵਾਂ...

ਮਨਿੰਦਰ ਬੁੱਟਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸ਼ਰੀਕ 2’ ਫ਼ਿਲਮ ਦਾ ਨਵਾਂ ਗੀਤ ‘Musafir’

Published on

----------- Advertisement -----------

ਪੰਜਾਬੀ ਅਦਾਕਾਰ ਦੇਵ ਖਰੌੜ, ਜਿੰਮੀ ਸ਼ੇਰਗਿੱਲ ਅਤੇ ਯੋਗਰਾਜ ਸਿੰਘ ਸਟਾਰਰ ਫਿਲਮ ‘ਸ਼ਰੀਕ 2′ ਦਾ ਟ੍ਰੇਲਰ ਪਹਿਲਾਂ ਹੀ ਦਰਸ਼ਕਾਂ ਦੇ ਸਨਮੁਖ ਹੋ ਗਿਆ ਹੈ। ਫ਼ਿਲਮ ਦੇ ਟ੍ਰੇਲਰ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਦੌਰਾਨ ਫ਼ਿਲਮ ਦਾ ਦੂਜਾ ਗਾਣਾ ਮੁਸਾਫ਼ਿਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਗੀਤ ‘ਚ ਜਿੰਮੀ ਸ਼ੇਰਗਿੱਲ ਅਤੇ ਸ਼ਰਨ ਕੌਰ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਜੇ ਗੱਲ ਕਰੀਏ ਮੁਸਾਫ਼ਿਰ ਗੀਤ ਦੀ ਉਸ ਨੂੰ ਮਨਿੰਦਰ ਬੁੱਟਰ ਨੇ ਗਾਇਆ ਹੈ ਤੇ ਲਿਖਿਆ ਵੀ ਖੁਦ ਹੀ ਹੈ। ਇਸ ਗਾਣੇ ਨੂੰ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਫ਼ਿਲਮ ‘ਚ ਜਿੰਮੀ ਸ਼ੇਰਗਿੱਲ ਅਤੇ ਸ਼ਰਨ ਕੌਰ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਵ੍ਹਾਈਟ ਹਿੱਲ ਮਿਊਜ਼ਿਕ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

YouTube player

ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ‘ਸ਼ਰੀਕ 2’ ਨੂੰ ਵਾਇਟ ਹਿੱਲ ਸਟੂਡੀਓਜ਼, ਥਿੰਦ ਮੋਸ਼ਨ ਫਿਲਮਜ਼ ਅਤੇ ਓਹਰੀ ਪ੍ਰੋਡਕਸ਼ਨ ਦੇ ਸਹਿਯੋਗੀ ਬੈਨਰ ਹੇਠ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ ਅਤੇ ਇਸਦਾ ਨਿਰਦੇਸ਼ਨ ਨਵਨੀਅਤ ਸਿੰਘ (Navaniat Singh) ਨੇ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਪਹਿਲਾ ਭਾਗ ਸਾਲ 2015 ਵਿੱਚ ਰਿਲੀਜ਼ ਹੋਇਆ ਸੀ, ਜਿਸ ਵਿੱਚ ਜਿੰਮੀ ਸ਼ੇਰਗਿੱਲ, ਮਾਹੀ ਗਿੱਲ, ਗੁੱਗੂ ਗਿੱਲ, ਅਤੇ ਮੁਕੁਲ ਦੇਵ ਸਨ। ਇਹ ਫਿਲਮ ਆਪਣੀ ਰਿਲੀਜ਼ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ ਸੀ। ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਕਾਰਨ ਇਸਦਾ ਸੀਕਵਲ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਹੁਣ ਰਿਲੀਜ਼ ਤੋਂ ਬਾਅਦ ਇਹ ਫਿਲਮ ਪਰਦੇ ਉੱਤੇ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...