September 11, 2026, 2:25 pm
----------- Advertisement -----------
HomeNewsEntertainmentਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਸ਼ੈਰੀ ਮਾਨ ਨੇ ਮੁੜ ਪਰਮੀਸ਼ ਵਰਮਾ ਨੂੰ...

ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਸ਼ੈਰੀ ਮਾਨ ਨੇ ਮੁੜ ਪਰਮੀਸ਼ ਵਰਮਾ ਨੂੰ ਕੱਢੀਆਂ ਗਾਲ੍ਹਾਂ,ਕਿਹਾ- ਮੇਰਾ ਭਰਾ CM ਹੈ …

Published on

----------- Advertisement -----------

ਪੰਜਾਬੀ ਗਾਇਕ ਸ਼ੈਰੀ ਮਾਨ ਸੋਸ਼ਲ ਮੀਡੀਆ ‘ਤੇ ਕਈ ਵਾਰ ਸ਼ਰਾਬ ਛੱਡਣ ਦੀ ਗੱਲ ਕਰ ਚੁੱਕੇ ਹਨ ਪਰ ਵਾਰ-ਵਾਰ ਉਹ ਸ਼ਰਾਬ ਪੀ ਕੇ ਨਵੇਂ-ਨਵੇਂ ਵਿਵਾਦ ਪੈਦਾ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ ‘ਚ ਸ਼ੈਰੀ ਮਾਨ ਨੇ ਇਕ ਵਾਰ ਫਿਰ ਸ਼ਰਾਬ ਪੀ ਕੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਦੇ ਨਜ਼ਰ ਆ ਰਹੇ ਹਨ ਹੈ ਅਤੇ ਉਸ ਬਾਰੇ ਬੁਰਾ-ਭਲਾ ਬੋਲਦੇ ਨਜ਼ਰ ਆ ਰਹੇ ਹਨ। ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਆ ਕੇ ਜਿੱਥੇ ਚਾਹੇ ਮਿਲ ਲਵੇ …ਜੱਟ ਦਾ ਭਾਈ CM ਹੈ…ਸਿੱਧੀ ਸਕਿਓਰਿਟੀ ਜੱਟ ਨੂ ਮਿਲੇਗੀ, ਜੇ ਲੈਣਾ ਵੀ ਹੈ ਤਾਂ ਦੱਸ ਦਿਓ”। ਦੱਸ ਦੇਈਏ ਸ਼ੈਰੀ ਮਾਨ ਦਾ ਪਰਮੀਸ਼ ਵਰਮਾ ਨਾਲ ਵਿਵਾਦ ਉਸ ਦੇ ਵਿਆਹ ਤੋਂ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਸ਼ੈਰੀ ਮਾਨ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢੀਆਂ ਸਨ। ਅਜਿਹਾ ਸ਼ੈਰੀ ਮਾਨ ਕਈ ਵਾਰ ਕਰ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੈਰੀ ਮਾਨ ਨਾਲ ਕਾਫੀ ਸਨੇਹ ਰੱਖਦੇ ਹਨ।

ਸ਼ੈਰੀ ਮਾਨ ਚੋਣਾਂ ਵੇਲੇ ਵੀ ਭਗਵੰਤ ਮਾਨ ਨਾਲ ਆਪਣੀ ਕਾਰ ਵਿੱਚ ਹੀ ਹੁੰਦੇ ਸਨ। ਸ਼ੈਰੀ ਨੇ ਪਿੰਡ-ਪਿੰਡ ਭਗਵੰਤ ਮਾਨ ਲਈ ਚੋਣ ਪ੍ਰਚਾਰ ਵੀ ਕੀਤਾ ਸੀ ਅਤੇ ਰੋਡ ਸ਼ੋਅ ਵਿੱਚ ਵੀ ਲੋਕਾਂ ਅਤੇ ਉਨ੍ਹਾਂ ਦੇ ਚਹੇਤਿਆਂ ਤੋਂ ਭਗਵੰਤ ਲਈ ਵੋਟਾਂ ਮੰਗੀਆਂ ਸਨ। ਹੁਣ ਜਦੋਂ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰੀ ਬਣ ਗਿਆ ਹੈ ਤਾਂ ਕਿਤੇ ਨਾ ਕਿਤੇ ਸ਼ੈਰੀ ਨੂੰ ਵੀ ਇਸ ਗੱਲ ਦਾ ਮਾਣ ਹੈ, ਪਰ ਉਹ ਹੋਰ ਵੀ ਮਾਣ ਦਿਖਾਈ ਦੇ ਰਿਹਾ ਹੈ, ਕਿਉਂਕਿ ਉਹ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਪਰਮੀਸ਼ ਵਰਮਾ ਨੂੰ ਸਿੱਧੇ ਤੌਰ ‘ਤੇ ਗਾਲ੍ਹਾਂ ਕੱਢ ਰਿਹਾ ਹੈ ਅਤੇ ਮੁੱਖ ਮੰਤਰੀ ਨੂੰ ਆਪਣਾ ਭਰਾ ਦੱਸ ਕੇ। ਉਨ੍ਹਾਂ ਨੂੰ ਕਿਤੇ ਵੀ ਆਉਣ ਅਤੇ ਮਿਲਣ ਦੀ ਚੁਣੌਤੀ ਦੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਗਾਇਕ ਪਰਮੀਸ਼ ਵਰਮਾ ਸ਼ੈਰੀ ਮਾਨ ਦੇ ਖਾਸ ਹੁੰਦੇ ਸਨ। ਪਰਮੀਸ਼ ਲਗਭਗ ਹਰ ਗੀਤ ਵਿੱਚ ਸ਼ੈਰੀ ਮਾਨ ਦਾ ਸਾਥ ਦਿੰਦਾ ਸੀ। ਗੀਤ ਲਵ ਯੂ ਮੇਰੋ ਯਾਰਾਂ ਓਏ ਗੁੱਡ ਬਾਈ ਕਰਦਾ ਸਹੇਲੀ ਨੂੰ, ਮੈਂਨੂੰ ਇਕ ਦਿਨ ਦੇ ਲਈ ਹੋਸਟਲ ਵਾਲਾ ਕਮਰਾ ਦੇ ਦਿਓ ਜੀ ਆਦਿ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਪਰਮੀਸ਼ ਨੇ ਮਾਡਲਿੰਗ ਦੀ ਦੁਨੀਆ ‘ਚ ਕਦਮ ਰੱਖਿਆ ਹੈ ਅਤੇ ਖੁਦ ਗੀਤ ਗਾਉਣਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਦੋਵਾਂ ‘ਚ ਝਗੜਾ ਹੋਣ ਲੱਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...