May 25, 2026, 7:43 pm
----------- Advertisement -----------
HomeNewsEntertainmentB' DAY SPECIAL : ਬਿੱਗ ਬੌਸ 'ਚ ਆਉਣ ਤੋਂ ਪਹਿਲਾਂ ਇਸ ਤਰ੍ਹਾਂ...

B’ DAY SPECIAL : ਬਿੱਗ ਬੌਸ ‘ਚ ਆਉਣ ਤੋਂ ਪਹਿਲਾਂ ਇਸ ਤਰ੍ਹਾਂ ਦੀ ਸੀ ਸ਼ਹਿਨਾਜ਼ ਗਿੱਲ ਦੀ ਜ਼ਿੰਦਗੀ

Published on

----------- Advertisement -----------

ਬਿੱਗ ਬੌਸ 13 ਨਾਲ ਆਪਣੀ ਖਾਸ ਪਛਾਣ ਬਣਾਉਣ ਵਾਲੀ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਦਾ ਜਨਮ ਅੱਜ ਦੇ ਹੀ ਦਿਨ 1993 ਵਿੱਚ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ। ਸ਼ਹਿਨਾਜ਼ ਦੀ ਮਾਂ ਪਰਮਿੰਦਰ ਕੌਰ ਗਿੱਲ ਨੇ ਇਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਸੀ ਕਿ ਜਦੋਂ ਸ਼ਹਿਨਾਜ਼ 16-17 ਸਾਲ ਦੀ ਸੀ ਤਾਂ ਹਰ ਕੋਈ ਉਸ ਨੂੰ ਕੈਟਰੀਨਾ ਕਹਿ ਕੇ ਬੁਲਾਉਂਦੇ ਸਨ। ਉਦੋਂ ਤੋਂ ਹੀ ਸ਼ਹਿਨਾਜ਼ ਨੇ ਆਪਣੇ ਆਪ ਨੂੰ ਪੰਜਾਬ ਦੀ ਕੈਟਰੀਨਾ ਕਹਿਣਾ ਸ਼ੁਰੂ ਕਰ ਦਿੱਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ ਵਿੱਚ ਵੀ ਅਦਾਕਾਰਾ ਨੇ ਕਈ ਵਾਰ ਖੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੱਸਿਆ ਸੀ। ਉਦੋਂ ਤੋਂ ਉਹ ਇਸੇ ਨਾਂ ਨਾਲ ਮਸ਼ਹੂਰ ਹੋ ਗਈ। ਕਿਹਾ ਜਾਂਦਾ ਹੈ ਕਿ ਸ਼ਹਿਨਾਜ਼ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਪੰਜਾਬ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਆਪਣਾ ਅਦਾਕਾਰੀ ਕਰੀਅਰ ਸ਼ੁਰੂ ਕੀਤਾ ਸੀ। 2015 ਵਿੱਚ, ਉਸਨੇ ਗੁਰਵਿੰਦਰ ਬਰਾੜ ਦੀ ਪੰਜਾਬੀ ਐਲਬਮ ‘ਸ਼ਿਵ ਦੀ ਕਿਤਾਬ’ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਅਦਾਕਾਰਾ ‘ਮਾਝੇ ਦੀ ਜੱਟੀ’, ‘ਪਿੰਡਾਂ ਦੀਆ ਕੁੜੀਆਂ’ ਅਤੇ ਪੰਜਾਬੀ ਗਾਇਕ ਗੈਰੀ ਸੰਧੂ ਦੇ ਟਾਈਟਲ ਗੀਤ ‘ਯੇ ਬੇਬੀ ਰੀਮਿਕਸ’ ਵਿੱਚ ਵੀ ਨਜ਼ਰ ਆਈ।

ਹੌਲੀ-ਹੌਲੀ ਉਹ ਪੂਰੇ ਪੰਜਾਬ ਦੀ ਕੈਟਰੀਨਾ ਕੈਫ ਬਣਨ ਲੱਗੀ। ਬਿੱਗ ਬੌਸ ਨੇ ਸ਼ਹਿਨਾਜ਼ ਨੂੰ ਨਾਂ ਮਹਿਜ਼ ਪ੍ਰਸਿੱਧੀ ਦਿੱਤੀ ਸਗੋਂ ਇੱਕ ਵਧੀਆ ਦੋਸਤ ਵੀ ਦਿੱਤਾ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ। ਸਿਡਨਾਜ਼ (ਸਿਧਾਰਥ ਅਤੇ ਸ਼ਹਿਨਾਜ਼) ਨੇ ਬਿੱਗ ਬੌਸ ਦੇ 13ਵੇਂ ਸੀਜ਼ਨ ਵਿੱਚ ਜਿੰਨੀ ਪ੍ਰਸਿੱਧੀ ਹਾਸਲ ਕੀਤੀ, ਉਹ ਬਿੱਗ ਬੌਸ ਦੇ ਇਤਿਹਾਸ ਵਿੱਚ ਸ਼ਾਇਦ ਹੀ ਕਿਸੇ ਜੋੜੇ ਨੇ ਹਾਸਲ ਕੀਤੀ ਹੋਵੇ।

ਅੱਜ ਸ਼ਹਿਨਾਜ਼ ਨੇ ਆਪਣੇ ਦਮ ‘ਤੇ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸ਼ਹਿਨਾਜ਼ ਨੇ ਮੋਸਟ ਡਿਜ਼ਾਇਰੇਬਲ ਵੂਮੈਨ 2019 ਅਤੇ 2020 ਵਿੱਚ ਟਾਪ 20 ਵਿੱਚ ਆਪਣੀ ਜਗ੍ਹਾ ਬਣਾਈ ਸੀ। ਉਹ ਫਿਲਮਫੇਅਰ ਦੇ ਡਿਜੀਟਲ ਕਵਰ ਪੇਜ ‘ਤੇ ਵੀ ਦਿਖਾਈ ਦਿੱਤੀ। ਇਸ ਤੋਂ ਇਲਾਵਾ ਉਸ ਨੂੰ ਪ੍ਰੋਮਿਸਿੰਗ ਫਰੈਸ਼ ਫੇਸ ਦਾ ਸਨਮਾਨ ਵੀ ਮਿਲਿਆ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...