ਦਰਸ਼ਕ ਸਲਮਾਨ ਖਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ‘ਚ ਬਿੱਗ ਬੌਸ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਦੇਖਣ ਲਈ ਬੇਤਾਬ ਹਨ। ਅਦਾਕਾਰਾ ਇਸ ਫਿਲਮ ਨਾਲ ਡੈਬਿਊ ਕਰ ਰਹੀ ਹੈ। ਪਰ ਕੁਝ ਅਜਿਹੀਆਂ ਖਬਰਾਂ ਆਈਆਂ ਸਨ, ਜਿਸ ‘ਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਫਿਲਮ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਸ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਸਨ। ਅਦਾਕਾਰਾ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ਹਿਨਾਜ਼ ਗਿੱਲ ਦੀ ਫੈਨ ਫਾਲੋਇੰਗ ਕਿਸੇ ਬਾਲੀਵੁੱਡ ਸਟਾਰ ਤੋਂ ਘੱਟ ਨਹੀਂ ਹੈ। ਕਭੀ ਈਦ ਕਭੀ ਦੀਵਾਲੀ ਤੋਂ ਉਸ ਨੂੰ ਹਟਾਏ ਜਾਣ ਤੋਂ ਪ੍ਰਸ਼ੰਸਕ ਬਹੁਤ ਨਿਰਾਸ਼ ਸਨ। ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ ਫਿਲਮ ਤੋਂ ਇਸ ਲਈ ਕੱਢ ਦਿੱਤਾ ਗਿਆ ਸੀ ਕਿਉਂਕਿ ਉਸ ਨੇ ਇਕ ਹੋਰ ਪ੍ਰੋਜੈਕਟ ਸਾਈਨ ਕੀਤਾ ਸੀ। ਇਹ ਵੀ ਦੱਸਿਆ ਗਿਆ ਕਿ ਇਸ ਤੋਂ ਬਾਅਦ ਸਨਾ ਨੇ ਸਲਮਾਨ ਖਾਨ ਨੂੰ ਇੰਸਟਾਗ੍ਰਾਮ ‘ਤੇ ਅਨਫਾਲੋ ਕਰ ਦਿੱਤਾ।

ਇਸ ‘ਤੇ ਚੁੱਪੀ ਤੋੜਦੇ ਹੋਏ ਅਦਾਕਾਰਾ ਨੇ ਇੰਸਟਾ ਸਟੋਰੀ ‘ਤੇ ਇਕ ਪੋਸਟ ਲਿਖੀ ਹੈ। ਇੰਸਟਾ ਪੋਸਟ ‘ਚ ਸ਼ਹਿਨਾਜ਼ ਗਿੱਲ ਨੇ ਲਿਖਿਆ, ‘LOL! ਇਹ ਅਫਵਾਹਾਂ ਪਿਛਲੇ ਕੁਝ ਹਫ਼ਤਿਆਂ ਤੋਂ ਮੇਰੇ ਮਨੋਰੰਜਨ ਦੀ ਰੋਜ਼ਾਨਾ ਖੁਰਾਕ ਹਨ। ਤੁਹਾਨੂੰ ਦੱਸ ਦੇਈਏ ਕਿ ਈਦ ਕਭੀ ਦੀਵਾਲੀ ਵਿੱਚ ਸ਼ਹਿਨਾਜ਼ ਜੱਸੀ ਗਿੱਲ ਦੇ ਨਾਲ ਨਜ਼ਰ ਆਵੇਗੀ। ਇਸ ਵਿੱਚ ਪੂਜਾ ਹੇਗੜੇ, ਰਾਘਵ ਜੁਆਲ ਅਤੇ ਸਿਧਾਰਥ ਨਿਗਮ ਵੀ ਹਨ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਬਾਲੀਵੁੱਡ ਸਿਤਾਰੇ ਸੰਜੇ ਦੱਤ ਅਤੇ ਅਰਸ਼ਦ ਵਾਰਸੀ ਨਾਲ ਖਾਸ ਟੂਰ ‘ਤੇ ਜਾਣ ਵਾਲੀ ਹੈ। ਹਾਲ ਹੀ ਵਿੱਚ ਸਨਾ ਨੇ ਇਸ ਬਾਰੇ ਦੱਸਦਿਆਂ ਇੱਕ ਵੀਡੀਓ ਪੋਸਟ ਕੀਤਾ ਸੀ ਅਤੇ ਲਿਖਿਆ ਸੀ, ਮੈਂ ਸੰਜੂ ਬਾਬਾ ਦੇ ਨਾਲ ਅਮਰੀਕਾ ਅਤੇ ਕੈਨੇਡਾ ਗਈ ਸੀ। ਟੂਰ ਅਗਲੇ ਮਹੀਨੇ ਸ਼ੁਰੂ ਹੋਵੇਗਾ! ਇਸ ਤੋਂ ਇਲਾਵਾ ਉਸ ਕੋਲ ਕਈ ਪ੍ਰੋਜੈਕਟ ਵੀ ਹਨ। ਅਦਾਕਾਰਾ ਕਰਨ ਬਲੂਨੀ ਦੀ ਇੱਕ ਫਿਲਮ ਨੂੰ ਲੈ ਕੇ ਵੀ ਚਰਚਾ ਵਿੱਚ ਹੈ।












