ਸ਼ਹਿਨਾਜ਼ ਗਿੱਲ ਹਾਲ ਹੀ ਵਿੱਚ ਆਪਣੇ ਗਲੈਮਰਸ ਫੋਟੋਸ਼ੂਟ ਨੂੰ ਲੈ ਕੇ ਚਰਚਾ ਵਿੱਚ ਸੀ। ਇਸ ਤੋਂ ਇਲਾਵਾ ਸ਼ਹਿਨਾਜ਼ ਸਲਮਾਨ ਖਾਨ ਦੀ ਫਿਲਮ ਕਭੀ ਈਦ ਕਭੀ ਦੀਵਾਲੀ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਸਨਾ ਇਸ ਫਿਲਮ ਨਾਲ ਬਾਲੀਵੁੱਡ ‘ਚ ਡੈਬਿਊ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਇਸ ‘ਚ ਉਹ ਅਰਬਾਜ਼ ਖਾਨ ਦੀ ਗਰਲਫਰੈਂਡ ਜੌਰਜਿਆ ਦੇ ਜਨਮਦਿਨ ਦੀ ਪਾਰਟੀ ‘ਚ ਪਹੁੰਚੀ ਦਿਖਾਈ ਦੇ ਰਹੀ ਹੈ ।
ਇਸ ਬਰਥਡੇ ਪਾਰਟੀ ‘ਚ ਸ਼ਹਿਾਨਜ਼ ਗਿੱਲ ਕਾਫੀ ਖੁਬਸੂਰਤ ਲੱਗ ਰਹੀ ਸੀ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਹਿਨਾਜ਼ ਇਸ ਪਾਰਟੀ ਦੀ ਸ਼ਾਨ ਬਣੀ ਰਹੀ ਅਤੇ ਖੂਬ ਇਸ ਪਾਰਟੀ ‘ਚ ਇਨਜੁਆਏ ਵੀ ਕੀਤਾ । ਸੋਸ਼ਲ ਮੀਡੀਆ ‘ਤੇ ਇਸ ਪਾਰਟੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।
ਇਸ ਪਾਰਟੀ ‘ਚ ਅਰਬਾਜ਼ ਖਾਨ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਬਲੈਕ ਸ਼ਰਟ ਅਤੇ ਸਫੇਦ ਜੀਨਸ ਪਹਿਨੀ ਹੋਈ ਸੀ। ਤਸਵੀਰਾਂ ‘ਚ ਦੋਵੇਂ ਇਕੱਠੇ ਕਾਫੀ ਚੰਗੇ ਲੱਗ ਰਹੇ ਸਨ। ਸ਼ਹਿਨਾਜ਼ ਗਿੱਲ ਵੀ ਅਰਬਾਜ਼ ਖਾਨ ਨਾਲ ਪੋਜ਼ ਦਿੰਦੀ ਨਜ਼ਰ ਆਈ।ਇਕ ਹੋਰ ਵੀਡੀਓ ‘ਚ ਸ਼ਹਿਨਾਜ਼ ਆਪਣੇ ਪ੍ਰਸ਼ੰਸਕਾਂ ਨੂੰ ਕਹਿੰਦੀ ਹੈ ‘ਮੇਰੇ ਪ੍ਰਸ਼ੰਸਕ ਮੇਰੀ ਫੌਜ ਹਨ’। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਦੇ ਪ੍ਰਸ਼ੰਸਕਾਂ ਦੀ ਲਿਸਟ ਕਾਫੀ ਲੰਬੀ ਹੈ।










