April 21, 2026, 2:10 pm
----------- Advertisement -----------
HomeNewsEntertainmentਕੀ ਸ਼ਹਿਨਾਜ਼ ਗਿੱਲ 'ਬਿੱਗ ਬੌਸ 15 'ਚ ਕਰੇਗੀ ਵਾਈਲਡ ਕਾਰਡ ਐਂਟਰੀ,ਪੜ੍ਹੋ ਪੂਰੀ...

ਕੀ ਸ਼ਹਿਨਾਜ਼ ਗਿੱਲ ‘ਬਿੱਗ ਬੌਸ 15 ‘ਚ ਕਰੇਗੀ ਵਾਈਲਡ ਕਾਰਡ ਐਂਟਰੀ,ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਟੀ ਵੀ ਦੇ ਮਸ਼ਹੂਰ ਸ਼ੋਅ ‘ਬਿੱਗ ਬੌਸ 13 ਤੋਂ ਲਾਈਮਲਾਈਟ ‘ਚ ਆਈ ਪੰਜਾਬੀ ਗਾਇਕਾ ਸ਼ਹਿਨਾਜ਼ ਗਿੱਲ ਕਿਸੇ ਪਹਿਚਾਣ ਦੀ ਮੋਹੋਤਾਜ ਨਹੀਂ ਹੈ। ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਫਾਈਨਲ ‘ਚ ਦੂਜੀ ਰਨਰ ਅੱਪ ਰਹੀ। ਬਿੱਗ ਬੌਸ ਦਾ ਇਹ ਸੀਜ਼ਨ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨੇ ਜਿੱਤਿਆ ਸੀ।ਹੁਣ ‘ਬਿੱਗ ਬੌਸ 15’ ਚੱਲ ਰਿਹਾ ਹੈ ਅਤੇ ਇਸ ਵਾਰ ਇਹ ਸ਼ੋਅ ਟੀਆਰਪੀ ਦੀ ਸੂਚੀ ਵਿੱਚ ਆਪਣਾ ਨਾਮ ਬਣਾਉਣ ਵਿੱਚ ਪਿੱਛੇ ਨਜ਼ਰ ਆ ਰਿਹਾ ਹੈ।ਖ਼ਬਰਾਂ ਆ ਰਹੀਆਂ ਹਨ ਕਿ ਸ਼ਹਿਨਾਜ਼ ਗਿੱਲ ਜਲਦ ਹੀ ਬਿੱਗ ਬੌਸ -15 ਦੇ ਘਰ ‘ਚ ਐਂਟਰੀ ਕਰ ਸਕਦੀ ਹੈ । ਖ਼ਬਰਾਂ ਹਨ ਕਿ ਸ਼ਹਿਨਾਜ਼ ਗਿੱਲ ਬਿੱਗ ਬੌਸ (Bigg Boss) ‘ਚ ਵਾਈਲਡ ਕਾਰਡ ਦੇ ਜ਼ਰੀਏ ਐਂਟਰੀ ਕਰ ਸਕਦੀ ਹੈ ।

ਕਿਉਂਕਿ ਹਾਲ ਹੀ ‘ਚ ਸ਼ੋਅ ਮੇਕਰਸ ਨੇ ਨਵੀਆਂ ਵਾਈਲਡ ਕਾਰਡ ਐਂਟਰੀਆਂ ਨੂੰ ਪੇਸ਼ ਕੀਤਾ ਹੈ । ਜਿਸ ਤੋਂ ਬਾਅਦ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸ਼ੋਅ ‘ਚ ਕੁਝ ਨਵੀਆਂ ਐਂਟਰੀਆਂ ਵੀ ਹੋ ਸਕਦੀਆਂ ਨੇ ।ਸ਼ਹਿਨਾਜ਼ ਗਿੱਲ ਪਿਛਲੇ ਕੁਝ ਸਮੇਂ ਤੋਂ ਲਾਈਮਲਾਈਟ ਤੋਂ ਦੂਰ ਹੈ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਜ਼ਰ ਨਹੀਂ ਆ ਰਹੀ ਹੈ। ਇਸ ਦੌਰਾਨ ਸ਼ਹਿਨਾਜ਼ ਗਿੱਲ ਦੀ ਫਿਲਮ ‘ਹੋਸਲਾ ਰੱਖ’ ਵੀ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਅਤੇ ਫਿਲਮ ਬਾਕਸ ਆਫਿਸ ‘ਤੇ ਹਿੱਟ ਸਾਬਤ ਹੋਈ।ਸ਼ਹਿਨਾਜ਼ ਗਿੱਲ ਇਸ ਫਿਲਮ ਦੀ ਪ੍ਰਮੋਸ਼ਨ ਲਈ ਵੀ ਬਹੁਤ ਘੱਟ ਸਰਗਰਮ ਸੀ। ਹਾਲਾਂਕਿ ਫਿਲਮ ਦੀ ਟੀਮ ਨੇ ਉਸ ਨੂੰ ਪੂਰਾ ਸਹਿਯੋਗ ਦਿੱਤਾ ਪਰ ਉਹ ਮੀਡੀਆ ਨਾਲ ਕਿਸੇ ਖਾਸ ਤਰੀਕੇ ਨਾਲ ਗੱਲ ਕਰਦੀ ਨਜ਼ਰ ਨਹੀਂ ਆਈ। ਕੁਝ ਦਿਨ ਪਹਿਲਾਂ ਸ਼ਹਿਨਾਜ਼ ਗਿੱਲ ਨੂੰ ਪੰਜਾਬ ਦੇ ਇੱਕ ਅਨਾਥ ਆਸ਼ਰਮ ਵਿੱਚ ਦੇਖਿਆ ਗਿਆ ਸੀ। ਉਹ ਕਈ ਘੰਟੇ ਉੱਥੇ ਰਹੀ ਅਤੇ ਅਨਾਥਾਂ ਨਾਲ ਸਮਾਂ ਬਿਤਾਇਆ। ਇਸ ਦੌਰਾਨ ਸ਼ਹਿਨਾਜ਼ ਗਿੱਲ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...