September 11, 2026, 10:57 pm
----------- Advertisement -----------
HomeNewsEntertainmentਗੀਤ 'ਮੂਨ ਰਾਈਜ਼' ਦੀ ਸ਼ੂਟਿੰਗ ਦੌਰਾਨ ਡਿੱਗੀ ਸ਼ਹਿਨਾਜ਼ ਗਿੱਲ,ਦੇਖੋ ਵਾਇਰਲ ਹੋ ਰਿਹਾ...

ਗੀਤ ‘ਮੂਨ ਰਾਈਜ਼’ ਦੀ ਸ਼ੂਟਿੰਗ ਦੌਰਾਨ ਡਿੱਗੀ ਸ਼ਹਿਨਾਜ਼ ਗਿੱਲ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਰਿਐਲਿਟੀ ਸ਼ੋਅ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਜਲਦੀ ਹੀ ਗਾਇਕ ਗੁਰੂ ਰੰਧਾਵਾ ਨਾਲ ਮਿਊਜ਼ਿਕ ਵੀਡੀਓ ਮੂਨ ਰਾਈਜ਼ ਵਿੱਚ ਨਜ਼ਰ ਆਵੇਗੀ। ਇਸ ਗੀਤ ਦੀ ਸ਼ੂਟਿੰਗ ਦੇ ਕਈ ਵੀਡੀਓਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ, ਜੋ ਕਾਫੀ ਵਾਇਰਲ ਹੋ ਰਿਹਾ ਹੈ। ਹਾਲ ਹੀ ‘ਚ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਸ਼ਹਿਨਾਜ਼ ਗਿੱਲ ਗੀਤ ਦੀ ਸ਼ੂਟਿੰਗ ਦੌਰਾਨ ਬੀਚ ਉੱਤੇ ਭੱਜਦੀ ਹੋਏ ਡਿੱਗ ਜਾਂਦੀ ਹੈ। ਹਾਲਾਂਕਿ, ਇਸ ਨਾਲ ਉਸਨੂੰ ਕੋਈ ਨੁਕਸਾਨ ਨਹੀਂ ਹੋਇਆ, ਪਰ ਜਦੋਂ ਸ਼ਹਿਨਾਜ਼ ਗਿੱਲ ਡਿੱਗ ਪਈ ਅਤੇ ਉੱਚੀ-ਉੱਚੀ ਹੱਸਣ ਲੱਗੀ ਤਾਂ ਗੁਰੂ ਰੰਧਾਵਾ ਵੀ ਆਪਣਾ ਹਾਸਾ ਨਹੀਂ ਰੋਕ ਸਕੇ।

ਸਿੰਗਰ ਨੇ ਸ਼ਹਿਨਾਜ਼ ਗਿੱਲ ਨੂੰ ਚੁੱਕਿਆ ਅਤੇ ਫਿਰ ਦੋਵੇਂ ਇਕੱਠੇ ਹੱਸਣ ਲੱਗੇ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਬੀਚ ‘ਤੇ ਆਪਣੇ ਗੀਤ ਦੀ ਸ਼ੂਟਿੰਗ ਕਰ ਰਹੇ ਹਨ। ਜਿਸ ਲਈ ਸ਼ਹਿਨਾਜ਼ ਗਿੱਲ ਦੌੜਦੀ ਹੈ ਅਤੇ ਉਹ ਅਚਾਨਕ ਡਿੱਗ ਜਾਂਦੀ ਹੈ। ਜਿਸ ਤੋਂ ਬਾਅਦ ਗਾਇਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾਏ। ਫੈਨਜ਼ ਦੋਵਾਂ ਦੀ ਇਸ ਕਮਿਸਟਰੀ ਨੂੰ ਕਾਫੀ ਪਸੰਦ ਕਰ ਰਹੇ ਹਨ। ਉਸ ਦੇ ਇਸ ਵੀਡੀਓ ਨੂੰ ਹੁਣ ਤੱਕ ਚਾਰ ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ‘ਮੈਨ ਆਫ ਦਿ ਮੂਨ’ ਦਾ ਗੀਤ ‘ਮੂਨ ਰਾਈਜ਼’ 10 ਜਨਵਰੀ 2023 ਨੂੰ ਰਿਲੀਜ਼ ਹੋਵੇਗਾ। ਜ਼ਿਕਰਯੋਗ ਹੈ ਕਿ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਉਹ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਵੇਗੀ। ਫਰਹਾਦ ਸਾਮਜੀ ਦੁਆਰਾ ਨਿਰਦੇਸ਼ਿਤ ਇਹ ਫ਼ਿਲਮ ਸਾਲ 2023 ਵਿੱਚ ਈਦ ਦੇ ਮੌਕੇ ਉੱਤੇ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...