September 6, 2026, 8:45 am
----------- Advertisement -----------
HomeNewsEntertainmentਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ...

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਦੇਖੋ ਤਸਵੀਰਾਂ

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਚੈਟ ਸ਼ੋਅ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਟੈਲੀਵਿਜ਼ਨ ਤੋਂ ਲੈ ਕੇ ਬਾਲੀਵੁੱਡ ਤੱਕ ਦੇ ਕਈ ਸਿਤਾਰੇ ਇਸ ਸ਼ੋਅ ‘ਚ ਆਉਂਦੇ ਹਨ ਅਤੇ ਸ਼ਹਿਨਾਜ਼ ਨੂੰ ਆਪਣੇ ਦਿਲ ਦੀ ਗੱਲ ਦੱਸਦੇ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਵੀ ਸੈਲੇਬਸ ਨਾਲ ਇਸ ਤਰ੍ਹਾਂ ਘੁਲਦੀ ਹੈ ਕਿ ਪ੍ਰਸ਼ੰਸਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। ਪਰ ਹੁਣ ਸ਼ਹਿਨਾਜ਼ ਨੇ ਸੋਸ਼ਲ ਮੀਡੀਆ ‘ਤੇ ਇਕ ਅਜਿਹੀ ਫੋਟੋ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਕਹੋਗੇ ਕਿ ਇਹ ਅਸਲੀ ਦੇਸੀ ਗਰਲ ਹੈ। ਇੱਕ ਤਸਵੀਰ ‘ਚ ਉਹ ਚਾਹ ਪੀ ਰਹੀ ਹੈ ਜਦੋਂਕਿ ਦੂਜੀ ਤਸਵੀਰ ‘ਚ ਅਦਾਕਾਰਾ ਗਮਲੇ ‘ਚ ਲੱਗੇ ਪੌਦਿਆਂ ਨੂੰ ਵੇਖਦੀ ਹੋਈ ਨਜ਼ਰ ਆ ਰਹੀ ਹੈ । ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।

ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਜਲਦ ਹੀ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਜਲਦ ਹੀ ਉਹ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਉਹ ਕਈ ਗੀਤਾਂ ‘ਚ ਬਤੌਰ ਮਾਡਲ ਕੰਮ ਕਰ ਰਹੀ ਹੈ ।ਸ਼ਹਿਨਾਜ਼ ਗਿੱਲ ਬਿੱਗ ਬੌਸ ‘ਚ ਨਜ਼ਰ ਆਈ ਸੀ । ਜਿਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆਈ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਦੋਵਾਂ ਦੀ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ । ਕੁਝ ਦਿਨ ਪਹਿਲਾਂ ਹੀ ਅਦਾਕਾਰਾ ਨੇ ਆਪਣਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਉਹ ਆਪਣੇ ਦੇਸੀ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ ਅਤੇ ਆਪਣੀ ਪੰਜਾਬ ਫੇਰੀ ਦੌਰਾਨ ਉਸ ਦਾ ਦੇਸੀ ਅੰਦਾਜ਼ ਹਰ ਕਿਸੇ ਨੂੰ ਪਸੰਦ ਆਉਂਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...