August 8, 2026, 10:23 pm
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਦੀ ਹੋਈ ਹਾਲੀਵੁੱਡ ਸੀਰੀਜ਼ Lucifer 'ਚ ਐਂਟਰੀ! ਪੋਸਟਰ ਦੇਖ ਹੈਰਾਨ...

ਸ਼ਹਿਨਾਜ਼ ਗਿੱਲ ਦੀ ਹੋਈ ਹਾਲੀਵੁੱਡ ਸੀਰੀਜ਼ Lucifer ‘ਚ ਐਂਟਰੀ! ਪੋਸਟਰ ਦੇਖ ਹੈਰਾਨ ਹੋਏ ਫੈਨਜ਼

Published on

----------- Advertisement -----------

ਸ਼ਹਿਨਾਜ਼ ਗਿੱਲ ਬਿੱਗ ਬੌਸ 13 ਤੋਂ ਬਾਅਦ ਘਰ-ਘਰ ਵਿਚ ਮਸ਼ਹੂਰ ਹੋ ਗਈ ਸੀ। ਉਸ ਦੇ ਖ਼ਾਸ ਦੋਸਤ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਨੇ ਆਪਣੇ ਆਪ ਨੂੰ ਜਨਤਕ ਤੌਰ ‘ਤੇ ਆਉਣ ਤੋਂ ਦੂਰ ਕਰ ਲਿਆ ਸੀ। ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਨੇ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ ‘ਹੌਂਸਲਾ ਰੱਖ’ ਨਾਲ ਵਾਪਸੀ ਕੀਤੀ। ਉਸ ਦੀ ਇਸ ਫ਼ਿਲਮ ਨੂੰ ਲੋਕਾਂ ਵਲੋਂ ਕਾਫ਼ੀ ਪਿਆਰ ਮਿਲਿਆ। ਹਾਲ ਹੀ ‘ਚ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟੌਮ ਐਲਿਸ ਨਾਲ ਨੈੱਟਫਲਿਕਸ ਦੇ ਸ਼ੋਅ ‘Lucifer’ ਦਾ ਪੋਸਟਰ ਸ਼ੇਅਰ ਕੀਤਾ ਹੈ। ਇਹ Netflix ਲਈ ਇੱਕ ਪ੍ਰਚਾਰਕ ਟਵਿੱਟਰ ਹੈ।

ਇਸ ਪੋਸਟਰ ਨੂੰ ਸਾਂਝਾ ਕਰਦਿਆਂ ਸ਼ਹਿਨਾਜ਼ ਨੇ ਕੈਪਸ਼ਨ ‘ਚ ਲਿਖਿਆ, ”ਅਸਲੀ ਬਿੱਗ ਬੌਸ ਤਾਂ ਇੱਥੇ ਹੈ।” ਸ਼ਹਿਨਾਜ਼ ਨੇ ਆਪਣੀ ਇਸ ਪੋਸਟ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਸ ਨੇ ਮਸ਼ਹੂਰ ਹਾਲੀਵੁੱਡ ਵੈੱਬ ਸ਼ੋਅ ‘ਲੂਸੀਫਰ’ ਦਾ ਪੋਸਟਰ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਪੋਸਟਰ ‘ਚ ਟੌਮ ਅਤੇ ਸ਼ਹਿਨਾਜ਼ ਦੀ ਤਸਵੀਰ ਕਾਫ਼ੀ ਅਕਰਸ਼ਿਤ ਲੱਗ ਰਹੀ ਹੈ, ਜਿਸ ਨੂੰ ਵੇਖ ਕੇ ਇਹ ਕਹਿਣਾ ਮੁਸ਼ਕਿਲ ਹੈ ਕਿ ਇਹ ਫੋਟੋਸ਼ਾਪ ਹੈ ਜਾਂ ਅਸਲੀ ਪੋਸਟਰ। ਇਸ ‘ਚ ਇਹ ਵੀ ਲਿਖਿਆ ਹੈ ‘Hell ਨੂੰ ਇੱਕ ਨਵਾਂ ਹਾਊਸਮੈਟ ਮਿਲ ਗਿਆ ਹੈ

ਪਰ ਇੱਥੇ ਗੌਰ ਕਰਨ ਵਾਲੀ ਗੱਲ ਸ਼ਹਿਨਾਜ਼ ਦਾ ਕੈਪਸ਼ਨ ਹੈ, ਜਿਸ ‘ਚ ਉਸ ਨੇ ਲਿਖਿਆ ਹੈ, ”ਅਸਲ ਬਿੱਗ ਬੌਸ ਇੱਥੇ ਹੈ #NetflixIndiaPlayback2021 #Playback2021।”ਦੱਸ ਦਈਏ ਕਿ ਸ਼ਹਿਨਾਜ਼ ਦੀ ਇਸ ਪੋਸਟ ਨੂੰ ਵੇਖ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਹਾਲੀਵੁੱਡ ਸੀਰੀਜ਼ ‘ਲੂਸੀਫਰ’ ‘ਚ ਨਜ਼ਰ ਆਉਣ ਵਾਲੀ ਹੈ ਪਰ ਦੂਜੇ ਪਾਸੇ ਉਸ ਦੀ ‘ਬਿੱਗ ਬੌਸ’ ‘ਚ ਐਂਟਰੀ ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ। ਸ਼ਹਿਨਾਜ਼ ਦੀ ਇਸ ਪੋਸਟ ਤੋਂ ਬਾਅਦ ਲੋਕਾਂ ‘ਚ ਹੋਰ ਭੰਬਲਭੂਸਾ ਹੈ। ਕਿਸੇ ਨੇ ਟਵੀਟ ਕੀਤਾ ‘ਸੀਰੀਜ਼ ਦਾ ਪ੍ਰਮੋਸ਼ਨ’ ਤਾਂ ਕਿਸੇ ਨੇ ਲਿਖਿਆ ‘ਮੈਨੂੰ ਲੱਗਦਾ ਹੈ ਡਬਿੰਗ ਕੀਤਾ ਗਿਆ ਹੈ’। ਹੁਣ ਸ਼ਹਿਨਾਜ਼ ਹੀ ਦੱਸ ਸਕਦੀ ਹੈ ਕਿ ਪੋਸਟਰ ਦੀ ਸੱਚਾਈ ਕੀ ਹੈ। ਉਦੋਂ ਤੱਕ ਲੋਕ ਸਿਰਫ ਅੰਦਾਜ਼ੇ ਹੀ ਲੱਗਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...