May 26, 2026, 9:46 am
----------- Advertisement -----------
HomeNewsEntertainment'ਕਭੀ ਈਦ ਕਭੀ ਦੀਵਾਲੀ' ਤੋਂ ਬਾਹਰ ਹੋਈ ਸ਼ਹਿਨਾਜ਼ ਗਿੱਲ! ਸੋਸ਼ਲ ਮੀਡੀਆ 'ਤੇ...

‘ਕਭੀ ਈਦ ਕਭੀ ਦੀਵਾਲੀ’ ਤੋਂ ਬਾਹਰ ਹੋਈ ਸ਼ਹਿਨਾਜ਼ ਗਿੱਲ! ਸੋਸ਼ਲ ਮੀਡੀਆ ‘ਤੇ ਸਲਮਾਨ ਖਾਨ ਨੂੰ ਕੀਤਾ ਅਨਫਾਲੋ

Published on

----------- Advertisement -----------

ਬਿੱਗ ਬੌਸ 13 ਵਿੱਚ ਨਜ਼ਰ ਆ ਚੁੱਕੀ ਸ਼ਹਿਨਾਜ਼ ਗਿੱਲ ਨੂੰ ਅੱਜ ਕਿਸੇ ਪਹਿਚਾਣ ਦੀ ਲੋੜ ਨਹੀਂ ਹੈ। ਸ਼ੋਅ ਵਿੱਚ ਆਪਣੇ ਕਿਊਟ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਸ਼ਹਿਨਾਜ਼ ਗਿੱਲ ਆਪਣੇ ਬਾਲੀਵੁੱਡ ਡੈਬਿਊ ਲਈ ਪੂਰੀ ਤਰ੍ਹਾਂ ਤਿਆਰ ਸੀ। ਉਹ ਸਲਮਾਨ ਖਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਸੀ ਪਰ ਹੁਣ ਖਬਰ ਹੈ ਕਿ ਉਸ ਨੇ ਇਸ ਫਿਲਮ ਤੋਂ ਹਟਣ ਦਾ ਫੈਸਲਾ ਕੀਤਾ ਹੈ। ਸ਼ਹਿਨਾਜ਼ ਗਿੱਲ ਨੇ ਵੀ ਫਿਲਮ ਕਭੀ ਈਦ ਕਭੀ ਦੀਵਾਲੀ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਉਹ ਇਸ ਫਿਲਮ ਦਾ ਹਿੱਸਾ ਨਹੀਂ ਬਣੇਗੀ। ਖ਼ਬਰਾਂ ਮੁਤਾਬਕ ਇਸ ਅਦਾਕਾਰਾ ਨੂੰ ਹੁਣ ਫਿਲਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਪਰ ਇਸ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਇੰਨਾ ਹੀ ਨਹੀਂ ਸ਼ਹਿਨਾਜ਼ ਨੇ ਸਲਮਾਨ ਖਾਨ ਨੂੰ ਸੋਸ਼ਲ ਮੀਡੀਆ ‘ਤੇ ਅਨਫਾਲੋ ਵੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੋਹਾਂ ਵਿਚਾਲੇ ਦਰਾਰ ਦੀਆਂ ਖਬਰਾਂ ਆ ਰਹੀਆਂ ਹਨ। ਦੱਸ ਦੇਈਏ ਕਿ ‘ਈਦ ਕਭੀ ਦੀਵਾਲੀ’ ਤੋਂ ਪਹਿਲਾਂ ਕਈ ਅਦਾਕਾਰਾਂ ਦੇ ਨਾਂ ਜੁੜ ਚੁੱਕੇ ਹਨ ਅਤੇ ਕਈ ਹੋਰ ਕਲਾਕਾਰ ਵੀ ਆਊਟ ਹੋ ਚੁੱਕੇ ਹਨ। ਜੇਕਰ ਸ਼ਹਿਨਾਜ਼ ਗਿੱਲ ਦੇ ਫਿਲਮ ਤੋਂ ਬਾਹਰ ਹੋਣ ਦੀ ਖਬਰ ਸੱਚਨਿਕਲਦੀ ਹੈ ਤਾਂ ਸ਼ਹਿਨਾਜ਼ ਦੇ ਫੈਨਜ਼ ਦੇ ਨਾਲ-ਨਾਲ ਸਲਮਾਨ ਖ਼ਾਨ ਦੇ ਫੈਨਜ਼ ਵੀ ਕਾਫੀ ਨਿਰਾਸ਼ ਹੋ ਸਕਦੇ ਹਨ। ਕਿਉਂਕਿ ਫੈਨਜ਼ ਇਨ੍ਹਾਂ ਦੋਹਾਂ ਇੱਕਠੇ ਆਨ ਸਕ੍ਰੀਨ ਵੇਖਣ ਲਈ ਉਤਸ਼ਾਹਿਤ ਹਨ। ਸਲਮਾਨ ਖ਼ਾਨ ਦੀ ਇਸ ਫਿਲਮ ‘ਚ ਸਾਊਥ ਅਦਾਕਾਰਾ ਪੂਜਾ ਹੇਜੜੇ ਮੁੱਖ ਭੂਮਿਕਾ ‘ਚ ਹੋਵੇਗੀ। ਇਸ ਦੇ ਨਾਲ ਹੀ ਟੀਵੀ ਐਕਟਰ ਸਿਧਾਰਥ ਨਿਗਮ ਦਾ ਫਿਲਮੀ ਨਾਂ ਵੀ ਜੁੜ ਗਿਆ ਹੈ। ਸ਼ਹਿਨਾਜ਼ ਗਿੱਲ ਦੀ ਗੱਲ ਕਰੀਏ ਤਾਂ ਉਸ ਨੇ ਸਲਮਾਨ ਖ਼ਾਨ ਦੇ ਸਭ ਤੋਂ ਮਸ਼ਹੂਰ ਸ਼ੋਅ ‘ਬਿੱਗ ਬੌਸ’ ਤੋਂ ਸੁਰਖੀਆਂ ਬਟੋਰੀਆਂ ਸਨ।ਉਦੋਂ ਤੋਂ ਹੀ ਸ਼ਹਿਨਾਜ਼ ਗਿੱਲ ਨੇ ਆਪਣੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...