July 24, 2026, 1:08 am
----------- Advertisement -----------
HomeNewsEntertainmentਬਾਲੀਵੁੱਡ ਡੈਬਿਊ ਤੋਂ ਪਹਿਲਾਂ ਚਮਕੀ ਸ਼ਹਿਨਾਜ਼ ਗਿੱਲ ਦੀ ਕਿਸਮਤ, ਝੋਲੀ ‘ਚ ਪਈ...

ਬਾਲੀਵੁੱਡ ਡੈਬਿਊ ਤੋਂ ਪਹਿਲਾਂ ਚਮਕੀ ਸ਼ਹਿਨਾਜ਼ ਗਿੱਲ ਦੀ ਕਿਸਮਤ, ਝੋਲੀ ‘ਚ ਪਈ ਇੱਕ ਹੋਰ ਵੱਡੀ ਫ਼ਿਲਮ!

Published on

----------- Advertisement -----------

‘ਬਿੱਗ ਬੌਸ 13’ ਦੇ ਬਾਅਦ ਤੋਂ ਸ਼ਹਿਨਾਜ਼ ਗਿੱਲ ਦੇ ਸਿਤਾਰੇ ਵੱਧ ਰਹੇ ਹਨ। ਸ਼ਹਿਨਾਜ਼ ਨੇ ਅਜੇ ਆਪਣਾ ਬਾਲੀਵੁੱਡ ਡੈਬਿਊ ਵੀ ਨਹੀਂ ਕੀਤਾ ਹੈ ਅਤੇ ਉਸ ਕੋਲ ਕਈ ਪੇਸ਼ਕਸ਼ਾਂ ਹਨ। ਸ਼ਹਿਨਾਜ਼ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਬਾਲੀਵੁੱਡ ‘ਚ ਕਦਮ ਰੱਖਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਉਸ ਦੇ ਹੱਥਾਂ ‘ਚ ਇਕ ਵੱਡੀ ਫਿਲਮ ਆ ਚੁੱਕੀ ਹੈ। ਸ਼ਹਿਨਾਜ਼ ਗਿੱਲ ਜੋ ਕਿ ਫਿਲਮਕਾਰ ਨਿਖਿਲ ਅਡਵਾਨੀ ਦੀ ਅਗਲੀ ਫ਼ਿਲਮ ‘ਚ ਨਜ਼ਰ ਆਵੇਗੀ। ਮੀਡੀਆ ਰਿਪੋਰਟ ਮੁਤਾਬਕ ਸ਼ਹਿਨਾਜ਼ ਨੂੰ ਨਿਖਿਲ ਦੀ ਫ਼ਿਲਮ ਲਈ ਕਾਸਟ ਕੀਤਾ ਗਿਆ ਹੈ। ਇਹ ਇੱਕ ਫੀਮੇਲ ਲੀਡ ਫ਼ਿਲਮ ਹੈ। ਉਨ੍ਹਾਂ ਤੋਂ ਇਲਾਵਾ ਅਦਾਕਾਰਾ ਵਾਣੀ ਕਪੂਰ ਵੀ ਅਹਿਮ ਭੂਮਿਕਾ ‘ਚ ਹੈ।

ਫ਼ਿਲਮ ਨਾਲ ਜੁੜੇ ਇੱਕ ਸੂਤਰ ਨੇ ਕਿਹਾ, ”ਇਹ ਇਕ ਔਰਤ-ਮੁਖੀ ਫ਼ਿਲਮ ਹੈ ਅਤੇ ਹਰ ਅਭਿਨੇਤਰੀ ਇਸ ਵਿਚ ਅਹਿਮ ਭੂਮਿਕਾ ਨਿਭਾਏਗੀ। ਇਹ ਫ਼ਿਲਮ ਮਾਰਚ ਤੋਂ ਸ਼ੂਟਿੰਗ ਭੋਪਾਲ ‘ਚ ਸ਼ੁਰੂ ਹੋਵੇਗੀ। ਸ਼ਹਿਨਾਜ਼ ਆਪਣੇ ਕਿਰਦਾਰ ਲਈ ਸਖ਼ਤ ਮਿਹਨਤ ਕਰ ਰਹੀ ਹੈ। ਦੱਸ ਦਈਏ 27 ਜਨਵਰੀ ਨੂੰ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣਾ 29ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਸੀ। ਇਸ ਖ਼ਾਸ ਮੌਕੇ ਉੱਤੇ ਅਦਾਕਾਰਾ ਨੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਵੀ ਸ਼ੇਅਰ ਕੀਤਾ ਸੀ। ਇਸ ਤੋਂ ਇਲਾਵਾ ਸ਼ਹਿਨਾਜ਼ ਦੇ ਦਾਦਾ-ਦਾਦੀ ਨੇ ਵੀ ਵੀਡੀਓ ਸੁਨੇਹੇ ਰਾਹੀਂ ਵਿਸ਼ ਕੀਤਾ ਸੀ। ਸ਼ਹਿਨਾਜ਼ ਗਿੱਲ ਹਾਲ ਵਿੱਚ ਗੁਰੂ ਰੰਧਾਵਾ ਦੇ ਮਿਊਜ਼ਿਕ ਵੀਡੀਓ ‘ਮੂਨ ਰਾਈਜ਼’ ਵਿੱਚ ਨਜ਼ਰ ਆਈ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇੰਸਟਾਗ੍ਰਾਮ ਅਕਾਊਂਟ ਉੱਤੇ ਕਲਾਕਾਰਾਂ ਤੇ ਫੈਨਜ਼ ਨੇ ਖੂਬ ਰੀਲਸ ਬਣਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...