July 30, 2026, 9:47 am
----------- Advertisement -----------
HomeNewsEntertainmentਪੀਲੇ ਰੰਗ ਦੇ ਲਹਿੰਗੇ 'ਚ ਹੱਸਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਸਾਦਗੀ ਨੇ...

ਪੀਲੇ ਰੰਗ ਦੇ ਲਹਿੰਗੇ ‘ਚ ਹੱਸਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾ ਦਾ ਦਿਲ

Published on

----------- Advertisement -----------

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਖਾਸ ਦੋਸਤ ਸ਼ਹਿਨਾਜ਼ ਗਿੱਲ ਪੂਰੀ ਤਰ੍ਹਾਂ ਟੁੱਟ ਗਈ ਸੀ। ਸ਼ਹਿਨਾਜ਼ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਅਦਾਕਾਰਾ ਦੁਬਾਰਾ ਆਪਣੀ ਪੁਰਾਣੀ ਜ਼ਿੰਦਗੀ ‘ਚ ਵਾਪਸ ਆ ਜਾਵੇ। ਸ਼ਹਿਨਾਜ਼ ਦੇ ਪ੍ਰਸ਼ੰਸਕ ਉਸ ਦੀ ਮੁਸਕਰਾਹਟ ਦੇਖਣ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਹੁਣ ਇਕ ਵਾਰ ਫਿਰ ਤੋਂ ਸ਼ਹਿਨਾਜ਼ ਗਿੱਲ ਪੁਰਾਣੀ ਜ਼ਿੰਦਗੀ ਦੇ ਟ੍ਰੈਕ ‘ਤੇ ਵਾਪਸੀ ਕਰਦੀ ਨਜ਼ਰ ਆ ਰਹੀ ਹੈ।

ਹਾਲ ਹੀ ‘ਚ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਪੀਲੇ ਲਹਿੰਗਾ ‘ਚ ਮੁਸਕਰਾਉਂਦੀ ਅਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਹ ਉਨ੍ਹਾਂ ‘ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।ਇਸ ਦੇ ਨਾਲ ਹੀ ਸ਼ਹਿਨਾਜ ਨੇ ਕੈਪਸ਼ਨ ‘ਚ ਲਿਖਿਆ, ਹਾਓਜ਼ ਦਿ ਡੇਅ” ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਪੀਲੇ ਰੰਗ ਦਾ ਖੂਬਸੂਰਤ ਲਹਿੰਗਾ ਪਾਇਆ ਹੋਈਆ ਹੈ।

ਇਸ ਲਹਿੰਗੇ ‘ਚ ਸਿਲਵਰ ਕਲਰ ਰੰਗ ਦਾ ਗੋਟਾ ਵਰਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਫੁੱਲ ਸਲੀਵ ਮਿਰਰ ਵਰਕ ਬਲਾਊਜ਼ ਪਾਇਆ ਹੈ ਅਤੇ ਗੁਲਾਬੀ ਰੰਗ ਦੇ ਦੁਪੱਟੇ ਨਾਲ ਆਪਣਾ ਲੁੱਕ ਪੂਰਾ ਕੀਤਾ। ਇਸ ਲੁੱਕ ਨਾਲ ਸ਼ਹਿਨਾਜ਼ ਨੇ ਲਾਈਟ ਮੇਕਅੱਪ, ਨਿਊਡ ਲਿਪਸਟਿਕ ਨਾਲ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੈ। ਇਸ ਦੇ ਨਾਲ ਹੀ ਉਸ ਨੇ ਗਲੇ ਵਿੱਚ ਇੱਕ ਖੂਬਸੂਰਤ ਨੈਕਪੀਸ ਪਾਇਆ ਹੋਇਆ ਹੈ।

ਸ਼ਹਿਨਾਜ਼ ਇਨ੍ਹਾਂ ਤਸਵੀਰਾਂ ਵਿੱਚ ਬਹੁਤ ਹੀ ਪਿਆਰੀ ਤੇ ਖੂਬਸੂਰਤ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਇਹ ਟ੍ਰੈਡੀਸ਼ਨਲ ਲੁੱਕ ਲੋਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਦੱਸ ਦਈਏ ਸ਼ਹਿਨਾਜ਼ ਇੱਕ ਅਜਿਹੀ ਅਦਾਕਾਰਾ ਹੈ ਜੋ ਆਪਣੇ ਸੋਸ਼ਲ ਮੀਡੀਆ ਉੱਤੇ ਕੁਝ ਵੀ ਸ਼ੇਅਰ ਕਰਦੀ ਹੈ ਤਾਂ ਉਹ ਵਾਇਰਲ ਹੋ ਜਾਂਦਾ ਹੈ। ਸ਼ਹਿਨਾਜ਼ ਵੱਲੋਂ ਸ਼ੇਅਰ ਕੀਤੀਆਂ ਇਹ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...