April 21, 2026, 9:01 am
----------- Advertisement -----------
HomeNewsEntertainmentਮੈਨੇਜਰ ਦੇ ਵਿਆਹ 'ਚ 'Ghani Sayani' ਗੀਤ 'ਤੇ ਜ਼ਬਰਦਸਤ ਡਾਂਸ ਕਰਦੀ ਨਜ਼ਰ...

ਮੈਨੇਜਰ ਦੇ ਵਿਆਹ ‘ਚ ‘Ghani Sayani’ ਗੀਤ ‘ਤੇ ਜ਼ਬਰਦਸਤ ਡਾਂਸ ਕਰਦੀ ਨਜ਼ਰ ਸ਼ਹਿਨਾਜ਼ ਗਿੱਲ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਨਵੇਂ ਸ਼ੋਅ ਦੇਸੀ ਵਾਈਬਜ਼ ਨੂੰ ਲੈ ਕੇ ਚਰਚਾ ‘ਚ ਹੈ। ਇਸ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸ਼ਨੀਵਾਰ ਨੂੰ ਸ਼ਹਿਨਾਜ਼ ਗਿੱਲ ਸੈਲੀਬ੍ਰਿਟੀ ਮੈਨੇਜਰ ਹਿਨਾ ਲਾਡ ਦੇ ਵਿਆਹ ਸਮਾਰੋਹ ‘ਚ ਪਹੁੰਚੀ। ਹਿਨਾ ਲਾਡ ਨੇ ਕੌਸ਼ਲ ਜੋਸ਼ੀ ਨਾਲ ਸ਼ਾਨਦਾਰ ਤਰੀਕੇ ਨਾਲ ਵਿਆਹ ਕੀਤਾ ਸੀ। ਇਸ ਸੈਲੀਬ੍ਰੇਸ਼ਨ ‘ਚ ਛੋਟੇ ਪਰਦੇ ਦੇ ਕਈ ਸਿਤਾਰੇ ਸ਼ਾਮਲ ਹੋਏ। ਉਨ੍ਹਾਂ ਦੇ ਵਿਆਹ ‘ਚ ਹਿਨਾ ਖਾਨ ਤੋਂ ਲੈ ਕੇ ਅਲੀ ਗੋਨੀ, ਸ਼ਹਿਨਾਜ਼ ਗਿੱਲ, ਭਾਰਤੀ ਸਿੰਘ ਸਮੇਤ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਸ਼ਹਿਨਾਜ਼ ਗਿੱਲ ਇਸ ਮੌਕੇ ਵਾਈਟ ਕਲਰ ਦੀ ਫਲੋਰਲ ਪ੍ਰਿੰਟ ਸਾੜੀ ‘ਚ ਨਜ਼ਰ ਆਈ। ਸ਼ਹਿਨਾਜ਼ ਨਾਲ ਵਿਸ਼ਾਲ ਆਦਿਤਿਆ ਸਿੰਘ ਨਜ਼ਰ ਆ ਸਕਦੇ ਹਨ।

ਵਿਸ਼ਾਲ ਅਤੇ ਸ਼ਹਿਨਾਜ਼ ਲੰਬੇ ਸਮੇਂ ਬਾਅਦ ਇਕੱਠੇ ਨਜ਼ਰ ਆਏ ਸਨ। ਇਸ ਪਾਰਟੀ ‘ਚ ਅਦਾਕਾਰਾ ਆਪਣੇ ਹੀ ਗੀਤ ਘਨੀ ਸਯਾਨੀ ‘ਤੇ ਡਾਂਸ ਕਰ ਰਹੀ ਹੈ। ਅਦਾਕਾਰਾ ਖੁੱਲ੍ਹ ਕੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਮਸ਼ਹੂਰ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਸ਼ੇਅਰ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਕਮੈਂਟਸ ਮਿਲ ਰਹੇ ਹਨ। ਟੀਵੀ ਦੀ ਦੁਨੀਆ ਨੂੰ ਹਿਲਾ ਦੇਣ ਤੋਂ ਬਾਅਦ, ਸ਼ਹਿਨਾਜ਼ ਹੁਣ ਵੱਡੇ ਪਰਦੇ ‘ਤੇ ਨਜ਼ਰ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅਭਿਨੇਤਰੀ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਵੇਗੀ। ਫਿਲਮ ‘ਚ ਸਲਮਾਨ ਖਾਨ ਅਤੇ ਪੂਜਾ ਹੇਗੜੇ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਇੰਨਾ ਹੀ ਨਹੀਂ ਇਸ ਫਿਲਮ ‘ਚ ਸਲਮਾਨ ਦੇ ਜੀਜਾ ਆਯੂਸ਼ ਸ਼ਰਮਾ ਵੀ ਅਹਿਮ ਭੂਮਿਕਾ ਨਿਭਾਉਣਗੇ। ਅਦਾਕਾਰਾ ਸ਼ਹਿਨਾਜ਼ ਦੇ ਬਾਲੀਵੁੱਡ ਡੈਬਿਊ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...