ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨਲ ਲਾਈਫ ਦੀ ਅਪਡੇਟਸ ਸੋਸ਼ਲ ਮੀਡੀਆ ਰਾਹੀਂ ਫੈਨਜ਼ ਨਾਲ ਸਾਂਝੀ ਕਰਦੀ ਹੈ। ਅੱਜ ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਦਾ ਜਨਮਦਿਨ ਹੈ। ਇਸ ਮੌਕੇ ਸ਼ਹਿਨਾਜ਼ ਨੇ ਆਪਣੇ ਭਾਰ ਨੂੰ ਬੜੇ ਹੀ ਪਿਆਰ ਅੰਦਾਜ਼ ‘ਚ ਜਨਮਦਿਨ ਦੀ ਵਧਾਈ ਦਿੱਤੀ ਹੈ। ਸ਼ਹਿਨਾਜ਼ ਗਿੱਲ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਭਰਾ ਦੀ ਫੋਟੋ ਸ਼ੇਅਰ ਕਰ ਉਸ ਨੂੰ ਪਿਆਰ ਭਰੇ ਅੰਦਾਜ਼ ਵਿੱਚ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਸ਼ਹਿਨਾਜ਼ ਨੇ ਸ਼ਹਿਬਾਜ਼ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, “@Bday Shehbaaz, Happy Birthday My Sohna Veer 🌸 ” ਸ਼ਹਿਨਾਜ਼ ਵੱਲੋਂ ਸ਼ੇਅਰ ਕੀਤੀ ਗਈ ਇਸ ਇੰਸਟਾ ਸਟੋਰੀ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਸ਼ਹਿਨਾਜ਼ ਦੀ ਸਟੋਰੀ ਰਾਹੀਂ ਸ਼ਹਿਬਾਜ਼ ਨੂੰ ਜਨਮਦਿਨ ਦੀ ਵਧਾਈਆਂ ਦੇ ਰਹੇ ਹਨ। ਜੇਕਰ ਸ਼ਹਿਬਾਜ਼ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਬਾਜ਼ ਫਨੀ ਵੀਡੀਓ ਬਣਾਉਂਦੇ ਹਨ ਤੇ ਅਕਸਰ ਹੀ ਆਪਣੀ ਕਾਮੇਡੀ ਰੀਲਸ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹਨ।