October 16, 2026, 8:59 am
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ 'GHANI SYAANI', ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ ‘GHANI SYAANI’, ਦੇਖੋ ਵੀਡੀਓ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਮਿਹਨਤ ਸਦਕਾ ਬਾਲੀਵੁੱਡ ‘ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ ‘ਘਣੀ ਸਿਆਣੀ’ ਰਿਲੀਜ਼ ਹੋ ਚੁੱਕਾ ਹੈ, ਫੈਨਜ਼ ਅਦਾਕਾਰਾ ਦੇ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ। ਪੰਜਾਬ ਦੀ ਕੈਟਰੀਨਾ ਯਾਨਿ ਸ਼ਹਿਨਾਜ਼ ਇਨ੍ਹੀਂ ਦਿਨੀਂ ਚੈਟ ਸ਼ੋਅ ‘ਦੇਸੀ ਵਾਈਬਜ਼’ ‘ਚ ਨਜ਼ਰ ਆ ਰਹੀ ਹੈ। ਉਸ ਦੇ ਸ਼ੋਅ ‘ਚ ਕਈ ਵੱਡੇ ਕਲਾਕਾਰ ਨਜ਼ਰ ਆਉਂਦੇ ਹਨ, ਜਿਨ੍ਹਾਂ ਨਾਲ ਉਹ ਖੁੱਲ੍ਹ ਕੇ ਗੱਲ ਕਰਦੀ ਹੈ। ਦੱਸ ਦੇਈਏ ਕਿ ਇਸ ਸ਼ੋਅ ਤੋਂ ਇਲਾਵਾ ਸ਼ਹਿਨਾਜ਼ ਦਾ ਗੀਤ ਘਣੀ ਸਿਆਣੀ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਇਸ ਗੀਤ ਵਿੱਚ ਹਰਿਆਣਾ ਦੇ ਮਸ਼ਹੂਰ ਰੈਪਰ ਅਤੇ ਸੋਸ਼ਲ ਮੀਡੀਆ ਸਨਸੈਸ਼ਨ ਐਮਸੀ ਸਕੁਆਇਰ ਦੇ ਨਾਲ ਨਜ਼ਰ ਆ ਰਹੀ ਹੈ।

YouTube player

ਇਸ ਗੀਤ ਵਿੱਚ ਦੋਹਾਂ ਦੀ ਕੈਮਿਸਟਰੀ ਬੇਹੱਦ ਚੰਗੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਖ਼ੁਦ ਮਸ਼ਹੂਰ ਰੈਪਰ ਐਮਸੀ ਸਕੁਆਇਰ ਅਤੇ ਸ਼ਹਿਨਾਜ਼ ਗਿੱਲ ਨੇ ਗਾਇਆ ਹੈ। ਇਸ ਗੀਤ ਦੇ ਬੋਲ ਐਮਸੀ ਸਕੁਆਇਰ ਨੇ ਲਿਖੇ ਹਨ। ਇਸ ਗੀਤ ਦੇ ਵੀਡੀਓ ਨੂੰ ਅਗਮ ਮਾਨ ਤੇ ਅਜ਼ੀਮ ਮਾਨ ਨੇ ਡਾਇਰੈਕਟ ਕੀਤਾ ਹੈ, ਇਸ ਦੇ ਨਾਲ ਹੀ ਅੰਸ਼ੁਲ ਗਰਗ ਇਸ ਗੀਤ ਦੇ ਨਿਰਮਾਤਾ ਹਨ। ਇਸ ਗੀਤ ਨੂੰ ਪਲੇਅ ਡੀਐਫ ਕੰਪਨੀ ਦੇ ਤਹਿਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇਸ ਗੀਤ ਦਾ ਟੀਜ਼ਰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਸੀ। ਇਸ ਗੀਤ ਦੇ ਵਿੱਚ ਦੋਵਾਂ ਦਾ ਸਟਾਈਲਿਸ਼ ਅਤੇ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਗੀਤ ਰਿਲੀਜ਼ ਹੁੰਦੇ ਹੀ ਸ਼ਹਿਨਾਜ਼ ਅਤੇ ਐਮਸੀ ਸਕੁਏਅਰ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੇ ਹਨ। ਦਰਸ਼ਕਾਂ ਨੂੰ ਇਹ ਗੀਤ ਬੇਹੱਦ ਪਸੰਦ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...