ਸ਼ਹਿਨਾਜ਼ ਕੌਰ ਗਿੱਲ ਨੂੰ ਹਾਲ ਹੀ ‘ਚ ਬਿੱਗ ਬੌਸ ਦੇ ਸੀਜ਼ਨ 15 ਦੇ ਗ੍ਰੈਂਡ ਫਿਨਾਲੇ ‘ਚ ਦੇਖਿਆ ਗਿਆ ਸੀ। ਗ੍ਰੈਂਡ ਫਿਨਾਲੇ ਵਿੱਚ ਸ਼ਹਿਨਾਜ਼ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਦੌਰਾਨ ਹੁਣ ਸ਼ਹਿਨਾਜ਼ ਦੇ ਲੇਟੈਸਟ ਫੋਟੋਸ਼ੂਟ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਸ਼ਹਿਨਾਜ਼ ਕੌਰ ਗਿੱਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਆਪਣੀਆਂ ਕਈ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਉਹ ਬੇਹੱਦ ਗਲੈਮਰਸ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਕਰੀਮ ਰੰਗ ਦਾ ਫ਼ਰਿਲ ਫ੍ਰੌਕ ਪਾਇਆ ਹੋਇਆ ਹੈ, ਜਿਸ ਦੀ ਨੈਕ ਦੇ ਅੱਗੇ ਤੋਂ ਨੈੱਟ ਲੱਗੀ ਹੋਈ ਹੈ। ਇਸ ਦੌਰਾਨ ਉਸ ਦੇ ਵਾਲ ਖੁੱਲ੍ਹੇ ਹਨ।

ਇਸ ਦੇ ਨਾਲ ਹੀ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਉਸ ਨੇ ਆਪਣੇ ਕਿਸੇ ਨਵੇਂ ਮਿਊਜ਼ਿਕ ਵੀਡੀਓ ਲਈ ਫੋਟੋਸ਼ੂਟ ਕਰਵਾਇਆ ਹੈ।

ਹਰ ਤਸਵੀਰ ਦੇ ਵਿੱਚ ਸ਼ਹਿਨਾਜ਼ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਉਹ ਹਰ ਤਸਵੀਰ ਵਿੱਚ ਬਹੂਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਅੰਦਾਜ਼ ਵੀ ਕਾਫੀ ਵੱਖਰਾ ਹੈ। ਸ਼ਹਿਨਾਜ਼ ਦਾ ਇਹ ਸਿੰਪਲ ਤੇ ਗਲੈਮਰਸ ਅੰਦਾਜ਼ ਉਸ ਦੇ ਫੈਨਜ਼ ਨੂੰ ਬਹੁਤ ਪਸੰਦ ਆ ਰਿਹਾ ਹੈ।












