ਬਾਲੀਵੁੱਡ ਅਭਿਨੇਤਾ-ਨਿਰਦੇਸ਼ਕ ਫਰਹਾਨ ਅਖਤਰ ਅਤੇ ਸ਼ਿਬਾਨੀ ਦਾਂਡੇਕਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਖਬਰਾਂ ਦੀ ਮੰਨੀਏ ਤਾਂ ਜੋੜੇ ਦਾ ਰਜਿਸਟਰਡ ਵਿਆਹ 21 ਫਰਵਰੀ ਨੂੰ ਮੁੰਬਈ ਵਿੱਚ ਹੋਵੇਗਾ। ਅਜਿਹੇ ‘ਚ ਦੋਵਾਂ ਦੇ ਵਿਆਹ ਦੀ ਪਹਿਲੀ ਰਸਮ ਸ਼ੁਰੂ ਹੋ ਗਈ ਹੈ। ਜਿਸ ਕਰਕੇ ਉਨ੍ਹਾਂ ਦੇ ਘਰ ‘ਚ ਮਹਿਮਾਨਾਂ ਦਾ ਆਉਣਾ ਸ਼ੁਰੂ ਹੋ ਚੁੱਕਿਆ ਹੈ।
Viral Bhayani ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਫ਼ਰਹਾਨ ਅਤੇ ਸ਼ਿਬਾਨੀ ਲਗਭਗ ਤਿੰਨ ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਰਿਸ਼ਤੇ ਵਿੱਚ ਹਨ। ਹੁਣ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਇੱਕ ਕਦਮ ਹੋਰ ਅੱਗੇ ਲਿਜਾਣ ਦਾ ਫੈਸਲਾ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਵਿਆਹ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਪਰ ਹੁਣ ਤਰੀਕ ਸਾਹਮਣੇ ਆ ਗਈ ਹੈ।

ਖਬਰਾਂ ਮੁਤਾਬਕ ਇਹ ਜੋੜਾ 21 ਫਰਵਰੀ ਨੂੰ ਵਿਆਹ ਕਰਨ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਫਰਹਾਨ ਅਤੇ ਸ਼ਿਬਾਨੀ 19 ਫਰਵਰੀ ਨੂੰ ਮਹਾਰਾਸ਼ਟਰੀ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕਰ ਸਕਦੇ ਹਨ। ਅੱਜ ਦੋਵਾਂ ਦੀ haldi ceremony ਵਾਲੀ ਰਸਮ ਹੋਣ ਜਾ ਰਹੀ ਹੈ। ਸੋਸ਼ਲ ਮੀਡੀਆ ਉੱਤੇ ਵੀਡੀਓਜ਼ ਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।












