July 23, 2026, 3:01 pm
----------- Advertisement -----------
HomeNewsEntertainmentਬਗੀਚੇ ‘ਚੋਂ "Star fruits" ਤੋੜਦੀ ਨਜ਼ਰ ਆਈ ਅਦਾਕਾਰਾ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਵੀਡੀਓ

ਬਗੀਚੇ ‘ਚੋਂ “Star fruits” ਤੋੜਦੀ ਨਜ਼ਰ ਆਈ ਅਦਾਕਾਰਾ ਸ਼ਿਲਪਾ ਸ਼ੈੱਟੀ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੀ ਸਿਹਤ ਨੂੰ ਲੈ ਕੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਨਾਲ ਹੀ ਉਹ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਅਭਿਨੇਤਰੀ ਯੋਗਾ ਅਤੇ ਜਿਮ ਪ੍ਰਤੀ ਬਹੁਤ ਸੁਚੇਤ ਹੈ ਅਤੇ ਇੱਕ ਵੀ ਦਿਨ ਨਹੀਂ ਛੱਡਦੀ। ਇਸ ਦੇ ਨਾਲ ਉਹ ਆਪਣੇ ਖਾਣ-ਪੀਣ ਦਾ ਵੀ ਚੰਗੀ ਤਰ੍ਹਾਂ ਧਿਆਨ ਰੱਖਦੀ ਹੈ। ਸ਼ਿਲਪਾ ਸ਼ੈੱਟੀ ਅਕਸਰ ਹੀ ਆਪਣੇ ਗਾਰਡਨ ‘ਚ ਉੱਗੀਆਂ ਸਬਜ਼ੀਆਂ ਨੂੰ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਉਸਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਇਸ ਵੀਡੀਓ ‘ਚ ਉਹ ਆਪਣੇ ਘਰ ਦੇ ਵਿਹੜੇ ‘ਚ ਇੱਕ ਦਰੱਖਤ ਤੋਂ ਖੱਟੇ-ਖੱਟੇ ਕਮਰਖ ਤੋੜ ਰਹੀ ਹੈ।

ਇਸ ਨੂੰ ਸਟਾਰ ਫਲ ਵੀ ਕਿਹਾ ਜਾਂਦਾ ਹੈ ਇਸ ਦਰੱਖਤ ‘ਤੇ ਬਹੁਤ ਸਾਰੇ ਕਮਰਖ ਲੱਗੇ ਹੋਏ ਨੇ, ਜਿਨ੍ਹਾਂ ਨੂੰ ਦੇਖ ਕੇ ਸ਼ਿਲਪਾ ਸ਼ੈੱਟੀ ਦੇ ਮੂੰਹ ‘ਚ ਵੀ ਪਾਣੀ ਆ ਰਿਹਾ ਹੈ। ਵੀਡੀਓ ‘ਚ ਉਹ ਇਹ ਵੀ ਕਹਿ ਰਹੀ ਹੈ ਕਿ ਉਹ ਚਾਟ ਮਸਾਲਾ ਅਤੇ ਗੁਲਾਬੀ ਨਮਕ ਪਾ ਕੇ ਖਾਵੇਗੀ। ਉਸ ਦੇ ਹੱਥਾਂ ਵਿਚ ਬਹੁਤ ਸਾਰੇ ਕਮਰਖ ਦਿਖਾਈ ਦਿੰਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਿਲਪਾ ਸ਼ੈੱਟੀ ਨੇ ਲਿਖਿਆ, ‘ਹਰ ਕੋਈ ਫਲ ਤੋੜਨ ਦੇ ਮੇਰੇ ਜਨੂੰਨ ਨੂੰ ਜਾਣਦੇ ਹਨ। ਇਸ ਲਈ ਮੈਂ ਆਪਣੇ ਆਪ ਨੂੰ ਜ਼ਿਆਦਾ ਦੇਰ ਤੱਕ ਰੋਕ ਨਹੀਂ ਸਕੀ ਅਤੇ ਆਪਣੇ ਬਾਗ ਵਿੱਚ ਕੁਝ ‘ਫਲ’ ਤੋੜਣੇ ਸ਼ੁਰੂ ਕਰ ਦਿੱਤੇ। ਇਹ ਸ਼ਾਨਦਾਰ ਹੁੰਦਾ ਹੈ ਜਦੋਂ ਤੁਸੀਂ ਆਪਣੇ ਹੱਥਾਂ ਨਾਲ ਬੀਜਦੇ ਹੋ, ਅਤੇ ਇਹ ਵਧਦਾ ਹੈ ਅਤੇ ਇੱਕ ਰੁੱਖ ਫਲ ਦਿੰਦਾ ਹੈ …ਉਸ ਅਹਿਸਾਸ ਤੋਂ ਵੱਡਾ ਹੋਰ ਕੁਝ ਨਹੀਂ ਹੈ।

ਇਹ ਸਟਾਰਫਰੂਟ ਇੱਕ ਸੁਪਰਫੂਡ ਹੈ, ਜਿਸ ਨੂੰ ਹਿੰਦੀ ਵਿੱਚ ‘ਕਮਰਖ’ ਵੀ ਕਿਹਾ ਜਾਂਦਾ ਹੈ, ਇਹ ਵਿਟਾਮਿਨ ਸੀ ਦਾ ਇੱਕ ਵਧੀਆ ਸਰੋਤ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰਦਾ ਹੈ। ਥੋੜਾ ਜਿਹਾ ਰੌਕ ਲੂਣ ਜੋੜਨ ਨਾਲ ਸਵਾਦ ਹੋਰ ਵੀ ਸ਼ਾਨਦਾਰ ਹੋ ਜਾਂਦਾ ਹੈ। (ਜੇਕਰ ਤੁਹਾਨੂੰ ਕਿਡਨੀ ਸੰਬੰਧੀ ਕੋਈ ਬੀਮਾਰੀ ਹੈ ਤਾਂ ਇਸ ਨੂੰ ਨਾ ਖਾਓ)। ਇਸ ਫਲ ਨੂੰ ਤੁਹਾਡੀ ਮਾਂ-ਬੋਲੀ ਵਿੱਚ ਕੀ ਕਹਿੰਦੇ ਹਨ?’। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਵੀਡੀਓ ਉੱਤੇ ਇੱਕ ਮਿਲੀਅਨ ਤੋਂ ਵੱਧ ਵਿਊਜ਼ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...