September 17, 2026, 2:38 am
----------- Advertisement -----------
HomeNewsEntertainment10 ਸਾਲ ਦੀ ਉਮਰ 'ਚ 'ਬਿਜ਼ਨੈੱਸਮੈਨ' ਬਣਿਆ ਸ਼ਿਲਪਾ ਸ਼ੈੱਟੀ ਦਾ ਬੇਟਾ ਵਿਆਨ,ਸ਼ੁਰੂ...

10 ਸਾਲ ਦੀ ਉਮਰ ‘ਚ ‘ਬਿਜ਼ਨੈੱਸਮੈਨ’ ਬਣਿਆ ਸ਼ਿਲਪਾ ਸ਼ੈੱਟੀ ਦਾ ਬੇਟਾ ਵਿਆਨ,ਸ਼ੁਰੂ ਕੀਤਾ ਇਹ ਕਾਰੋਬਾਰ

Published on

----------- Advertisement -----------

ਸ਼ਿਲਪਾ ਸ਼ੈਟੀ ਕੁੰਦਰਾ ਦੇ ਬੇਟੇ ਵਿਆਨ ਨੇ ਸਿਰਫ 10 ਸਾਲ ਦੀ ਉਮਰ ‘ਚ ਇਕ ਅਨੋਖਾ ਕਾਰੋਬਾਰ ਸ਼ੁਰੂ ਕੀਤਾ ਹੈ। ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਸ਼ਿਲਪਾ ਸ਼ੈੱਟੀ ਨੇ ਆਪਣੇ ਸਟਾਰਟਅਪ ਆਈਡੀਆ ਬਾਰੇ ਦੱਸਿਆ। ਵੀਡੀਓ ਵਿੱਚ, ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈਟੀ ਕੁੰਦਰਾ ਦਾ ਬੇਟਾ ਵਿਆਨ ਕਸਟਮਾਈਜ਼ਡ ਜੁੱਤੇ ਦਿਖਾ ਰਿਹਾ ਹੈ ਜੋ ਉਸਨੇ ਆਪਣੀ ਮਾਂ ਲਈ ਡਿਜ਼ਾਈਨ ਕੀਤਾ ਹੈ। ਸ਼ਿਲਪਾ ਸ਼ੈੱਟੀ ਦੇ ਨਾਂ ‘ਤੇ ਕਈ ਰੈਸਟੋਰੈਂਟ ਹਨ। ਇਸ ਤੋਂ ਇਲਾਵਾ ਉਹ ਆਪਣਾ ਯੂ-ਟਿਊਬ ਚੈਨਲ ਵੀ ਚਲਾਉਂਦੀ ਹੈ। ਸ਼ਿਲਪਾ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਕਾਫੀ ਕਮਾਈ ਕਰਦੀ ਹੈ। ਇੰਨਾ ਹੀ ਨਹੀਂ, ਉਹ ਕਈ ਸ਼ੋਅਜ਼ ਵਿੱਚ ਬਤੌਰ ਜੱਜ ਦੀ ਭੂਮਿਕਾ ‘ਚ ਨਜ਼ਰ ਆ ਚੁੱਕੀ ਹੈ। ਪਰ ਹੁਣ ਉਨ੍ਹਾਂ ਦੇ ਬੇਟੇ ਨੇ ਵੀ ਉਨ੍ਹਾਂ ਦੇ ਰਸਤੇ ‘ਤੇ ਚੱਲਦੇ ਹੋਏ ਸਿਰਫ 10 ਸਾਲ ਦੀ ਉਮਰ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਹੈ।

ਵਿਆਨ ਨੇ ਇਨ੍ਹਾਂ ਜੁੱਤੀਆਂ ਦਾ ਨਾਂ VRKICKS ਰੱਖਿਆ ਹੈ ਅਤੇ ਇਨ੍ਹਾਂ ਦੀ ਕੀਮਤ 4999/- ਰੁਪਏ ਤੋਂ ਸ਼ੁਰੂ ਹੁੰਦੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਸ਼ਿਲਪਾ ਸ਼ੈਟੀ ਕੁੰਦਰਾ ਨੇ ਲਿਖਿਆ, ‘ਮੇਰੇ ਬੇਟੇ ਵਿਆਨ ਰਾਜ ਦਾ ਪਹਿਲਾ ਅਤੇ ਵਿਲੱਖਣ ਕਾਰੋਬਾਰੀ ਉੱਦਮ VRKICKS, ਜੋ ਕਸਟਮਾਈਜ਼ਡ ਸਨੀਕਰ ਜੁੱਤੇ ਬਣਾਉਂਦਾ ਹੈ…ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਵੱਡੇ ਸੁਫਨਿਆਂ ਨੂੰ ਹਮੇਸ਼ਾ ਉਤਸ਼ਾਹਿਤ ਕਰਨਾ ਚਾਹੀਦਾ ਹੈ… ਇਸ ਉੱਦਮ ਦੇ ਵਿਚਾਰ ਅਤੇ ਸੰਕਲਪ ਤੋਂ ਲੈ ਕੇ ਡਿਜ਼ਾਈਨ ਅਤੇ ਇੱਥੋਂ ਤੱਕ ਕਿ ਵੀਡੀਓ ਤੱਕ, ਉਸਨੇ ਆਪਣੇ ਆਪ ਨੂੰ ਬਣਾਇਆ ਹੈ’। ਅਦਾਕਾਰਾ ਨੇ ਅੱਗੇ ਲਿਖਿਆ ਹੈ- ‘Entrepreneur and director…ਹੈਰਾਨੀ ਦੀ ਗੱਲ ਇਹ ਹੈ ਕਿ ਇਸ ਛੋਟੀ ਉਮਰ ਵਿੱਚ ਹੀ ਉਸ ਨੇ ਇਸ ਕਮਾਈ ਦਾ ਇੱਕ ਹਿੱਸਾ ਚੈਰਿਟੀ ਨੂੰ ਦੇਣ ਦੀ ਗੱਲ ਵੀ ਕਹੀ ਹੈ। ਉਹ ਹੁਣ ਸਿਰਫ਼ 10 ਸਾਲ ਦਾ ਹੈ’। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਤੇ ਕਲਾਕਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵਿਆਨ ਅਕਸਰ ਹੀ ਆਪਣੀ ਮੰਮੀ ਦੇ ਨਾਲ ਯੋਗਾ ਅਤੇ ਕੁਕਿੰਗ ਕਰਦਾ ਨਜ਼ਰ ਆਉਂਦਾ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...