July 24, 2026, 4:10 pm
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਨੇ ਮੁੰਬਈ 'ਚ ਖੋਲ੍ਹਿਆ ਨਵਾਂ ਰੈਸਟੋਰੈਂਟ, ਓਪਨਿੰਗ 'ਤੇ ਪਾਪਰਾਜ਼ੀ ਨੂੰ...

ਸ਼ਿਲਪਾ ਸ਼ੈੱਟੀ ਨੇ ਮੁੰਬਈ ‘ਚ ਖੋਲ੍ਹਿਆ ਨਵਾਂ ਰੈਸਟੋਰੈਂਟ, ਓਪਨਿੰਗ ‘ਤੇ ਪਾਪਰਾਜ਼ੀ ਨੂੰ ਇਸ ਅੰਦਾਜ਼ ‘ਚ ਖੁਆਇਆ ਪੀਜ਼ਾ

Published on

----------- Advertisement -----------

ਨਵੀਂ ਦਿੱਲੀ— ਬਾਲੀਵੁੱਡ ਦੇ ਕਈ ਅਜਿਹੇ ਸਿਤਾਰੇ ਹਨ, ਜਿਨ੍ਹਾਂ ਨੇ ਫਿਲਮ ਇੰਡਸਟਰੀ ਤੋਂ ਇਲਾਵਾ ਬਿਜ਼ਨੈੱਸ ‘ਚ ਵੀ ਹੱਥ ਅਜ਼ਮਾਇਆ ਹੈ। ਉਨ੍ਹਾਂ ਸਿਤਾਰਿਆਂ ਦੀ ਲਿਸਟ ‘ਚ ਸ਼ਿਲਪਾ ਸ਼ੈੱਟੀ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਅਦਾਕਾਰੀ ਤੋਂ ਇਲਾਵਾ ਅਸੀਂ ਸ਼ਿਲਪਾ ਸ਼ੈੱਟੀ ਨੂੰ ਰਿਐਲਿਟੀ ਸ਼ੋਅਜ਼ ਵਿੱਚ ਜੱਜ ਵਜੋਂ ਦੇਖਿਆ ਹੈ। ਇਸ ਤੋਂ ਇਲਾਵਾ ਉਹ ਯੂਟਿਊਬ ਚੈਨਲ ਅਤੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਯੋਗਾ ਅਤੇ ਕੁਕਿੰਗ ਟਿਪਸ ਦਿੰਦੀ ਨਜ਼ਰ ਆ ਰਹੀ ਹੈ। ਹੁਣ ਸ਼ਿਲਪਾ ਸ਼ੈੱਟੀ ਨੇ ਮੁੰਬਈ ‘ਚ ਪੀਜ਼ਾ ਰੈਸਟੋਰੈਂਟ ਸ਼ੁਰੂ ਕੀਤਾ ਹੈ, ਜਿਸ ਦੀ ਇਕ ਝਲਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਨ੍ਹੀਂ ਦਿਨੀਂ ਸ਼ਿਲਪਾ ਸ਼ੈੱਟੀ ਦਾ ਇਕ ਵੀਡੀਓ ਇੰਟਰਨੈੱਟ ‘ਤੇ ਸੁਰਖੀਆਂ ‘ਚ ਹੈ, ਜਿਸ ‘ਚ ਉਹ ਆਪਣੇ ਰੈਸਟੋਰੈਂਟ ਦੇ ਬਾਹਰ ਪਾਪਰਾਜ਼ੀ ਨੂੰ ਪੀਜ਼ਾ ਖਿਲਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰੀ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਨੇ ਹਾਲ ਹੀ ਵਿੱਚ ਮੁੰਬਈ ਵਿੱਚ ਇੱਕ ਪੀਜ਼ਾ ਰੈਸਟੋਰੈਂਟ ਖੋਲ੍ਹਿਆ ਹੈ। ਸ਼ਿਲਪਾ ਸ਼ੈੱਟੀ ਦੇ ਇਸ ਪਿਜ਼ਾ ਰੈਸਟੋਰੈਂਟ ਦਾ ਨਾਂ ‘ਬਿਜ਼ਾ’ ਹੈ।

ਇਸ ਦੌਰਾਨ ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਹੈ। ਇਸ ਵੀਡੀਓ ‘ਚ ਸ਼ਿਲਪਾ ਆਪਣੇ ਨਵੇਂ ਰੈਸਟੋਰੈਂਟ ਦੇ ਖੁੱਲ੍ਹਣ ਤੋਂ ਬਾਅਦ ਬਾਹਰ ਖੜ੍ਹੇ ਪਾਪਾਰਾਜੀਆਂ ਨੂੰ ਪੀਜ਼ਾ ਵੰਡਦੀ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਪਾਪਰਾਜ਼ੀ ਨਾਲ ਗੱਲ ਕਰਦੇ ਹੋਏ ਸ਼ਿਲਪਾ ਕਹਿ ਰਹੀ ਹੈ, ‘ਵੈਸੇ ਤਾਂ ਮੂੰਹ ਮਿੱਠਾ ਕਰਾਇਆ ਜਾਂਦਾ ਹੈ, ਪਰ ਅੱਜ ਤੁਸੀਂ ਆਪਣਾ ਮੂੰਹ ਪੀਜ਼ਾ ਬਣਾ ਲਓ’। ਸੋਸ਼ਲ ਮੀਡੀਆ ‘ਤੇ ਫੈਨਜ਼ ਸ਼ਿਲਪਾ ਦੇ ਇਸ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ‘ਬਿਜ਼ਾ’ ਦੀ ਸ਼ੁਰੂਆਤ ‘ਚ ਵੀ ਸ਼ਿਲਪਾ ਸ਼ੈੱਟੀ ਨੇ ਆਪਣੇ ਫੈਸ਼ਨ ਸੈਂਸ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ਰੈਸਟੋਰੈਂਟ ਓਪਨਿੰਗ ‘ਚ ਸ਼ਿਲਪਾ ਬੇਹੱਦ ਸਾਧਾਰਨ ਲੁੱਕ ‘ਚ ਨਜ਼ਰ ਆਈ। ਸ਼ਿਲਪਾ ਨੇ ਲਾਲ ਰੰਗ ਦੀ ਟਿਊਨਿਕ ਡਰੈੱਸ ਪਾਈ ਹੋਈ ਸੀ। ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਚੂੜੀਆਂ ਪਹਿਨੀਆਂ ਅਤੇ ਆਪਣੇ ਵਾਲ ਖੁੱਲ੍ਹੇ ਛੱਡ ਦਿੱਤੇ। ਸ਼ਿਲਪਾ ਸ਼ੈੱਟੀ ਦਾ ਇਹ ਵੀਡੀਓ ਇੰਸਟੈਂਟਬਾਲੀਵੁੱਡ ਦੇ ਅਧਿਕਾਰਤ ਇੰਸਟਾ ਹੈਂਡਲ ਤੋਂ ਸ਼ੇਅਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...