September 17, 2026, 5:00 am
----------- Advertisement -----------
HomeNewsEntertainmentਪੈਰਿਸ 'ਚ ਪਤੀ ਰਾਜ ਕੁੰਦਰਾ ਨਾਲ ਛੁੱਟਿਆਂ ਦਾ ਆਨੰਦ ਮਾਣਦੀ ਨਜ਼ਰ ਸ਼ਿਲਪਾ...

ਪੈਰਿਸ ‘ਚ ਪਤੀ ਰਾਜ ਕੁੰਦਰਾ ਨਾਲ ਛੁੱਟਿਆਂ ਦਾ ਆਨੰਦ ਮਾਣਦੀ ਨਜ਼ਰ ਸ਼ਿਲਪਾ ਸ਼ੈੱਟੀ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਆਪਣੇ ਪਤੀ ਰਾਜ ਕੁੰਦਰਾ, ਬੱਚਿਆਂ ਵਿਆਨ-ਸਮੀਸ਼ਾ, ਮਾਂ ਸੁਨੰਦਾ ਸ਼ੈੱਟੀ ਅਤੇ ਭੈਣ ਸ਼ਮਿਤਾ ਸ਼ੈੱਟੀ ਨਾਲ ਪੈਰਿਸ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ ਵਿੱਚ, ਉਸਨੇ ਆਈਫਲ ਟਾਵਰ ਦੇ ਨੇੜੇ ਤੋਂ ਆਪਣੇ ਕੁਆਲਿਟੀ ਟਾਈਮ ਦੀਆਂ ਕਈ ਝਲਕੀਆਂ ਸਾਂਝੀਆਂ ਕੀਤੀਆਂ ਹਨ। ਇਸ ਤਸਵੀਰ ਦੇ ਵਿੱਚ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਆਈਫਲ ਟਾਵਰ ਦੇ ਸਾਹਮਣੇ ਖੜ੍ਹੇ ਹੋ ਕੇ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਖੂਬਸੂਰਤ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸ਼ਿਲਪਾ ਨੇ ਕੈਪਸ਼ਨ ‘ਚ ਲਿਖਿਆ #parisdiaries ਇਸ ਦੇ ਨਾਲ ਹੀ ਸ਼ਿਲਪਾ ਨੇ ਇੰਸਟਾਗ੍ਰਾਮ ਉੱਤੇ ਆਈਫਲ ਟਾਵਰ ਦੀ ਇੱਕ ਖੂਬਸੂਰਤ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਸ਼ਿਲਪਾ ਬੇਹੱਦ ਆਰਾਮਦਾਇਕ ਕਪੜਿਆਂ ਦੇ ਵਿੱਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ਿਲਪਾ ਦੇ ਪਤੀ ਰਾਜ ਕੁੰਦਰਾ ਗਹਿਰੇ ਨੀਲੇ ਰੰਗ ਦੀ ਸ਼ਰਟ ਵਿੱਚ ਉਸ ਨਾਲ ਸੈਲਫੀ ਖਿਚਵਾਉਂਦੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਆਈਫਲ ਟਾਵਰ ਦੇ ਨੇੜੇ ਸੈਰ ਕਰ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ, ਉਸਨੇ ਕੈਪਸ਼ਨ ਵਿੱਚ ਲਿਖਿਆ, “Je t’aime Paris”। ਦੱਸ ਦਈਏ ਕਿ ਕੁਝ ਸਮੇਂ ਪਹਿਲਾਂ ਹੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਦੇ ਕੇਸ ਵਿੱਚ ਫਸ ਗਏ ਸਨ। ਇਸ ਦੌਰਾਨ ਰਾਜ ਕੁੰਦਰਾ ਨੇ ਆਪਣੇ ਸਾਰੇ ਹੀ ਸੋਸ਼ਲ ਮੀਡੀਆ ਅਕਾਉਂਟਸ ਨੂੰ ਡਿਲੀਟ ਕਰ ਦਿੱਤਾ ਸੀ। ਲੰਮੇਂ ਸਮੇਂ ਬਾਅਦ ਪਤਨੀ ਸ਼ਿਲਪਾ ਦੇ ਜਨਮਦਿਨ ‘ਤੇ ਰਾਜ ਨੇ ਇੰਸਟਾਗ੍ਰਾਮ ‘ਤੇ ਇੱਕ ਪਿਆਰੀ ਜਿਹੀ ਪੋਸਟ ਪਾ ਕੇ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...