October 24, 2026, 4:35 am
----------- Advertisement -----------
HomeNewsBreaking Newsਅਦਾਕਾਰਾ ਸ਼ਿਲਪਾ ਸ਼ੈੱਟੀ ਚਾਰਧਾਮ ਯਾਤਰਾ ਲਈ ਪਹੁੰਚੀ ਕੇਦਾਰਨਾਥ

ਅਦਾਕਾਰਾ ਸ਼ਿਲਪਾ ਸ਼ੈੱਟੀ ਚਾਰਧਾਮ ਯਾਤਰਾ ਲਈ ਪਹੁੰਚੀ ਕੇਦਾਰਨਾਥ

Published on

----------- Advertisement -----------

ਚਾਰਧਾਮ ਯਾਤਰਾ ਪਿਛਲੇ ਬੀਤੇ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਸੀ। ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਕੇਦਾਰਨਾਥ ਪਹੁੰਚੀ। ਉਨ੍ਹਾਂ ਦੇ ਨਾਲ ਮਾਂ, ਭੈਣ ਸ਼ਮਿਤਾ ਸ਼ੈੱਟੀ ਅਤੇ ਬੇਟੀ ਸਮੀਸ਼ਾ ਵੀ ਦਰਸ਼ਨਾਂ ਲਈ ਗਈ। ਸ਼ਿਲਪਾ ਨੇ ਉੱਤਰਾਖੰਡ ਦੇ ਪਹਾੜਾਂ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ

ਨਾਲ ਹੀ ਉਸ ਦਾ ਇੱਕ ਹੋਰ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਪ੍ਰਸ਼ੰਸਕਾਂ ਨਾਲ ਫੋਟੋਆਂ ਖਿੱਚਦੀ ਨਜ਼ਰ ਆ ਰਹੀ ਹੈ। ਇਹ ਵੀਡੀਓ ਉਨ੍ਹਾਂ ਨੇ ਨਹੀਂ ਸਗੋਂ ਇਕ ਪ੍ਰਸ਼ੰਸਕ ਨੇ ਸ਼ੇਅਰ ਕੀਤਾ ਹੈ।

2 ਦਿਨ ਪਹਿਲਾਂ ਸ਼ਿਲਪਾ ਕਾਮਾਖਿਆ ਮੰਦਰ ‘ਚ ਦਰਸ਼ਨ ਕਰਨ ਗਈ ਸੀ। ਉਹ ਇੱਥੇ ਮਾਂ ਸੁਨੰਦਾ ਸ਼ੈੱਟੀ ਨਾਲ ਪਹੁੰਚੀ ਸੀ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਸ਼ਿਲਪਾ ਦੀ ਵੀਡੀਓ ‘ਚ ਉਹ ਆਪਣੀ ਮਾਂ ਅਤੇ ਭੈਣ ਨਾਲ ਨਜ਼ਰ ਆ ਰਹੀ ਹੈ, ਜਿਨ੍ਹਾਂ ਨੇ ਆਪਣੀ ਬੇਟੀ ਨੂੰ ਗੋਦ ਲਿਆ ਹੈ। ਸਾਰਿਆਂ ਨੇ ਮੱਥੇ ‘ਤੇ ਤਿਲਕ ਅਤੇ ਗੂੜ੍ਹੇ ਚਸ਼ਮੇ ਪਾਏ ਹੋਏ ਦਿਖਾਈ ਦਿੱਤੇ। ਉਨ੍ਹਾਂ ਦੇ ਆਲੇ-ਦੁਆਲੇ ਪ੍ਰਸ਼ੰਸਕਾਂ ਦੀ ਭੀੜ ਲੱਗੀ ਹੋਈ ਹੈ, ਜਿਨ੍ਹਾਂ ਨਾਲ ਉਨ੍ਹਾਂ ਨੇ ਤਸਵੀਰਾਂ ਵੀ ਕਲਿੱਕ ਕਰਵਾਈਆਂ ਹਨ।

ਸ਼ਿਲਪਾ ਦੋ ਦਿਨ ਪਹਿਲਾਂ ਦਰਸ਼ਨ ਕਰਨ ਲਈ ਕਾਮਾਖਿਆ ਮੰਦਰ ਪਹੁੰਚੀ ਸੀ। ਇਸ ਦੌਰਾਨ ਮਾਂ ਸੁਨੰਦਾ ਸ਼ੈੱਟੀ ਵੀ ਮੌਜੂਦ ਸੀ। ਉਨ੍ਹਾਂ ਦੇ ਇਸ ਦੌਰੇ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਉਹ ਇਕ ਖਾਸ ਤਰ੍ਹਾਂ ਦੀ ਪੂਜਾ ਕਰਦੀ ਨਜ਼ਰ ਆ ਰਹੀ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਈਡੀ ਦੀ ਕਾਰਵਾਈ ਤੋਂ ਬਾਅਦ, ਉਸਨੇ ਆਪਣੇ ਪਤੀ ਰਾਜ ਕੁੰਦਰਾ ਦੀ ਸੁਰੱਖਿਆ ਲਈ ਪੂਜਾ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਸ ‘ਚ ਸ਼ਿਲਪਾ ਸ਼ੈੱਟੀ ਦਾ ਜੁਹੂ ਫਲੈਟ ਅਤੇ ਰਾਜ ਕੁੰਦਰਾ ਦੇ ਨਾਂ ‘ਤੇ ਰਜਿਸਟਰਡ ਬੰਗਲਾ ਅਤੇ ਇਕਵਿਟੀ ਸ਼ੇਅਰ ਸ਼ਾਮਲ ਹਨ। ਇਹ ਮਾਮਲਾ 2002 ਦੇ ਬਿਟਕੋਇਨ ਪੋਂਜ਼ੀ ਸਕੀਮ ਘੁਟਾਲੇ ਵਿੱਚ ਮਨੀ ਲਾਂਡਰਿੰਗ ਨਾਲ ਸਬੰਧਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...