ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹੈ। ਹਾਲ ਹੀ ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਆਪਣੇ ਪਿਤਾ ਦੀ ਬਰਥ ਐਨੀਵਰਸਿਰੀ ‘ਤੇ ਯਾਦ ਕਰਦੇ ਹੋਏ ਬਹੁਤ ਹੀ ਭਾਵੁਕ ਪੋਸਟ ਪਾਈ ਹੈ। ਸ਼ਿਲਪਾ ਸ਼ੈੱਟੀ ਦੇ ਪਿਤਾ ਸੁਰਿੰਦਰ ਸ਼ੈੱਟੀ ਦੀ 11 ਅਕਤੂਬਰ 2016 ਨੂੰ ਮੌਤ ਹੋ ਗਈ ਸੀ। ਸ਼ਿਲਪਾ ਸ਼ੈੱਟੀ ਨੇ ਸੋਸ਼ਲ ਮੀਡੀਆ ‘ਤੇ ਖ਼ਾਸ ਸੁਨੇਹਾ ਲਿਖਦੇ ਹੋਏ ਇੱਕ ਖੂਬਸੂਰਤ ਥ੍ਰੋਬੈਕ ਤਸਵੀਰ ਸ਼ੇਅਰ ਕੀਤੀ ਹੈ। ਸ਼ਿਲਪਾ ਨੇ ਜੋ ਤਸਵੀਰ ਸਾਂਝੀ ਕੀਤੀ ਹੈ, ਉਸ ‘ਚ ਉਹ ਆਪਣੇ ਮਰਹੂਮ ਪਿਤਾ ਅਤੇ ਆਪਣੀ ਛੋਟੀ ਭੈਣ ਸ਼ਮਿਤਾ ਸ਼ੈੱਟੀ ਦੇ ਨਾਲ ਨਜ਼ਰ ਆ ਰਹੀ ਹੈ।

ਸ਼ਿਲਪਾ ਨੇ ਫੋਟੋ ਦੇ ਨਾਲ ਇੱਕ ਖੂਬਸੂਰਤ ਨੋਟ ਵੀ ਲਿਖਿਆ ਹੈ, ਜਿਸ ਵਿੱਚ ਉਸਨੇ ਸ਼ਮਿਤਾ ਦਾ ਜ਼ਿਕਰ ਕੀਤਾ ਹੈ, ਜੋ ਇਸ ਸਮੇਂ ‘ਬਿੱਗ ਬੌਸ 15’ ਦਾ ਹਿੱਸਾ ਹੈ। ਸ਼ਿਲਪਾ ਨੇ ਇੰਸਟਾਗ੍ਰਾਮ ‘ਤੇ ਆਪਣੇ ਨੋਟ ‘ਚ ਲਿਖਿਆ ਹੈ ਕਿ ਸ਼ਮਿਤਾ ਨੂੰ ਪਾਪਾ ਦੀ ਬਹੁਤ ਜ਼ਰੂਰਤ ਹੈ।ਉਨ੍ਹਾਂ ਨੇ ਲਿਖਿਆ, ‘ਜਨਮਦਿਨ ਮੁਬਾਰਕ ਡੈਡੀ! ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਦੂਤ ਵਾਂਗ ਸਾਡੀ ਰੱਖਿਆ ਕਰ ਰਹੇ ਹੋ। ਸਾਨੂੰ ਮੁਸ਼ਕਿਲ ਸਥਿਤੀਆਂ ਵਿੱਚ ਜਿੱਤ ਦਵਾਉਂਦੇ ਹੋ। ਟੰਕੀ (ਸ਼ਮਿਤਾ) ਨੂੰ ਹੁਣ ਤੁਹਾਡੀ ਲੋੜ ਹੈ ਡੈਡੀ। ਮੈਂ ਜਾਣਦੀ ਹਾਂ ਕਿ ਤੁਸੀਂ ਪਹਿਲਾਂ ਹੀ ਉਸਦੇ ਨਾਲ ਹੋ।

ਮੈਂ ਤੁਹਾਨੂੰ ਪਿਆਰ ਕਰਦੀ ਹਾਂ ਮੈਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੀ ਹਾਂ!’। ਇਸ ਪੋਸਟ ਉੱਤੇ ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।












