September 17, 2026, 1:13 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਨੂੰ ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਤੇ ਏਕਮ ਨੇ ਇੰਝ...

ਸਿੱਧੂ ਮੂਸੇਵਾਲਾ ਨੂੰ ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਤੇ ਏਕਮ ਨੇ ਇੰਝ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸਦੀ ਹੱਤਿਆ ਦੀ ਖਬਰ ਨੇ ਨਾ ਸਿਰਫ ਉਸਦੇ ਪਰਿਵਾਰ ਨੂੰ ਡੂੰਘਾ ਸਦਮਾ ਦਿੱਤਾ ਬਲਕਿ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਲੋਕਾਂ ਨੂੰ ਵੀ ਸੋਗ ਵਿੱਚ ਛੱਡ ਦਿੱਤਾ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੈਲੇਬਸ ਲਗਾਤਾਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਜਿੱਥੇ ਦੁਨੀਆ ਭਰ ਦੇ ਲੋਕ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ, ਉੱਥੇ ਹੀ ਗਿੱਪੀ ਗਰੇਵਾਲ ਦੇ ਬੱਚਿਆਂ ਸ਼ਿੰਦਾ ਗਰੇਵਾਲ ਅਤੇ ਏਕਮ ਗਰੇਵਾਲ ਨੇ ਵੀ ਆਪਣੇ ਚਾਚਾ ਸਿਧੂ ਮੂਸੇਵਾਲਾ ਨੂੰ ਉਨ੍ਹਾਂ ਵਾਂਗ ਪੱਟ ‘ਤੇ ਥਾਪੀ ਮਾਰ ਕੇ ਸ਼ਰਧਾਂਜਲੀ ਦਿੱਤੀ। ਸ਼ਿੰਦਾ ਗਰੇਵਾਲ ਅਤੇ ਏਕਮ ਗਰੇਵਾਲ ਵੱਲੋਂ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਇਹ ਵੀਡੀਓ ਉਨ੍ਹਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਹੈ।

ਇਸ ਵੀਡੀਓ ਵਿੱਚ ਗਿੱਪੀ ਗਰੇਵਾਲ ਦੇ ਬੱਚੇ ਪੱਟ ‘ਤੇ ‘ਥਾਪੀ’ ਮਾਰ ਦੇ ਹੋਏ ਵੇਖੇ ਜਾ ਸਕਦੇ ਹਨ, ਜੋ ਕਿ ਸਿੱਧੂ ਮੂਸੇ ਵਾਲਾ ਦਾ ਇੱਕ ਸਿਗਨੇਚਰ ਸਟੈਪ ਸੀ। ਵੀਡੀਓ ਦੀ ਸ਼ੁਰੂਆਤ ‘ਚ ਸ਼ਿੰਦਾ ਨੂੰ ਸਕੂਲ ਦੇ ਇੱਕ ਪ੍ਰੋਗਰਾਮ ‘ਚ ਸਨਮਾਨਿਤ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਜਲਦੀ ਹੀ ਆਪਣਾ ਸਰਟੀਫਿਕੇਟ ਲੈ ਕੇ, ਉਹ ਫੋਟੋ ਖਿਚਵਾਉਂਦੇ ਹੋਏ ਸਿੱਧੂ ਮੂਸੇਵਾਲਾ ਵਾਂਗ ਪੱਟ ‘ਤੇ ‘ਥਾਪੀ’ ਮਾਰਦਾ ਹੈ। ਵੀਡੀਓ ਦੇ ਅੰਤ ਵਿੱਚ, ਸ਼ਿੰਦਾ ਅਤੇ ਏਕਮ ਗਰੇਵਾਲ ਦੋਵੇਂ ਇਕੱਠੇ ‘ਥਾਪੀ’ ਮਾਰਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਬੈਕਗ੍ਰਾਊਂਡ ਵਿੱਚ ਸਿੱਧੂ ਮੂਸੇਵਾਲਾ ਦਾ ਗੀਤ ‘Bloodlust (feat. Capone)’ ਚੱਲ ਹੈ। ਵਿਦੇਸ਼ੀ ਪ੍ਰਸ਼ੰਸਕ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਹਾਲ ਹੀ ਵਿੱਚ ਇੱਕ ਨਾਈਜੀਰੀਅਨ ਰੈਪਰ ਅਤੇ ਗਾਇਕ ਬਰਨਾ ਬੁਆਏ (Nigerian singer Burna Boy) ਨੇ ਆਪਣੇ ਲਾਈਵ ਸ਼ੋਅ ਦੌਰਾਨ ਸਿੱਧੂ ਨੂੰ ਯਾਦ ਕੀਤਾ, ਜਿੱਥੇ ਉਹ ਭਾਵੁਕ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...