September 28, 2026, 11:55 pm
----------- Advertisement -----------
HomeNewsEntertainmentਸ਼ਰਧਾ ਕਪੂਰ ਦੇ ਭਰਾ ਨੂੰ ਮਿਲੀ ਜ਼ਮਾਨਤ, ਡਰੱਗ ਮਾਮਲੇ 'ਚ ਹੋਈ ਸੀ...

ਸ਼ਰਧਾ ਕਪੂਰ ਦੇ ਭਰਾ ਨੂੰ ਮਿਲੀ ਜ਼ਮਾਨਤ, ਡਰੱਗ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ

Published on

----------- Advertisement -----------

ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਪੁਲਿਸ ਨੇ ਡਰੱਗਜ਼ ਲੈਣ ਦੇ ਦੋਸ਼ ‘ਚ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ। ਸੋਮਵਾਰ ਨੂੰ ਇੱਕ ਛਾਪੇਮਾਰੀ ਵਿੱਚ, ਸ਼ਕਤੀ ਕਪੂਰ ਦੇ ਬੇਟੇ ਨੂੰ ਇੱਕ ਰੇਵ ਪਾਰਟੀ ਵਿੱਚ ਡਰੱਗ ਲੈਣ ਦੇ ਦੋਸ਼ ਵਿੱਚ ਫੜਿਆ ਗਿਆ ਸੀ। ਇਸ ਮਾਮਲੇ ‘ਚ ਸਿਧਾਂਤ ਨੂੰ ਜ਼ਮਾਨਤ ਮਿਲ ਗਈ ਹੈ, ਇਸ ਤੋਂ ਇਲਾਵਾ ਸਿਧਾਂਤ ਨਾਲ ਫੜੇ ਗਏ ਚਾਰ ਹੋਰ ਲੋਕਾਂ ਨੂੰ ਵੀ ਜ਼ਮਾਨਤ ਮਿਲ ਚੁੱਕੀ ਹੈ। ਦੱਸ ਦੇਈਏ ਕਿ ਮੈਡੀਕਲ ਟੈਸਟ ‘ਚ ਸਿਧਾਂਤ ਦੇ ਡਰੱਗ ਲੈਣ ਦੀ ਪੁਸ਼ਟੀ ਹੋਈ ਸੀ। ਇਸ ਸਬੰਧੀ ਬੈਂਗਲੁਰੂ ਦੇ ਡੀਸੀਪੀ ਭੀਮ ਸ਼ੰਕਰ ਗੁਲੇਦ ਦਾ ਕਹਿਣਾ ਹੈ ਕਿ ਸਿਧਾਂਤ ਅਤੇ ਬਾਕੀ ਚਾਰਾਂ ਨੂੰ ਅਗਲੇਰੀ ਕਾਰਵਾਈ ਲਈ ਥਾਣੇ ਵਿੱਚ ਪੇਸ਼ ਹੋਣਾ ਪਵੇਗਾ।

ਡੀਸੀਪੀ ਨੇ ਸੋਮਵਾਰ ਨੂੰ ਦੱਸਿਆ ਸੀ, ‘ਸ਼ਕਤੀ ਕਪੂਰ ਦੇ ਬੇਟੇ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਸੀ। ਉਸ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਇਹ ਵੀ ਦੱਸਿਆ ਸੀ ਕਿ ਐਤਵਾਰ ਦੇਰ ਰਾਤ ਐਮਜੀ ਰੋਡ ‘ਤੇ ਇੱਕ ਪੌਸ਼ ਇਲਾਕੇ ਵਿੱਚ ਰੇਵ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਪੁਲੀਸ ਨੇ ਛਾਪਾ ਮਾਰਿਆ। ਜਿੱਥੇ ਸਿਧਾਂਤ ਕਪੂਰ ਅਤੇ ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਡੀਸੀਪੀ ਗੁਲੇਦ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 35 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਥੇ ਕਿਸੇ ਕੋਲੋਂ ਵੀ ਨਸ਼ੀਲੇ ਪਦਾਰਥ ਨਹੀਂ ਮਿਲੇ ਸਨ, ਪਰ ਨੇੜੇ ਹੀ ਐਮਡੀਐਮਏ ਅਤੇ ਗਾਂਜਾ ਪਿਆ ਮਿਲਿਆ ਸੀ। ਜਦੋਂ ਸਾਰਿਆਂ ਦੀ ਮੈਡੀਕਲ ਜਾਂਚ ਕੀਤੀ ਗਈ ਤਾਂ ਸਿਧਾਂਤ ਸਮੇਤ ਪੰਜ ਲੋਕਾਂ ਦਾ ਟੈਸਟ ਪਾਜ਼ੀਟਿਵ ਆਇਆ। ਉਨ੍ਹਾਂ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਸੀਸੀਟੀਵੀ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...