ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਬੈਂਗਲੁਰੂ ਪੁਲਿਸ ਨੇ ਐਤਵਾਰ ਰਾਤ ਨੂੰ ਇੱਕ ਪਾਰਟੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਬੈਂਗਲੁਰੂ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਬੀਤੀ ਰਾਤ ਬੈਂਗਲੁਰੂ ਦੇ ਇੱਕ ਹੋਟਲ ਵਿੱਚ ਰੇਵ ਪਾਰਟੀ ਦੌਰਾਨ ਪੁਲਿਸ ਨੇ ਛਾਪੇਮਾਰੀ ਦੌਰਾਨ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਕਿਹਾ, “ਉਹ ਉਨ੍ਹਾਂ 6 ਲੋਕਾਂ ਵਿੱਚ ਸ਼ਾਮਲ ਹੈ ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਪਾਇਆ ਗਿਆ ਸੀ।” ਜਾਣਕਾਰੀ ਮੁਤਾਬਕ ਪੁਲਿਸ ਨੂੰ ਇਸ ਪਾਰਟੀ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬੈਂਗਲੁਰੂ ਦੇ ਐੱਮਜੀ ਰੋਡ ‘ਤੇ ਸਥਿਤ ਇੱਕ ਹੋਟਲ ‘ਚ ਛਾਪੇਮਾਰੀ ਕੀਤੀ, ਇੱਥੇ ਇੱਕ ਪਾਰਟੀ ਹੋ ਰਹੀ ਸੀ। ਇਸ ਦੌਰਾਨ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਭੇਜੇ। ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਦਾ ਸੈਂਪਲ ਵੀ ਉਨ੍ਹਾਂ ਛੇ ਵਿੱਚ ਸ਼ਾਮਲ ਸੀ ਜੋ ਕਿ ਨਸ਼ੇ ਦਾ ਸੇਵਨ ਕਰਨ ਦੇ ਦੋਸ਼ੀ ਪਾਏ ਗਏ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਨ੍ਹਾਂ ਨੇ ਨਸ਼ੇ ਦਾ ਸੇਵਨ ਕੀਤਾ ਅਤੇ ਫਿਰ ਪਾਰਟੀ ‘ਚ ਆਏ ਜਾਂ ਪਾਰਟੀ ਦੌਰਾਨ ਹੋਟਲ ‘ਚ ਨਸ਼ੇ ਦਾ ਸੇਵਨ ਕੀਤਾ।
----------- Advertisement -----------
ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ‘ਤੇ ਲੱਗਾ ਡਰੱਗਜ਼ ਲੈਣ ਦਾ ਦੋਸ਼, ਬੈਂਗਲੁਰੂ ਪੁਲਿਸ ਨੇ ਲਿਆ ਹਿਰਾਸਤ ‘ਚ
Published on
----------- Advertisement -----------












