April 21, 2026, 11:04 am
----------- Advertisement -----------
HomeNewsEntertainment'ਸਾਲ 'ਚ 8 ਵਾਰ ਸ਼੍ਰੀ ਬਰਾੜ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼',ਜਾਨੋਂ...

‘ਸਾਲ ‘ਚ 8 ਵਾਰ ਸ਼੍ਰੀ ਬਰਾੜ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼’,ਜਾਨੋਂ ਮਾਰਨ ਦੀਆਂ ਮਿਲ ਰਹੀਆਂ ਹਨ ਧਮਕੀਆਂ

Published on

----------- Advertisement -----------

ਪੰਜਾਬੀ ਸਿੰਗਰ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼੍ਰੀ ਬਰਾੜ ਨੇ ਕਿਸਾਨ ਅੰਦੋਲਨ ਦੌਰਾਨ ਕਾਫੀ ਚਰਚਾ ਖੱਟੀ ਸੀ। ਉਨ੍ਹਾਂ ਨੇ ਕਿਸਾਨ ਐਂਥਮ ਵੀ ਲਿਖਿਆ ਸੀ, ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ। ਇਸੇ ਦੌਰਾਨ ਹੁਣ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ‘ਚ ਸ਼੍ਰੀ ਬਰਾੜ ਨੇ ਲਾਈਵ ਹੋ ਕੇ ਆਪਣੇ ਦਿਲ ਦੇ ਜਜ਼ਬਾਤ ਲੋਕਾਂ ਨਾਲ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿਸ ਤਰ੍ਹਾਂ ਮੈਨੂੰ ਬੁਰੇ ਹਾਲਾਤਾਂ ‘ਚੋਂ ਗੁਜ਼ਰਨਾ ਪੈ ਰਿਹਾ ਹੈ। ਮੈਂ ਦੱਸ ਨਹੀਂ ਸਕਦਾ ਕਿ ਮੈਂ ਕੀ ਕੁਝ ਹੁਣ ਤੱਕ ਬਰਦਾਸ਼ਤ ਕੀਤਾ ਹੈ। ਦੱਸ ਦਈਏ ਕਿ ਸ਼੍ਰੀ ਬਰਾੜ ਨੇ ਲਾਈਵ ਦੌਰਾਨ ਇਹ ਵੀ ਦੱਸਿਆ ਕਿ ਸਾਲ ‘ਚ ਬਾਰਾਂ ਮਹੀਨੇ ਹੁੰਦੇ ਹਨ ਅਤੇ ਬਾਰਾਂ ‘ਚੋਂ ਅੱਠ ਮਹੀਨਿਆਂ ਦੌਰਾਨ ਮੈਂ ਛੱਤ ਨੂੰ ਰੱਸਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਵਰਗੇ ਹਾਲਾਤ ਬਣ ਜਾਂਦੇ ਹਨ

ਦੱਸ ਦਈਏ ਕਿ ‘ਕਿਸਾਨ ਅੰਦੋਲਨ’ ਦੌਰਾਨ ਆਪਣੇ ਗੀਤ ‘ਕਿਸਾਨ ਐਂਥਮ’ ਕਾਰਨ ਸ਼੍ਰੀ ਬਰਾੜ ਚਰਚਾ ‘ਚ ਆਏ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀ ਹਿਮਾਇਤ ‘ਚ ਕਈ ਗੀਤ ਵੀ ਕੱਢੇ ਸਨ ਅਤੇ ਇਹ ਗੀਤ ਹਿੱਟ ਵੀ ਹੋਏ ਸਨ। ਇਨ੍ਹਾਂ ਗੀਤਾਂ ਕਾਰਨ ਕਈ ਵਾਰ ਉਨ੍ਹਾਂ ਨੂੰ ਜੇਲ੍ਹ ‘ਚ ਵੀ ਸਮਾਂ ਬਿਤਾਉਣਾ ਪਿਆ ਸੀ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਹਾਲ ਹੀ ‘ਚ ਉਨ੍ਹਾਂ ਦਾ ਰੁਪਿੰਦਰ ਹਾਂਡਾ ਨਾਲ ‘ਬੰਦੀ ਸਿੰਘਾਂ’ ਦੀ ਰਿਹਾਈ ਨੂੰ ਲੈ ਕੇ ਵੀ ਗੀਤ ਰਿਲੀਜ਼ ਹੋਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਮੈਂ ‘ਬੇੜੀਆਂ’ ਗਾਣਾ ਕੱਢਿਆ ਤਾਂ ਉਸ ਤੋਂ ਬਾਅਦ ਵੀ ਮੈਨੂੰ ਬਹੁਤ ਕੁਝ ਕਿਹਾ ਗਿਆ। ਬਰਾੜ ਨੇ ਕਿਹਾ ਕਿ ਤੁਸੀਂ ਹਜ਼ਾਰ ਕਲਮਾਂ ਮੇਰੇ ਖ਼ਿਲਾਫ਼ ਚਲਵਾ ਲਓ, ਤੁਹਾਡੇ ਕੋਲ ਇਕੋ ਹੱਲ ਹੈ, ਜੇ ਤੁਸੀਂ ਮੈਨੂੰ ਕਿਸੇ ਕੋਲੋਂ ਗੋਲੀ ਮਰਵਾ ਦਿਓਗੇ, ਮੈਂ ਉਸ ਦਿਨ ਟਿਕ ਜਾਵਾਂਗਾ, ਨਹੀਂ ਤਾਂ ਓਨਾ ਚਿਰ ਆਪਣੀ ਇਕ ਕਲਮ ਤੁਹਾਡੀ ਸਾਰਿਆਂ ਦੀ ਨੀਂਦ ਉਡਾ ਕੇ ਰੱਖਾਂਗਾ। ਮੈਂ ਪੰਜਾਬ ਦਾ ਦਿੱਤਾ ਖਾਂਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...