June 18, 2026, 6:27 am
----------- Advertisement -----------
HomeNewsEntertainmentਸਾਰਾ ਅਲੀ ਖਾਨ ਨੂੰ ਡੇਟ ਕਰਨ 'ਤੇ ਸ਼ੁਭਮਨ ਗਿੱਲ ਨੇ ਤੋੜੀ ਚੁੱਪੀ,...

ਸਾਰਾ ਅਲੀ ਖਾਨ ਨੂੰ ਡੇਟ ਕਰਨ ‘ਤੇ ਸ਼ੁਭਮਨ ਗਿੱਲ ਨੇ ਤੋੜੀ ਚੁੱਪੀ, ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਕ੍ਰਿਕਟਰ ਸ਼ੁਭਮਨ ਗਿੱਲ ਨਾਲ ਆਪਣੀ ਨੇੜਤਾ ਕਾਰਨ ਸੁਰਖੀਆਂ ‘ਚ ਹੈ। ਦੋਵਾਂ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ। ਹੁਣ ਇਕ ਚੈਟ ਸ਼ੋਅ ਦੌਰਾਨ ਸ਼ੁਭਮਨ ਨੇ ਸਾਰਾ ਨਾਲ ਆਪਣੇ ਅਫੇਅਰ ਦੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਮਸ਼ਹੂਰ ਪੰਜਾਬੀ ਚੈਟ ਸ਼ੋਅ ‘ਦਿਲ ਦੀਆਂ ਗੱਲਾਂ’ ‘ਚ ਸ਼ੁਭਮਨ ਤੋਂ ਪੁੱਛਿਆ ਗਿਆ ਸੀ, ‘ਬਾਲੀਵੁੱਡ ਦੀ ਸਭ ਤੋਂ ਫਿੱਟ ਮਹਿਲਾ ਅਭਿਨੇਤਰੀ ਕੌਣ ਹੈ?’ ਸ਼ੁਭਮਨ ਨੇ ਤੁਰੰਤ ਸਾਰਾ ਦਾ ਨਾਂ ਲਿਆ। ਫਿਰ ਉਸ ਨੂੰ ਪੁੱਛਿਆ ਗਿਆ, ‘ਕੀ ਉਹ ਸਾਰਾ ਨੂੰ ਡੇਟ ਕਰ ਰਿਹਾ ਹੈ?’ ਇਸ ‘ਤੇ ਸ਼ੁਭਮਨ ਨੇ ਕਿਹਾ, ‘ਸ਼ਾਇਦ’। ਇਸ ਤੋਂ ਬਾਅਦ ਜਦੋਂ ਸ਼ੁਭਮਨ ਤੋਂ ਪੁੱਛਿਆ ਗਿਆ, ‘ਸਾਰਾ ਦੀ ਪੂਰੀ ਸੱਚਾਈ ਦੱਸੋ’। ਤਾਂ ਕ੍ਰਿਕਟਰ ਨੇ ਸ਼ਰਮਿੰਦਾ ਹੋ ਕੇ ਕਿਹਾ, ‘ਸਾਰਾ ਦਾ ਸਾਰਾ ਸੱਚ ਬੋਲ ਦੀਆ। ਸ਼ਾਇਦ ਹਾਂ, ਸ਼ਾਇਦ ਨਹੀਂ। ਸਾਰਾ ਅਤੇ ਸ਼ੁਭਮਨ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ।

ਹਾਲ ਹੀ ‘ਚ ਦੋਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਸਾਰਾ ਫਲਾਈਟ ‘ਚ ਕੁਝ ਪ੍ਰਸ਼ੰਸਕਾਂ ਨਾਲ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਸ਼ੁਭਮਨ ਸਾਰਾ ਦੇ ਨਾਲ ਵਾਲੀ ਸੀਟ ‘ਤੇ ਨਜ਼ਰ ਆ ਰਹੇ ਸਨ। ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਮੁੰਬਈ ਦੇ ਇੱਕ ਰੈਸਟੋਰੈਂਟ ਵਿੱਚ ਡਿਨਰ ਕਰਦੇ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦਿੱਲੀ ਦੇ ਇਕ ਹੋਟਲ ਦੇ ਬਾਹਰ ਵੀ ਦੇਖਿਆ ਗਿਆ। ਸਾਰਾ ਅਤੇ ਸ਼ੁਭਮਨ ਦੇ ਪ੍ਰਸ਼ੰਸਕ ਹੁਣ ਇੰਤਜ਼ਾਰ ਕਰ ਰਹੇ ਹਨ ਕਿ ਦੋਵੇਂ ਕਦੋਂ ਆਪਣੀ ਡੇਟਿੰਗ ਨੂੰ ਅਧਿਕਾਰਤ ਕਰਨਗੇ। ਸਾਰਾ ਅਲੀ ਖਾਨ ਇਸ ਤੋਂ ਪਹਿਲਾਂ ਕਾਰਤਿਕ ਆਰੀਅਨ ਨੂੰ ਡੇਟ ਕਰ ਚੁੱਕੀ ਹੈ। ਇਸ ਦੇ ਨਾਲ ਹੀ ਸ਼ੁਭਮਨ ਦਾ ਨਾਂ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਨਾਲ ਜੁੜ ਗਿਆ ਹੈ। ਹਾਲਾਂਕਿ, ਦੋਵਾਂ ਨੂੰ ਕਦੇ ਵੀ ਜਨਤਕ ਤੌਰ ‘ਤੇ ਇਕੱਠੇ ਨਹੀਂ ਦੇਖਿਆ ਗਿਆ ਹੈ ਅਤੇ ਨਾ ਹੀ ਕਿਸੇ ਡੇਟਿੰਗ ਖਬਰ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...