August 25, 2026, 8:55 pm
----------- Advertisement -----------
HomeNewsEntertainmentਦੇਵ ਖਰੌੜ ਦੀ ਫ਼ਿਲਮ ‘ਡਾਕੂਆਂ ਦਾ ਮੁੰਡਾ 2’ ਦਾ ਰੋਮਾਂਟਿਕ ਗੀਤ ਹੋਇਆ...

ਦੇਵ ਖਰੌੜ ਦੀ ਫ਼ਿਲਮ ‘ਡਾਕੂਆਂ ਦਾ ਮੁੰਡਾ 2’ ਦਾ ਰੋਮਾਂਟਿਕ ਗੀਤ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਅਦਾਕਾਰ ਦੇਵ ਖਰੌੜ ਆਪਣੀ ਫਿਲਮ “ਡਾਕੂਆਂ ਦਾ ਮੁੰਡਾ 2” ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਉਨ੍ਹਾਂ ਦੀ ਦਮਦਾਰ ਅਦਾਕਾਰੀ ਦੇਖਣ ਯੋਗ ਹੈ। ਦਰਅਸਲ, ਫਿਲਮ ਦੇ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਵਿਚਕਾਰ ਹੀ ਫਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੇ ਹਨ। ਹਾਲ ਹੀ ਵਿੱਚ ਦੇਵ ਖਰੌੜ (Dev Kharoud) ਅਤੇ ਜਪਜੀ ਖਹਿਰਾ ਦੀ ਫ਼ਿਲਮ ‘ਡਾਕੂਆਂ ਦਾ ਮੁੰਡਾ 2’ ( Dakuaan Da Munda 2)ਦਾ ਰੋਮਾਂਟਿਕ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਸ਼ਿਪਰਾ ਗੋਇਲ ਅਤੇ ਵੀਤ ਬਲਜੀਤ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਗੀਤ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ ।

ਇਸ ਗੀਤ ‘ਚ ਜਪਜੀ ਖਹਿਰਾ (Japji Khaira) ਅਤੇ ਦੇਵ ਖਰੌੜ ਨਜ਼ਰ ਆ ਰਹੇ ਹਨ ਤੇ ਫ਼ਿਲਮ ਦੇ ਗੀਤ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਗੀਤ ‘ਗੁੰਡਾਗਰਦੀ’ ਰਿਲੀਜ਼ ਹੋਇਆ ਸੀ । ਜਿਸ ਤੋਂ ਬਾਅਦ ਇਸ ਦਾ ਦੂਜਾ ਗੀਤ ਰਿਲੀਜ਼ ਕੀਤਾ ਗਿਆ ਹੈ । ਦੇਵ ਖਰੌੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੀਤ ਦਾ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਕਿ ਸ਼ਾਈ, ਸੰਗ ਲੱਗਦੀ ਆ ਰਿਲੀਜ਼ ਹੋ ਗਿਆ ਹੈ । ਉੱਥੇ ਹੀ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਫਿਲਮ ਵਿੱਚ ਦੇਵ ਖਰੌੜ ਇੱਕ ਵਾਰ ਫਿਰ ਤੋਂ ਆਪਣੇ ਧਮਾਕੇਦਾਰ ਅੰਦਾਜ਼ ਵਿੱਚ ਨਜ਼ਰ ਆਓਣਗੇ।

ਦੇਵ ਖਰੌੜ ਦੀ ਫਿਲਮ ਦਾ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦੇਵ ਖਰੌੜ ਦੀ ਇਹ ਫਿਲਮ ਡਾਕੂਆਂ ਦਾ ਮੁੰਡਾ 2 27 ਮਈ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਪਹਿਲਾਂ 23 ਜੁਲਾਈ ਨੂੰ ਰਿਲੀਜ਼ ਹੋਣੀ ਸੀ। ਪਰ ਬਾਅਦ ਵਿੱਚ ਇਸਦੀ ਰਿਲੀਜ਼ ਡੇਟ ਬਦਲ ਕੇ 27 ਮਈ ਕਰ ਦਿੱਤੀ ਗਈ। ਮੰਗਾ ਸਿੰਘ ਅਟਾਲ ਦੀ ਜੀਵਨੀ ਉੱਤੇ ਅਧਾਰਿਤ ਇਸ ਫਿਲਮ ‘ਚ ਜਪਜੀ ਖਹਿਰਾ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਫਿਲਮ ਦੀ ਝਲਕ ਸਟਾਰ ਕਾਸਟ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...