September 6, 2026, 3:20 am
----------- Advertisement -----------
HomeNewsEntertainmentਸਿਧਾਰਥ ਨੇ ਦੱਸਿਆ ਕਿਉਂ ਉਨ੍ਹਾਂ ਲਈ ਇੰਨੀ ਖਾਸ ਹੈ 'ਮਿਸ਼ਨ ਮਜਨੂੰ' ,...

ਸਿਧਾਰਥ ਨੇ ਦੱਸਿਆ ਕਿਉਂ ਉਨ੍ਹਾਂ ਲਈ ਇੰਨੀ ਖਾਸ ਹੈ ‘ਮਿਸ਼ਨ ਮਜਨੂੰ’ , ਜਾਣੋ ਕਦੋਂ ਅਤੇ ਕਿੱਥੇ ਰਿਲੀਜ਼ ਹੋਵੇਗੀ

Published on

----------- Advertisement -----------

ਪ੍ਰਸ਼ੰਸਕਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਸਿਧਾਰਥ ਮਲਹੋਤਰਾ ਦੀ ਆਉਣ ਵਾਲੀ ਫਿਲਮ ਮਿਸ਼ਨ ਮਜਨੂੰ ਦਾ ਟ੍ਰੇਲਰ ਸੋਮਵਾਰ, 9 ਜਨਵਰੀ ਨੂੰ ਲਾਂਚ ਕੀਤਾ ਗਿਆ ਹੈ। ਇਹ ਫਿਲਮ ਇਕ ਸੱਚੀ ਘਟਨਾ ‘ਤੇ ਆਧਾਰਿਤ ਹੋਵੇਗੀ, ਜਿਸ ‘ਚ ਸਿਧਾਰਥ ਇਕ ਅੰਡਰਕਵਰ ਏਜੰਟ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਹਾਲ ਹੀ ਵਿੱਚ ਸਿਧਾਰਥ ਨੇ ਦੱਸਿਆ ਕਿ ਇਹ ਫ਼ਿਲਮ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਆਓ ਜਾਣਦੇ ਹਾਂ ਕਿ ਇਸ ਫ਼ਿਲਮ ‘ਚ ਅਜਿਹਾ ਕੀ ਹੈ ਜੋ ਇਹ ਅਦਾਕਾਰ ਦੇ ਦਿਲ ਦੇ ਨੇੜੇ ਹੈ। ਦੱਸ ਦਈਏ ਕਿ ਇਹ ਫ਼ਿਲਮ ਇੱਕ ਸੱਚੀ ਘਟਨਾ ‘ਤੇ ਆਧਾਰਿਤ ਹੋਵੇਗੀ। ਇਸ ਫ਼ਿਲਮ ‘ਚ ਸਿਧਾਰਥ ਇੱਕ ਅੰਡਰਕਵਰ ਏਜੰਟ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਟ੍ਰੇਲਰ ਲਾਂਚ ਈਵੈਂਟ ‘ਤੇ ਸਿਧਾਰਥ ਮਲਹੋਤਰਾ ਨੇ ਕਿਹਾ ਕਿ ਇਹ ਫ਼ਿਲਮ ਉਨ੍ਹਾਂ ਲਈ ਬਹੁਤ ਖ਼ਾਸ ਹੈ।

ਕਿਉਂਕਿ ਇਸ ਫ਼ਿਲਮ ‘ਚ ਉਨ੍ਹਾਂ ਨੂੰ ਆਪਣੇ ਆਈਡਲ ਅਮਿਤਾਭ ਬੱਚਨ ਵਾਂਗ ਕੱਪੜੇ ਪਾਉਣ ਅਤੇ ਸਟੰਟ ਕਰਨ ਦਾ ਮੌਕਾ ਮਿਲਿਆ ਹੈ। ਸਿਧਾਰਥ ਨੇ ਕਿਹਾ ਕਿ ਜਿਸ ਤਰ੍ਹਾਂ ਅਮਿਤਾਭ ਬੱਚਨ ਨੇ ਫ਼ਿਲਮ ਸ਼ੋਲੇ ‘ਚ ਟਰੇਨ ‘ਚ ਸਟੰਟ ਕੀਤਾ ਸੀ, ਉਨ੍ਹਾਂ ਨੂੰ ਵੀ ਅਜਿਹਾ ਹੀ ਅਨੁਭਵ ਹੋਇਆ। ਸਿਧਾਰਥ ਮਲਹੋਤਰਾ ਨੇ ਪਹਿਲੀ ਵਾਰ ਕਿਸੇ ਫ਼ਿਲਮ ਲਈ ਟ੍ਰੇਨ ‘ਚ ਸਟੰਟ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਇੱਕ ਜਾਸੂਸੀ ਥ੍ਰਿਲਰ ਫ਼ਿਲਮ ਹੈ, ਪਰ ਇਸ ਦੀ ਕਹਾਣੀ ਜੇਮਸ ਬਾਂਡ ਦੀਆਂ ਫ਼ਿਲਮਾਂ ਤੋਂ ਬਿਲਕੁਲ ਵੱਖਰੀ ਹੋਵੇਗੀ। ਫ਼ਿਲਮ ‘ਮਿਸ਼ਨ ਮਜਨੂੰ’ ‘ਚ ਸਿਧਾਰਥ ਦੇ ਨਾਲ ਰਸ਼ਮਿਕਾ ਮੰਡਾਨਾ ਨਜ਼ਰ ਆਉਣ ਵਾਲੀ ਹੈ। ਪੁਸ਼ਪਾ ਫ਼ਿਲਮ ਤੋਂ ਬਾਅਦ ਰਸ਼ਮਿਕਾ ਮੰਡਾਨਾ ਦੀ ਫੈਨ ਫਾਲੋਇੰਗ ਵੀ ਕਾਫੀ ਵਧ ਗਈ ਹੈ।

ਸਿਧਾਰਥ ਨੇ ਪਹਿਲਾਂ ਇੱਕ ਇੰਟਰਵਿਊ ਵਿੱਚ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੇ ਹੀ ਰਸ਼ਮਿਕਾ ਨੂੰ ਫ਼ਿਲਮ ਵਿੱਚ ਕਾਸਟ ਕਰਨ ਦੀ ਸਲਾਹ ਦਿੱਤੀ ਸੀ। ਫ਼ਿਲਮ ਦੇ ਟ੍ਰੇਲਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਸ਼ਮਿਕਾ ਅਤੇ ਸਿਧਾਰਥ ਦੀ ਕੈਮਿਸਟਰੀ ਨੂੰ ਵੀ ਲੋਕ ਕਾਫੀ ਪਸੰਦ ਕਰ ਰਹੇ ਹਨ। ਪ੍ਰਸ਼ੰਸਕ ਹੁਣ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ‘ਚ ਕੁਮੁਦ ਮਿਸ਼ਰਾ, ਸ਼ਾਰੀਬ ਹਾਸ਼ਮੀ ਅਤੇ ਰਜਿਤ ਕਪੂਰ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਸ਼ਾਂਤਨੂ ਬਾਗਚੀ ਦੁਆਰਾ ਨਿਰਦੇਸ਼ਿਤ, ਇਹ ਫਿਲਮ 20 ਜਨਵਰੀ ਨੂੰ ਓਟੀਟੀ ਪਲੇਟਫਾਰਮ ਨੈੱਟਫਲਿਕਸ ‘ਤੇ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...