June 28, 2026, 3:57 am
----------- Advertisement -----------
HomeNewsEntertainmentਸਿਧਾਰਥ ਨੇ ਪਤਨੀ ਕਿਆਰਾ ਨੂੰ ਸਮਰਪਿਤ ਕੀਤਾ ਬੈਸਟ ਸਟਾਈਲ ਦਾ ਐਵਾਰਡ, ਅਦਾਕਾਰਾ...

ਸਿਧਾਰਥ ਨੇ ਪਤਨੀ ਕਿਆਰਾ ਨੂੰ ਸਮਰਪਿਤ ਕੀਤਾ ਬੈਸਟ ਸਟਾਈਲ ਦਾ ਐਵਾਰਡ, ਅਦਾਕਾਰਾ ਨੇ ਦਿੱਤੀ ਅਜਿਹੀ ਪ੍ਰਤੀਕਿਰਿਆ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸਿਧਾਰਥ ਮਲਹੋਤਰਾ ਅਤੇ ਅਦਾਕਾਰਾ ਕਿਆਰਾ ਅਡਵਾਨੀ ਦਾ ਪਿਛਲੇ ਮਹੀਨੇ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਅਦਾਕਾਰ ਸੁਰਖੀਆਂ ‘ਚ ਰਹਿੰਦੇ ਹਨ। ਇਸ ਜੋੜੇ ਦੇ ਵਿਆਹ ਅਤੇ ਉਨ੍ਹਾਂ ਦੇ ਪਹਿਰਾਵੇ ਨੂੰ ਲੈ ਕੇ ਚਾਰੇ ਪਾਸੇ ਕਾਫੀ ਚਰਚਾ ਸੀ। ਇਸ ਦੇ ਨਾਲ ਹੀ ਬੀਤੀ ਰਾਤ ਇਕ ਐਵਾਰਡ ਸਮਾਰੋਹ ਦੌਰਾਨ ਸਿਧਾਰਥ ਮਲਹੋਤਰਾ ਨੂੰ ਬੈਸਟ ਸਟਾਈਲ ਦਾ ਐਵਾਰਡ ਦਿੱਤਾ ਗਿਆ। ਅਭਿਨੇਤਾ ਨੇ ਇਹ ਪੁਰਸਕਾਰ ਆਪਣੀ ਪਤਨੀ ਕਿਆਰਾ ਅਡਵਾਨੀ ਨੂੰ ਸਮਰਪਿਤ ਕੀਤਾ ਹੈ, ਜਿਸ ਤੋਂ ਬਾਅਦ ਅਦਾਕਾਰਾ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਸ਼ੁੱਕਰਵਾਰ ਰਾਤ ਨੂੰ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ ਸੀ।

ਇਸ ਸਮਾਰੋਹ ਵਿੱਚ ਕਈ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਅਦਾਕਾਰ ਸਿਧਾਰਥ ਮਲਹੋਤਰਾ ਨੂੰ ਬੈਸਟ ਸਟਾਈਲ ਦਾ ਐਵਾਰਡ ਮਿਲਿਆ। ਐਵਾਰਡ ਪ੍ਰਾਪਤ ਕਰਦੇ ਹੋਏ ਸਿਧਾਰਥ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਇਹ ਮੇਰਾ ਦੂਜਾ ਐਵਾਰਡ ਹੈ, ਜਿਸ ‘ਚੋਂ ਮੈਨੂੰ ਬੈਸਟ ਐਕਟਰ ਦਾ ਪਹਿਲਾ ਅਤੇ ਬੈਸਟ ਸਟਾਈਲ ਦਾ ਦੂਜਾ ਐਵਾਰਡ ਮਿਲਿਆ ਹੈ। ਇਸ ਲਈ ਮੈਨੂੰ ਲੱਗਦਾ ਹੈ ਕਿ ਮੇਰੀ ਪਤਨੀ ਕਿਆਰਾ ਬਹੁਤ ਖੁਸ਼ ਹੋਵੇਗੀ ਕਿਉਂਕਿ ਉਹ ਖੁਦ ਇਕ ਬਹੁਤ ਚੰਗੀ ਅਭਿਨੇਤਰੀ ਅਤੇ ਬਹੁਤ ਸਟਾਈਲਿਸ਼ ਹੈ ਅਤੇ ਡਿਜ਼ਾਈਨਰ ਵੀ ਹੈ। ਅਦਾਕਾਰ ਦੇ ਇਸ ਭਾਸ਼ਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਅਦਾਕਾਰਾ ਕਿਆਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਭਿਨੇਤਰੀ ਨੇ ਲਿਖਿਆ- ਇਸ ਵਿਅਕਤੀ ਦੇ ਕੋਲ ਮੇਰਾ ਪੂਰਾ ਦਿਲ ਹੈ। ਅਦਾਕਾਰਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਖੁਸ਼ੀ ਜ਼ਾਹਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਜੋੜੇ ਦਾ ਵਿਆਹ 7 ਫਰਵਰੀ ਨੂੰ ਜੈਸਲਮੇਰ ਵਿੱਚ ਹੋਇਆ ਸੀ। ਇਸ ਤੋਂ ਬਾਅਦ ਜੋੜੇ ਨੇ ਪਹਿਲਾਂ ਦਿੱਲੀ ‘ਚ ਰਿਸੈਪਸ਼ਨ ਪਾਰਟੀ ਦਿੱਤੀ ਅਤੇ ਉਸ ਤੋਂ ਬਾਅਦ ਬਾਲੀਵੁੱਡ ਇੰਡਸਟਰੀ ਦੇ ਕਲਾਕਾਰਾਂ ਲਈ ਮੁੰਬਈ ‘ਚ ਪਾਰਟੀ ਰੱਖੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...