ਸਿੱਧੂ ਮੂਸੇਵਾਲਾ ਦੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਸਭ ਦੇ ਵਿਚਕਾਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ‘ਸਿੱਧੂ ਭਾਈ ਅਮਰ ਰਹੇ’ ਦੇ ਨਾਅਰੇ ਲਗਾ ਰਹੇ ਹਨ।
ਇਸ ਦੇ ਨਾਲ ਹੀ ਕਈ ਦੋਸ਼ੀਆ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ‘ਚ ਸੈਂਕੜੇ ਲੋਕਾ ਦੀ ਭੀੜ ਇਕੱਠੀ ਹੋ ਗਈ ਹੈ। ਸਿੱਧੂ ਨੂੰ ਆਖਰੀ ਵਾਰ ਦੇਖਣ ਆਏ ਉਨ੍ਹਾਂ ਦੇ ਪ੍ਰਸ਼ੰਸਕ ਅੰਤਿਮ ਯਾਤਰਾ ‘ਚ ਭਾਵੁਕ ਨਜ਼ਰ ਆ ਰਹੇ ਹਨ। ਅੱਜ 12 ਵਜੇ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।












