September 23, 2026, 5:05 am
----------- Advertisement -----------
HomeNewsEntertainmentਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ, ਬਰਸੀ ਮੌਕੇ ਰਿਲੀਜ਼ ਹੋਣਗੇ ਸਿੱਧੂ...

ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ, ਬਰਸੀ ਮੌਕੇ ਰਿਲੀਜ਼ ਹੋਣਗੇ ਸਿੱਧੂ ਮੂਸੇਵਾਲਾ ਦੇ ਲਿਖੇ ਆਖ਼ਰੀ ਬੋਲ

Published on

----------- Advertisement -----------

ਸਿੱਧੂ ਮੂਸੇਵਾਲਾ ਦੀ ਮੌਤ ਨੂੰ 10 ਮਹੀਨੇ ਹੋ ਚੁੱਕੇ ਹਨ, ਪਰ ਉਸ ਦੇ ਚਾਹੁਣ ਵਾਲੇ ਅੱਜ ਵੀ ਉਸ ਨੂੰ ਯਾਦ ਕਰਦੇ ਹਨ, ਤਾਂ ਉਨ੍ਹਾਂ ਦੀਆਂ ਅੱਖਾਂ ‘ਚ ਹੰਝੂ ਜ਼ਰੂਰ ਆ ਜਾਂਦੇ ਹਨ। ਕਿਸੇ ਲਈ ਵੀ ਸਿੱਧੂ ਦੀ ਥਾਂ ਕਿਸੇ ਨੂੰ ਦੇਣਾ ਨਾ-ਮੁਮਕਿਨ ਹੈ। ਅਜਿਹੇ ‘ਚ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਮਾਰਚ ਮਹੀਨੇ ‘ਚ ਹੈ। ਇਸ ਬਾਰੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲਾਈਵ ਹੋ ਕੇ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਬਰਸੀ ਮੌਕੇ ਸਿੱਧੂ ਦੇ ਲਿੱਖੇ ਆਖਰੀ ਬੋਲ ਉਸ ਦੀ ਆਵਾਜ਼ ‘ਚ ਹੀ ਰਿਲੀਜ਼ ਕੀਤੇ ਜਾਣਗੇ। ਜੀ ਹਾਂ, ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਫੈਨਸ ਨੂੰ ਆਪਣੇ ਹਰਮਨ ਪਿਆਰ ਗਾਇਕ ਦੀ ਆਵਾਜ਼ ਸੁਣਨ ਨੂੰ ਮਿਲੇਗੀ। ਇਸ ਦੇ ਨਾਲ ਹੀ ਬਲਕੌਰ ਸਿੱਧੂ ਨੇ ਸਿੱਧੂ ਦੇ ਇਨ੍ਹਾਂ ਬੋਲਾਂ ਦਾ ਇੱਕ ਝਲਕ ਵੀ ਦਿਖਾਈ। ਜਿਸ ‘ਤੇ ਲਿਖਿਆ ਸੀ “ਕੋਈ ਖਾਸ ਐਮ ਨਹੀਂ ਜ਼ਿੰਦਗੀ ਦਾ, ਮੈਂ ਟਾਰਗੇਟ ਹਾਂ ਆਵਾਦੀ ਦਾ।

ਅੱਜ ਮਰਦਾ ਭਾਵੇ ਕਲ੍ਹ ਮਰਜਾਂ ਮੈਨੂੰ ਖ਼ੌਫ਼ ਨਹੀਂ ਬਰਬਾਦੀ ਦਾ।” ਇਨ੍ਹਾਂ ਬੋਲਾਂ ਦਾ ਜ਼ਿਕਰ ਕਰਦਿਆਂ ਬਲਕੌਰ ਨੇ ਕਿਹਾ ਕਿ ਉਹ ਜਿਸ ਰਾਹ ‘ਤੇ ਚਲਿਆ ਹੋਇਆ ਸੀ ਬੇਬਾਕੀ ਨਾਲ ਚਲਿਆ ਹੋਇਆ ਸੀ। ਉਸ ਦਾ ਆਪਣਾ ਇੱਕ ਸਟਾਈਲ ਸੀ। ਕਈ ਮਾਰ ਮੈਂ ਪਿਉ ਹੋਣ ਦੇ ਨਾਤੇ ਸਮਝਾਉਣ ਦੀ ਕੋਸ਼ਿਸ਼ ਕਰਦਾ ਸੀ। ਪਰ ਜਦੋਂ ਕੋਈ ਕਿਸੇ ਸਮੂਹ ਨੂੰ ਲੀਡ ਕਰਦੇ ਹਨ ਤਾਂ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਕੁਰਬਾਨੀ ਤਾਂ ਦੇਣੀ ਪੈਂਦੀ ਹੈੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ ਅਤੇ ਇਹ ਵੀ ਕਿਹਾ ਕਿ ਇਨਸਾਫ ਲਈ ਜੇਕਰ ਮੈਂਨੂੰ ਲੀਡਰ ਤਾਂ ਕਿ ਜੇਕਰ ਭਿਖਾਰੀ ਵੀ ਬਣਨਾ ਪਵੇ ਤਾਂ ਮੈਂ ਜ਼ਰੂਰ ਕਰਾਂਗਾ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 10 ਮਹੀਨੇ ਪੂਰੇ ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...